ਸ਼ਿਵ ਸੈਨਾ ਆਗੂ ਦਾ ਕੱਤਲ: ਪੁੱਤਰ ਨੇ ਕਿਹਾ-ਪਿਤਾ ਨੂੰ ਮਿਲੇ ਸ਼ਹੀਦ ਦਾ ਦਰਜ਼ਾ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਕਿਹਾ, ਕਿ ਪੁਲਿਸ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੀ ਹੱਤਿਆ ਦੀ ਸਾਜ਼ਿਸ਼ ਨੂੰ ਬੇਨਕਾਬ ਕਰੇਗੀ।
ਸ਼ਿਵ ਸੈਨਾ ਆਗੂ ਦਾ ਕੱਤਲ: ਪੁੱਤਰ ਨੇ ਕਿਹਾ-ਪਿਤਾ ਨੂੰ ਮਿਲੇ ਸ਼ਹੀਦ ਦਾ ਦਰਜ਼ਾ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਸ਼ਿਵ ਸੈਨਾ ਪੰਜਾਬ ਦੇ ਇਕ ਵੱਡੇ ਨੇਤਾ ਸਨ । ਪੰਜਾਬ 'ਚ ਹਿੰਦੂ ਸੱਜੇ ਪੱਖੀ ਨੇਤਾ ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਅੰਮ੍ਰਿਤਸਰ ਦੀ ਸੜਕ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੂਰੀ ਘਟਨਾ ਕੈਮਰੇ 'ਚ ਕੈਦ ਹੋ ਗਈ ਹੈ।

ਉਸ ਦਾ ਕਤਲ ਉਸ ਸਮੇਂ ਹੋਇਆ ਜਦੋਂ ਉਸ ਦੇ ਆਲੇ-ਦੁਆਲੇ ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮ ਮੌਜੂਦ ਸਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੀ ਹੱਤਿਆ ਦੀ ਸਾਜ਼ਿਸ਼ ਨੂੰ ਬੇਨਕਾਬ ਕਰੇਗੀ। ਹਾਲਾਂਕਿ, ਇਸ ਦੌਰਾਨ, ਹਿੰਦੂ ਸ਼ਿਵ ਸੈਨਾ (ਟਕਸਾਲੀ) ਦੇ ਨੇਤਾ ਦੀ ਦਿਨ-ਦਿਹਾੜੇ ਹੱਤਿਆ ਤੋਂ ਭੜਕੇ ਹਿੰਦੂ ਸੰਗਠਨਾਂ ਨੇ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

ਇਸਦੇ ਨਾਲ ਹੀ ਸੁਧੀਰ ਸੂਰੀ ਦੇ ਬੇਟੇ ਨੇ ਆਪਣੇ ਪਿਤਾ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿਤਾ ਨੂੰ ਸ਼ਹੀਦ ਦਾ ਦਰਜਾ ਨਾ ਦਿੱਤਾ ਗਿਆ ਤਾਂ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸਿੰਘ ਸੰਨੀ ਵਾਸੀ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਦੱਸਿਆ ਕਿ ਮੁਲਜ਼ਮ ਗੋਪਾਲ ਮੰਦਰ ਨੇੜੇ ਕੱਪੜੇ ਦੀ ਦੁਕਾਨ ਚਲਾਉਂਦਾ ਹੈ। ਉਸ ਦੇ ਕਬਜ਼ੇ 'ਚੋਂ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ, 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦੀ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ।

ਪੁਲਿਸ ਨੂੰ ਹਮਲਾਵਰ ਦੀ ਕਾਰ ਵਿਚੋਂ ਇਤਰਾਜ਼ਯੋਗ ਵਸਤੂਆਂ ਮਿਲੀਆਂ ਹਨ। ਇਸ ਵਿੱਚ ਕੁਝ ਪਰਚੇ ਅਤੇ ਤਸਵੀਰਾਂ ਹਨ। ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੀ ਹੱਤਿਆ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰੇਗੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਯਾਦਵ ਨੇ ਕਿਹਾ ਕਿ ਪੰਜਾਬ ਦਾ ਫਿਰਕੂ ਸਦਭਾਵਨਾ ਦਾ ਸ਼ਾਨਦਾਰ ਰਿਕਾਰਡ ਰਿਹਾ ਹੈ। ਉਸਨੇ ਲੋਕਾਂ ਨੂੰ "ਸ਼ਾਂਤੀ" ਬਣਾਈ ਰੱਖਣ ਦੀ ਅਪੀਲ ਕੀਤੀ ਹੈ ।

Related Stories

No stories found.
Punjab Today
www.punjabtoday.com