
ਫਿਰੋਜ਼ਪੁਰ ਦੇ ਹਲਕਾ ਤਲਵੰਡੀ ਭਾਈ ਦੇ ਡੇਰਾ ਰਾਧਾਸਵਾਮੀ ਦੀਆਂ ਕੰਧਾਂ ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦਈਏ ਵਿਦੇਸ਼ ਬੈਠੇ ਗੁਰਪੰਤਵੰਤ ਪੰਨੂ ਵੱਲੋਂ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਇੱਕ ਵਾਰ ਫਿਰੋਜ਼ਪੁਰ ਵਿੱਚ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਅੱਜ ਫਿਰ ਕਸਬਾ ਤਲਵੰਡੀ ਭਾਈ ਵਿੱਚ ਡੇਰਾ ਰਾਧਾਸਵਾਮੀ ਦੀਆਂ ਕੰਧਾਂ ਤੇ ਸਿੱਖ ਫਾਰ ਜਸਟਿਸ ਅਤੇ ਖਾਲਿਸਤਾਨ ਜਿੰਦਾਬਾਦ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਕੰਧਾਂ ਤੇ ਲਿਖੇ ਨਾਅਰੇ ਕਾਲੇ ਰੰਗ ਨਾਲ ਮਿਟਾਏ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਸਰੇ ਪਾਸੇ ਜਦੋਂ ਪੁਲਿਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਫਿਲਹਾਲ ਪੁਲਿਸ ਇਸ ਮਾਮਲੇ ਤੇ ਕੁੱਝ ਵੀ ਬੋਲਣ ਤਿਆਰ ਨਹੀਂ।
ਇਸਤੋਂ ਪਹਿਲਾਂ ਬਠਿੰਡਾ ਦੇ ਡਵੀਜ਼ਨਲ ਜੰਗਲਾਤ ਦਫ਼ਤਰ ਦੀ ਕੰਧ 'ਤੇ ਕਾਲੀ ਸਿਆਹੀ ਨਾਲ ਲਿਖਿਆ ਹੋਇਆ ਸੀ-ਮੁਸਲਿਮ-ਸਿੱਖ ਭਾਈ ਭਾਈ, ਖਾਲਿਸਤਾਨ ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਵੀ ਲਗਾਇਆ ਗਿਆ ਸੀ। ਪਾਬੰਦੀਸ਼ੁਦਾ ਕੱਟੜਪੰਥੀ ਸਮੂਹ ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦੁਆਰਾ ਇੱਕ ਵੀਡੀਓ ਕਲਿੱਪ ਵੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਖਾਲਿਸਤਾਨ 'ਤੇ ਰਾਏਸ਼ੁਮਾਰੀ ਲਈ ਵੋਟਿੰਗ 26 ਜਨਵਰੀ, 2023 ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ੁਰੂ ਹੋਵੇਗੀ।