ਸੁਖਪਾਲ ਖਹਿਰਾ ਨੂੰ ਭੇਜਿਆ ਪਟਿਆਲਾ ਜੇਲ੍ਹ, ਈ.ਡੀ. ਨੇ ਕੀਤਾ ਸੀ ਗ੍ਰਿਫਤਾਰ

ਈ.ਡੀ ਵੱਲੋਂ ਅੱਜ ਖਹਿਰਾ ਨੂੰ ਅਦਾਲਤ ਵਿੱਚ ਕੀਤਾ ਪੇਸ਼, ਜਿਸ ਤੋਂ ਬਾਅਦ ਅਦਾਲਤ ਨੇ ਖਹਿਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਪਟਿਆਲਾ ਜੇਲ੍ਹ
ਸੁਖਪਾਲ ਖਹਿਰਾ ਨੂੰ ਭੇਜਿਆ ਪਟਿਆਲਾ ਜੇਲ੍ਹ, ਈ.ਡੀ. ਨੇ ਕੀਤਾ ਸੀ ਗ੍ਰਿਫਤਾਰ

ਸੁਖਪਾਲ ਖਹਿਰਾ ਗ੍ਰਿਫਤਾਰੀ ਮਾਮਲੇ ਚ ਈਡੀ ਵੱਲੋਂ ਅੱਜ ਖਹਿਰਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨਾਂ ਦਾ ਰਿਮਾਂਡ ਲਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਖਹਿਰਾ ਨੂੰ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਮਨੀ ਲਾਂਡਰਿੰਗ ਮਾਮਲੇ 'ਚ ਈ. ਡੀ. ਵੱਲੋਂ ਕੀਤਾ ਗਿਆ ਸੀ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਸੀ। ਅਦਾਲਤ ਵੱਲੋਂ ਇਸ ਕੇਸ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਤੈਅ ਕੀਤੀ ਹੈ।

ਦੱਸਣਯੋਗ ਹੈ ਕਿ ਅਦਾਲਤ 'ਚ ਪੇਸ਼ੀ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਹ ਸਮਾਂ ਆਉਣ 'ਤੇ ਉਨ੍ਹਾਂ ਖ਼ਿਲਾਫ਼ ਇਹ ਸਾਜ਼ਿਸ਼ ਰਚਣ ਵਾਲਿਆਂ ਨੂੰ ਬੇਨਕਾਬ ਕਰਨਗੇ। ਉਨ੍ਹਾਂ ਕਿਹਾ ਸੀ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ ਹੈ ਅਤੇ ਸੂਬੇ ਦੇ ਲੋਕਾਂ ਲਈ ਲੜਾਈ ਲੜੀ ਹੈ।

Related Stories

No stories found.
logo
Punjab Today
www.punjabtoday.com