ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਚੰਨੀ ਨੂੰ ED ਨੇ ਕੀਤਾ ਤਲੱਬ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਾਲ ਹੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਅਤੇ ਉਨ੍ਹਾਂ ਦੇ ਸਹਿਯੋਗੀ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।
ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਚੰਨੀ ਨੂੰ ED ਨੇ ਕੀਤਾ ਤਲੱਬ

ਪੰਜਾਬ ਵਿਧਾਨਸਭਾ ਵਿਚ ਚੰਨੀ ਆਪਣੀ ਦੋਂਵਾਂ ਸੀਟਾਂ ਤੋਂ ਚੋਣ ਹਾਰ ਗਏ ਸਨ ਅਤੇ ਕਾਂਗਰਸ ਨੂੰ ਕਰਾਰੀ ਹਾਰ ਵੇਖਣੀ ਪਈ ਸੀ। ਇਸਤੋਂ ਬਾਅਦ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਚੰਨੀ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦਾ ਦੋਸ਼ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 16 ਅਪ੍ਰੈਲ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ।

ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਉਰਫ ਹਨੀ 20 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹੈ। ਹਨੀ ਇਸ ਸਮੇਂ ਨਾਜਾਇਜ਼ ਮਾਈਨਿੰਗ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ 'ਚ ਕਪੂਰਥਲਾ ਜੇਲ 'ਚ ਬੰਦ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਾਲ ਹੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਅਤੇ ਉਨ੍ਹਾਂ ਦੇ ਸਹਿਯੋਗੀ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।

ਹਨੀ ਨੂੰ ਈਡੀ ਨੇ 3 ਅਤੇ 4 ਫਰਵਰੀ ਦੀ ਦਰਮਿਆਨੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ। ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ 'ਤੇ ਫਰਜ਼ੀ ਕੰਪਨੀਆਂ ਬਣਾ ਕੇ ਮਨੀ ਲਾਂਡਰਿੰਗ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ 18-19 ਜਨਵਰੀ ਨੂੰ ਈਡੀ ਦੇ ਛਾਪੇ ਦੌਰਾਨ ਹਨੀ ਦੇ ਘਰ ਤੋਂ ਕਰੀਬ 7.9 ਕਰੋੜ ਰੁਪਏ ਦੀ ਨਕਦੀ ਮਿਲੀ ਸੀ। ਹਨੀ ਦੇ ਸਾਥੀ ਸੰਦੀਪ ਕੁਮਾਰ ਦੇ ਠਿਕਾਣਿਆਂ ਤੋਂ ਦੋ ਕਰੋੜ ਰੁਪਏ ਮਿਲੇ ਹਨ।

18 ਜਨਵਰੀ ਨੂੰ ਈਡੀ ਨੇ ਸੀਐਮ ਚੰਨੀ ਦੀ ਸਾਲੀ ਦੇ ਬੇਟੇ ਭੁਪਿੰਦਰ ਹਨੀ ਦੇ ਘਰ ਛਾਪਾ ਮਾਰਿਆ ਸੀ। 2018 'ਚ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਸੀ।

ਈਡੀ ਅਧਿਕਾਰੀਆਂ ਮੁਤਾਬਕ ਮਾਮਲੇ ਦੇ ਮੁੱਖ ਮੁਲਜ਼ਮ ਕੁਦਰਤਦੀਪ ਸਿੰਘ ਨੇ ਦੋ ਡਾਇਰੈਕਟਰਾਂ ਸੰਦੀਪ ਸਿੰਘ ਅਤੇ ਭੁਪਿੰਦਰ ਸਿੰਘ ਨਾਲ ਮਿਲ ਕੇ ਨਵੀਆਂ ਕੰਪਨੀਆਂ ਬਣਾਈਆਂ ਸਨ। ਪੁੱਛਗਿੱਛ ਤੋਂ ਬਾਅਦ ਈਡੀ ਦੇ ਹੱਥ ਭੁਪਿੰਦਰ ਹਨੀ ਤੱਕ ਪਹੁੰਚ ਗਏ ਅਤੇ 18 ਜਨਵਰੀ ਨੂੰ ਈਡੀ ਨੇ ਹਨੀ ਦੇ ਚੰਡੀਗੜ੍ਹ, ਲੁਧਿਆਣਾ, ਮੋਹਾਲੀ ਅਤੇ ਫਤਿਹਗੜ੍ਹ 'ਚ 10 ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਦੇ ਟਿਕਾਣਿਆਂ ਤੋਂ 10.7 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

Related Stories

No stories found.
logo
Punjab Today
www.punjabtoday.com