ਮੂਸੇਵਾਲਾ ਕਤਲ ਕੇਸ : ਲਾਰੈਂਸ ਬਿਸ਼ਨੋਈ ਹੁਣ ਪੰਜਾਬ ਪੁਲਿਸ ਦੀ ਹਿਰਾਸਤ 'ਚ

ਪੰਜਾਬ ਪੁਲਿਸ ਨੇ ਕਿਹਾ ਕਿ ਲਾਰੈਂਸ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਵਾਹਨਾਂ ਵਿੱਚ ਕੈਮਰੇ ਲੱਗੇ ਹਨ ਅਤੇ ਪੁਲਿਸ ਮੁਲਾਜ਼ਮ ਆਧੁਨਿਕ ਹਥਿਆਰਾਂ ਨਾਲ ਲੈਸ ਹਨ।
ਮੂਸੇਵਾਲਾ ਕਤਲ ਕੇਸ : ਲਾਰੈਂਸ ਬਿਸ਼ਨੋਈ ਹੁਣ ਪੰਜਾਬ ਪੁਲਿਸ ਦੀ ਹਿਰਾਸਤ 'ਚ

ਮੂਸੇਵਾਲਾ ਕਤਲ ਕੇਸ 'ਚ ਪੰਜਾਬ ਪੁਲਿਸ ਦੇ ਹੱਥ ਇਕ ਵੱਡੀ ਕਾਮਯਾਬੀ ਲੱਗੀ ਹੈ। ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਨੂੰ ਪਹਿਲਾਂ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਤੋਂ ਬਾਅਦ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਫਿਰ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਦੇ ਦਿੱਤਾ। ਜਿਸ ਤੋਂ ਬਾਅਦ ਲਾਰੈਂਸ ਨੂੰ ਬੁਲੇਟ ਪਰੂਫ ਗੱਡੀ 'ਚ ਪੰਜਾਬ ਦੇ ਮਾਨਸਾ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਟੀਮ ਦਿੱਲੀ ਤੋਂ ਲਾਰੈਂਸ ਲਈ ਰਵਾਨਾ ਹੋ ਗਈ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਤੋਂ ਹੁਣ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਪੰਜਾਬ ਪੁਲਿਸ 2 ਬੁਲੇਟ ਪਰੂਫ ਗੱਡੀਆਂ ਅਤੇ ਭਾਰੀ ਸੁਰੱਖਿਆ ਨਾਲ ਦਿੱਲੀ ਪਹੁੰਚੀ ਹੈ। ਇਸ ਤੋਂ ਇਲਾਵਾ ਲਾਰੈਂਸ ਨੂੰ ਲਿਆਉਣ ਲਈ 50 ਅਧਿਕਾਰੀ ਪਹੁੰਚੇ। ਪੰਜਾਬ ਪੁਲਿਸ ਨੇ ਇੱਕ ਵੀਡੀਓ ਕੈਮਰਾ ਵੀ ਲਾਇਆ ਹੈ ਅਤੇ ਲਾਰੈਂਸ ਦੀ ਵੀਡੀਓ ਰਿਕਾਰਡਿੰਗ ਦੀ ਗੱਲ ਵੀ ਕਹਿ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਲਾਰੈਂਸ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਵਾਹਨਾਂ ਵਿੱਚ ਕੈਮਰੇ ਲੱਗੇ ਹਨ ਅਤੇ ਪੁਲੀਸ ਮੁਲਾਜ਼ਮ ਆਧੁਨਿਕ ਹਥਿਆਰਾਂ ਨਾਲ ਲੈਸ ਹਨ।

ਪੰਜਾਬ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਵਿੱਚ ਦੋ ਅਰਜ਼ੀਆਂ ਦਿੱਤੀਆਂ ਸਨ। ਪਹਿਲੀ ਅਰਜ਼ੀ ਮਾਨਸਾ ਅਦਾਲਤ ਵੱਲੋਂ ਜਾਰੀ ਗੈਂਗਸਟਰ ਲਾਰੈਂਸ ਦੇ ਗ੍ਰਿਫ਼ਤਾਰੀ ਵਾਰੰਟ ਦੀ ਸੀ। ਜਿਸ ਵਿੱਚ ਉਸ ਨੂੰ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਬਣਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹੀ ਪੰਜਾਬ ਪੁਲਿਸ ਨੂੰ ਲਾਰੈਂਸ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮਿਲ ਗਈ ਸੀ। ਦੂਜੀ ਅਰਜ਼ੀ ਲਾਰੈਂਸ ਦੇ ਟਰਾਂਜ਼ਿਟ ਰਿਮਾਂਡ ਦੀ ਹੈ। ਜਿਸ ਵਿੱਚ ਉਸ ਨੂੰ ਦਿੱਲੀ ਤੋਂ ਪੰਜਾਬ ਲਿਆਂਦਾ ਜਾਣਾ ਹੈ। ਅਦਾਲਤ 'ਚ ਸੁਣਵਾਈ ਦੌਰਾਨ ਪੰਜਾਬ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਵਿੱਚ ਲਾਰੈਂਸ ਦੀ ਭੂਮਿਕਾ ਦੇ ਸਬੂਤ ਪੇਸ਼ ਕੀਤੇ।

