ਪੰਜਾਬ 'ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ

ਪੰਜਾਬ ਪੁਲਿਸ ਦੇ ਇਸ ਫੈਸਲੇ ਨੂੰ ਖਾਲਿਸਤਾਨ ਪੱਖੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਵੱਲੋਂ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਬੁਲਾਉਣ ਦੀ ਮੰਗ ਨਾਲ ਜੋੜਿਆ ਜਾ ਰਿਹਾ ਹੈ।
ਪੰਜਾਬ 'ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ

ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਭਗਵੰਤ ਮਾਨ ਨੇ ਕਮਰ ਕੱਸ ਲਈ ਹੈ। ਪੰਜਾਬ ਪੁਲਿਸ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਛੁੱਟੀ ਲੈ ਲਈ ਹੈ ਜਾਂ ਛੁੱਟੀ 'ਤੇ ਹਨ, ਉਨ੍ਹਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਡੀਜੀਪੀ ਗੌਰਵ ਯਾਦਵ ਨੇ ਦਿੱਤਾ ਹੈ।

ਪੰਜਾਬ ਪੁਲਿਸ ਦੇ ਇਸ ਫੈਸਲੇ ਨੂੰ ਖਾਲਿਸਤਾਨ ਪੱਖੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਵੱਲੋਂ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਬੁਲਾਉਣ ਦੀ ਮੰਗ ਨਾਲ ਜੋੜਿਆ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਦੀ ਇਸ ਤਿਆਰੀ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ, ਕਿ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ 'ਚ ਕੋਈ ਵੱਡੀ ਕਾਰਵਾਈ ਹੋਣ ਵਾਲੀ ਹੈ।

ਅੰਮ੍ਰਿਤਪਾਲ ਨੇ ਸਿੱਖਾਂ ਨੂੰ 14 ਅਪ੍ਰੈਲ ਨੂੰ ਹੀ ਤਲਵੰਡੀ ਸਾਬੋ ਪਹੁੰਚਣ ਲਈ ਕਿਹਾ ਹੈ। ਹਾਲਾਂਕਿ, ਇਸਨੂੰ ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਨਹੀਂ ਮਿਲੀ ਹੈ। ਅੰਮ੍ਰਿਤਪਾਲ ਵੱਲੋਂ ਸਰਬੱਤ ਖਾਲਸਾ (ਸਿੱਖਾਂ ਦੀ ਧਾਰਮਿਕ ਸਭਾ) ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਪੁਲੀਸ ਹਾਈ ਅਲਰਟ 'ਤੇ ਹੈ। ਤਲਵੰਡੀ ਸਾਬੋ ਵਿੱਚ ਹਰ ਹਰਕਤ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲ ਇੱਥੇ ਤਾਇਨਾਤ ਕੀਤੇ ਗਏ ਹਨ।

ਇਸ ਤੋਂ ਇਲਾਵਾ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਨੇ ਵੀ ਇੱਥੇ ਡੇਰਾ ਲਾਇਆ ਹੋਇਆ ਹੈ। ਇਸ ਬਾਰੇ ਹਰ ਤਰ੍ਹਾਂ ਦੇ ਸੁਰਾਗ ਲਾਏ ਜਾ ਰਹੇ ਹਨ ਕਿ ਸਿੱਖ ਅੰਮ੍ਰਿਤਪਾਲ ਦੇ ਕਹਿਣ 'ਤੇ ਇੱਥੇ ਇਕੱਠੇ ਹੋ ਰਹੇ ਹਨ ਜਾਂ ਨਹੀਂ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਬੱਤ ਖ਼ਾਲਸਾ ਬੁਲਾਉਣ ਦੀ ਅੰਮ੍ਰਿਤਪਾਲ ਦੀ ਮੰਗ 'ਤੇ ਕੁਝ ਨਹੀਂ ਕਿਹਾ। ਹਾਲਾਂਕਿ ਉਨ੍ਹਾਂ ਨੇ 12-13 ਅਪ੍ਰੈਲ ਨੂੰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਲਈ ਕਿਹਾ ਹੈ।

ਪੁਲਿਸ ਇਸ ਗੱਲ 'ਤੇ ਨਜ਼ਰ ਰੱਖ ਰਹੀ ਹੈ ਕਿ ਅੰਮ੍ਰਿਤਪਾਲ ਜਾਂ ਕੱਟੜਪੰਥੀ ਖਾਲਿਸਤਾਨ ਸਮਰਥਕ ਇਸ ਇਕੱਠ ਰਾਹੀਂ ਕੋਈ ਗੜਬੜ ਪੈਦਾ ਨਾ ਕਰ ਦੇਣ। ਪੰਜਾਬ ਦੇ ਤਲਵੰਡੀ ਸਾਬੋ ਵਿੱਚ ਬੀਤੇ ਦਿਨ ਤੋਂ ਹੀ ਪੁਲਿਸ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੇ ਨਾਲ ਹੀ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 21 ਦਿਨਾਂ ਤੋਂ ਭਗੌੜਾ ਅੰਮ੍ਰਿਤਪਾਲ ਸਿੰਘ ਇੱਥੇ ਆਤਮ ਸਮਰਪਣ ਕਰ ਸਕਦਾ ਹੈ।

Related Stories

No stories found.
logo
Punjab Today
www.punjabtoday.com