
ਪੰਜਾਬ ਚੋਣਾਂ ਵਿਚ ਸਿਰਸਾ ਡੇਰਾ ਅਹਿਮ ਭੂਮਿਕਾ ਨਿਭਾਉਂਦਾ ਹੈ। ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਸਮਧੀ ਹਰਮਿੰਦਰ ਸਿੰਘ ਜੱਸੀ ਨੂੰ ਕਾਂਗਰਸ ਨੇ ਪਾਰਟੀ 'ਚੋਂ ਕੱਢ ਦਿੱਤਾ ਹੈ। ਪਾਰਟੀ ਨੇ ਇਸ ਸਬੰਧ ਵਿਚ 5 ਫਰਵਰੀ ਨੂੰ ਜਾਰੀ ਇਕ ਪੱਤਰ ਵਿਚ ਜੱਸੀ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ ਅਤੇ ਹੁਣ ਪਾਰਟੀ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਜੱਸੀ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਾਰਨ ਤਲਵੰਡੀ ਸਾਬੋ ਤੋਂ ਆਜ਼ਾਦ ਚੋਣ ਲੜ ਰਹੇ ਹਨ।ਬਹੁਤ ਹੀ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਬਠਿੰਡਾ ਜ਼ਿਲ੍ਹੇ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਵਾਪਸ ਜਾ ਰਹੇ ਸਨ ਤਾਂ ਪਿੰਡ ਲਹਿਰਾ ਬੇਗਾ ਨੇੜੇ ਸਥਿਤ ਟੋਲ ਪਲਾਜ਼ਾ ਦੇ ਸਾਹਮਣੇ ਸੜਕ ਤੇ ਮੁੱਖ ਮੰਤਰੀ ਦੀ ਕਾਰ ਵਿੱਚ ਜੱਸੀ ਸਮੇਤ ਚੰਨੀ ਸਵਾਰ ਸਨ।
ਗੁਪਤ ਮੀਟਿੰਗ, ਤਲਵੰਡੀ ਸਾਬੋ ਵਿਧਾਨ ਸਭਾ ਸੀਟ ਅਧੀਨ ਪੈਂਦੇ ਸਾਰੇ ਪਿੰਡ ਹਰਿਆਣਾ ਰਾਜ ਦੇ ਨਾਲ ਲੱਗਦੇ ਹਨ। ਹਰਿਆਣਾ ਤੋਂ ਇਲਾਵਾ ਪੰਜਾਬ ਦੇ ਮਾਲਵੇ ਵਿਚ ਵੀ ਡੇਰਾ ਸਮਰਥਕਾਂ ਦਾ ਕਾਫੀ ਵੋਟ ਬੈਂਕ ਹੈ।ਤਲਵੰਡੀ ਸਾਬੋ ਵਿਸ ਇਲਾਕੇ ਵਿੱਚ ਵੀ ਵੀਹ ਤੋਂ ਤੀਹ ਹਜ਼ਾਰ ਡੇਰਾ ਸਮਰਥਕਾਂ ਦੀ ਵੋਟ ਹੈ।
ਉਸ ਨੂੰ ਹਾਸਿਲ ਕਰਨ ਲਈ ਜੱਸੀ ਚੋਣ ਮੈਦਾਨ ਵਿਚ ਉਤਰੇ ਹਨ। ਜੱਸੀ ਡੇਰਾ ਸਮਰਥਕਾਂ ਦੀਆਂ ਵੋਟਾਂ ਦੇ ਆਧਾਰ 'ਤੇ ਜਿੱਤਣ ਦੀ ਕੋਸ਼ਿਸ਼ ਕਰਨਗੇ। ਇਸ ਤੋਂ ਇਲਾਵਾ ਪਤਾ ਲੱਗਾ ਹੈ ਕਿ ਜੱਸੀ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਸੰਪਰਕ 'ਚ ਸਨ ਪਰ ਦੋਵੇਂ ਪਾਰਟੀਆਂ ਜੱਸੀ ਨੂੰ ਟਿਕਟ ਦੇਣ ਲਈ ਰਾਜ਼ੀ ਨਹੀਂ ਸਨ, ਜਿਸ ਕਾਰਨ ਜੱਸੀ ਨੇ ਆਜ਼ਾਦ ਤੌਰ 'ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ।
ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਅਤੇ ਅਕਾਲੀ ਦਲ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦਰਮਿਆਨ ਸਖ਼ਤ ਮੁਕਾਬਲਾ ਹੈ। ਇਸ ਸੀਟ 'ਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਕੋਈ ਮੁਕਾਬਲਾ ਨਜ਼ਰ ਨਹੀਂ ਆ ਰਿਹਾ ਹੈ। ਇਸ ਮਾਮਲੇ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਤੋਂ ਹਲਕਾ ਤਲਵੰਡੀ ਦਾ ਇੰਚਾਰਜ ਹੁੰਦਿਆਂ ਲੋਕਾਂ ਦੇ ਕੰਮ ਨਹੀਂ ਕੀਤੇ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।