ਇਸ ਦੇ ਲਈ ਪੰਜਾਬ ਪੁਲਿਸ ਨੇ ਮਾਨਸਾ ਕੋਰਟ ਤੋਂ ਗ੍ਰਿਫਤਾਰੀ ਵਾਰੰਟ ਲੈ ਲਿਆ ਹੈ। ਜਿਸ ਨੂੰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਗੋਲਡੀ ਬਰਾੜ, ਲਾਰੈਂਸ ਗੈਂਗ ਅਤੇ ਸਚਿਨ ਥਾਪਨ ਦੀਆਂ ਫੇਸਬੁੱਕ ਪੋਸਟਾਂ ਅਦਾਲਤ ਵਿੱਚ ਦਿਖਾਈਆਂ। ਉਨ੍ਹਾਂ ਕਿਹਾ ਕਿ ਲਾਰੇਂਸ ਤੋਂ ਪੁੱਛ-ਪੜਤਾਲ ਜ਼ਰੂਰੀ ਸੀ, ਕਿਉਂਕਿ ਇਹ ਕਤਲ ਉਸ ਨੇ ਹੀ ਕਰਵਾਇਆ ਸੀ। ਇਸ ਮਾਮਲੇ ਵਿੱਚ ਲਾਰੇਂਸ ਦੇ ਵਕੀਲ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਲਾਰੇਂਸ ਨੂੰ ਹਥਕੜੀ ਵਿੱਚ ਜਾਣਾ ਚਾਹੀਦਾ ਹੈ। ਪੁਲਿਸ ਨੂੰ ਅਜਿਹਾ ਕੋਈ ਵੀ ਮੌਕਾ ਨਹੀਂ ਛੱਡਣਾ ਚਾਹੀਦਾ, ਜਿਸ ਵਿੱਚ ਝੂਠੇ ਮੁਕਾਬਲੇ ਦੀ ਗੁੰਜਾਇਸ਼ ਹੋਵੇ। ਲਾਰੇਂਸ ਦੇ ਵਕੀਲ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਵਿੱਚ ਲਾਰੇਂਸ ਨੂੰ ਲੈ ਜਾਣ ਵਾਲੇ ਅਫਸਰਾਂ ਬਾਰੇ ਦਸਣਾ ਚਾਹੀਦਾ ਹੈ। ਪੰਜਾਬ ਪੁਲਿਸ ਹਲਫਨਾਮਾ ਦਾਇਰ ਕਰੋ,ਦੱਸੋ ਕਿ ਲਾਰੈਂਸ ਨੂੰ ਕਿਹੜੇ ਵਾਹਨਾਂ ਵਿੱਚ ਲਿਜਾਇਆ ਜਾ ਰਿਹਾ ਹੈ। ਉਹ ਕਿਹੜੇ ਪੁਲਿਸ ਅਫਸਰ ਲੈ ਕੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਰੈਂਕ ਕੀ ਹੈ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨਸਾ ਪੁਲਿਸ ਨੇ ਉਸਦੇ ਪਿਤਾ ਬਲਕੌਰ ਸਿੰਘ ਦੇ ਬਿਆਨ ਦਰਜ ਕੀਤੇ ਸਨ। ਜਿਸ ਵਿੱਚ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਲਾਰੈਂਸ ਗੈਂਗ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ ਨੇ ਸਿੱਧੇ ਤੌਰ 'ਤੇ ਲਾਰੈਂਸ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਪਰ ਬਿਆਨ 'ਚ ਉਸਦਾ ਨਾਮ ਦਰਜ ਹੈ। ਇਸ ਆਧਾਰ 'ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਜਾਵੇਗੀ। ਮੂਸੇਵਾਲਾ ਕਤਲ ਕਾਂਡ ਬਾਰੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਿਹਾ ਹੈ ਕਿ ਲਾਰੇਂਸ ਨੇ ਇਸ ਦੀ ਸਾਜ਼ਿਸ਼ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਸਚਿਨ ਥਾਪਨ ਨੇ ਅੰਜਾਮ ਦਿੱਤਾ ਸੀ। ਸੂਤਰਾਂ ਮੁਤਾਬਕ ਲਾਰੈਂਸ ਮੋਹਾਲੀ 'ਚ ਆਪਣੇ ਕਰੀਬੀ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਨਾਰਾਜ਼ ਸੀ। ਜਿਸ ਤੋਂ ਬਾਅਦ ਉਸ ਨੇ ਤਿਹਾੜ ਜੇਲ 'ਚ ਬੰਦ ਹੋਰ ਗੈਂਗਸਟਰਾਂ ਦੇ ਸਾਹਮਣੇ ਸਹੁੰ ਖਾਧੀ ਕਿ ਉਹ ਮੂਸੇਵਾਲਾ ਨੂੰ ਜ਼ਿੰਦਾ ਨਹੀਂ ਛੱਡਣਗੇ।

Related Stories

No stories found.
logo
Punjab Today
www.punjabtoday.com