ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਮੁਲਤਵੀ, ਸਿੱਧੂ ਬਾਰੇ ਹੋਣਾ ਸੀ ਫੈਸਲਾ

ਸਿੱਧੂ ਖਿਲਾਫ ਵੱਡੀ ਕਾਰਵਾਈ ਹੋ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਚੰਨੀ ਤੋਂ ਬਾਅਦ ਹੁਣ ਸਿੱਧੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਵੀ ਚੱਲਣ ਨੂੰ ਤਿਆਰ ਨਹੀਂ ਹਨ।
ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਮੁਲਤਵੀ, ਸਿੱਧੂ ਬਾਰੇ ਹੋਣਾ ਸੀ ਫੈਸਲਾ

ਕਾਂਗਰਸ ਨੇ ਸਿੱਧੂ ਦੇ ਮੁੱਦੇ ਨੂੰ ਲੈਕੇ ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਮੇਟੀ ਦੇ ਚੇਅਰਮੈਨ ਏ.ਕੇ.ਐਂਟਨੀ ਅਚਾਨਕ ਬਿਮਾਰ ਹੋ ਗਏ ਹਨ। ਜਿਸ ਕਾਰਨ ਮੀਟਿੰਗ ਕਰਨ ਦੇ ਫੈਸਲੇ ਨੂੰ ਮੁਲਤਵੀ ਕਰ ਦਿਤਾ ਗਿਆ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲੈਣਾ ਸੀ।

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ ਸ਼ਿਕਾਇਤ ਕੀਤੀ ਸੀ। ਇਸ ਦੇ ਲਈ ਪੰਜਾਬ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਫਾਰਿਸ਼ ਕੀਤੀ ਸੀ। ਜਿਸ ਤੋਂ ਬਾਅਦ ਸ਼ਿਕਾਇਤ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਲਈ ਭੇਜ ਦਿੱਤੀ ਗਈ ਸੀ।

ਨਵਜੋਤ ਸਿੱਧੂ ਦੇ ਰਵੱਈਏ ਤੋਂ ਕਾਂਗਰਸ ਕਾਫੀ ਨਾਰਾਜ਼ ਹੈ। ਜਿਸ ਕਾਰਨ ਸਿੱਧੂ ਖਿਲਾਫ ਵੱਡੀ ਕਾਰਵਾਈ ਹੋ ਸਕਦੀ ਹੈ। ਪਹਿਲਾਂ ਸਿੱਧੂ ਨੂੰ ਨੋਟਿਸ ਭੇਜਿਆ ਜਾਵੇਗਾ। ਜਵਾਬ ਮਿਲਦੇ ਹੀ ਸਿੱਧੂ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ। ਇੰਨਾ ਹੀ ਨਹੀਂ ਕਾਂਗਰਸ ਸਿੱਧੂ ਨੂੰ ਪਾਰਟੀ 'ਚੋਂ ਵੀ ਕੱਢ ਸਕਦੀ ਹੈ। ਇਸ ਦਾ ਵੱਡਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦਾ ਕਿਸੇ ਵੀ ਆਗੂ ਨਾਲ ਮੇਲ ਨਹੀਂ ਖਾਂਦਾ ਅਤੇ ਉਹ ਪਾਰਟੀ ਲਾਈਨ ਤੋਂ ਹਟ ਕੇ ਪੰਜਾਬ ਵਿਚ ਕੰਮ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਚੰਨੀ ਤੋਂ ਬਾਅਦ ਹੁਣ ਸਿੱਧੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਚੱਲਣ ਨੂੰ ਤਿਆਰ ਨਹੀਂ ਹਨ। ਜਿਸ ਕਾਰਨ ਪੰਜਾਬ ਵਿੱਚ ਕਾਂਗਰਸ ਦਾ ਸੰਕਟ ਜਾਰੀ ਹੈ। ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਕਰੀਬੀ ਹੋਣ ਕਾਰਨ ਕਾਂਗਰਸ ਹਾਈਕਮਾਂਡ ਵੀ ਸਿੱਧੂ ਤੋਂ ਨਾਰਾਜ਼ ਹੈ। ਜਿਸ ਦਿਨ ਪੀਕੇ ਨਾਲ ਕਾਂਗਰਸ ਦੀ ਗਲਬਾਤ ਟੁੱਟ ਗਈ ਸੀ , ਉਸੇ ਦਿਨ ਸਿੱਧੂ ਨੇ ਪੀਕੇ ਨਾਲ ਇੱਕ ਫੋਟੋ ਟਵੀਟ ਕੀਤੀ ਸੀ ।

ਇਸ ਤੋਂ ਬਾਅਦ ਵੀ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਦੇ ਸਮਰਥਨ 'ਚ ਟਵੀਟ ਕੀਤਾ ਸੀ । ਇਹ ਗੱਲਾਂ ਸਿੱਧੇ ਕਾਂਗਰਸ ਹਾਈਕਮਾਂਡ ਤੱਕ ਪਹੁੰਚ ਗਈਆਂ ਹਨ। ਜਿਸ ਨੂੰ ਹਾਈਕਮਾਂਡ ਸਿੱਧੂ ਲਈ ਚੁਣੌਤੀ ਵਜੋਂ ਦੇਖ ਰਹੀ ਹੈ। ਇਸ ਕਾਰਨ ਹਾਈਕਮਾਂਡ ਨੇ ਵੀ ਸਿੱਧੂ ਖਿਲਾਫ ਸਖਤ ਕਾਰਵਾਈ ਦੇ ਸੰਕੇਤ ਦਿੱਤੇ ਹਨ। ਇਸਤੋਂ ਪਹਿਲਾ ਸਿੱਧੂ ਨੇ ਕੇਜਰੀਵਾਲ ਤੇ ਪਾਰਟੀ ਲਾਈਨ ਤੋਂ ਹਟ ਕੇ ਹਮਲਾ ਕੀਤਾ ਸੀ ।

ਕੇਜਰੀਵਾਲ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਹਿਮਾਚਲ ਦੀਆਂ ਠੰਡੀਆਂ ਹਵਾਵਾਂ 'ਚ ਪੰਜਾਬ ਦੀ ਗੱਲ ਉਨ੍ਹਾਂ ਤੱਕ ਨਹੀਂ ਪਹੁੰਚੇਗੀ। ਪਰ ਪੰਜਾਬ ਦੀ ਪਿੱਠ ਕੇਜਰੀਵਾਲ ਦੇ ਕਾਰਨ ਜ਼ਮੀਨ ਤੇ ਨਹੀਂ ਲੱਗਣ ਦਿਆਂਗਾ। ਸਿੱਧੂ 'ਆਪ' ਦੇ ਝੂਠ ਦਾ ਪਰਦਾਫਾਸ਼ ਕਰਦੇ ਰਹਿਣਗੇ। ਸਿੱਧੂ ਨੇ ਕਿਹਾ ਕਿ ਉਨਾਂ ਨੇ ਦੁਨੀਆਂ ਵਿੱਚ ਵੱਡੇ ਝੂਠੇ ਦੇਖੋ, ਪਰ ਕੇਜਰੀਵਾਲ ਤੋਂ ਵੱਡਾ ਕੋਈ ਝੂਠ ਨਹੀਂ ਵੇਖਿਆ।

Related Stories

No stories found.
logo
Punjab Today
www.punjabtoday.com