ਮਜੀਠੀਆ ਨੇ ਡਰੱਗ ਰੈਕੇਟ ਮਾਮਲੇ ਨੂੰ ਲੈ ਕੇ ਹਾਈਕੋਰਟ ’ਚ ਕੀਤੀ ਅਰਜ਼ੀ ਦਾਖਿਲ

ਹਾਈਕੋਰਟ ’ਚ ਅਰਜ਼ੀ ਦਾਖਿਲ ਕਰਦਿਆਂ ਬਿਕਰਮ ਸਿੰਘ ਮਜੀਠੀਆ ਵਲੋਂ ਡਰੱਗ ਰੈਕੇਟ ਮਾਮਲੇ ’ਚ ਉਨ੍ਹਾਂ ਦੀ ਪਾਰਟੀ ਨੂੰ ਸ਼ਾਮਿਲ ਕਰਨ ਨੂੰ ਕਿਹਾ
ਮਜੀਠੀਆ ਨੇ ਡਰੱਗ ਰੈਕੇਟ ਮਾਮਲੇ ਨੂੰ ਲੈ ਕੇ ਹਾਈਕੋਰਟ ’ਚ ਕੀਤੀ ਅਰਜ਼ੀ ਦਾਖਿਲ

ਹਜ਼ਾਰਾਂ ਕਰੋੜ ਰੁਪਏ ਦੇ ਚਰਚਿਤ ਡਰੱਗ ਰੈਕੇਟ ਮਾਮਲੇ ’ਚ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਇਕ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਖਲ ਕਰ ਕੇ ਕਿਹਾ ਗਿਆ ਕਿ ਉਨ੍ਹਾਂ ਨੂੰ ਵੀ ਇਸ ਮਾਮਲੇ ’ਚ ਪਾਰਟੀ ਬਣਾਇਆ ਜਾਵੇ, ਕਿਉਂਕਿ ਇਸ ਮਾਮਲੇ ਨੂੰ ਲੈ ਕੇ ਰਾਜਨੀਤਿਕ ਸਾਜਿਸ਼ ਰਚੀ ਜਾ ਰਹੀ ਹੈ। ਜਿਸ ਦੇ ਚਲਦੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦੋਂ ਕਿ ਡਰੱਗਸ ਮਾਮਲੇ ’ਚ ਹੁਣ ਤੱਕ ਹੋਈ ਜਾਂਚ ਅਤੇ ਗ੍ਰਿਫ਼ਤਾਰ ਹੋ ਚੁੱਕੇ ਮੁੱਖ ਮੁਲਜ਼ਮਾਂ ’ਚ ਉਨ੍ਹਾਂ ਦਾ ਨਾਮ ਨਹੀਂ ਆਇਆ। ਉਨ੍ਹਾਂ ਕਿਹਾ ਹੈ ਕਿ ਆਗਾਮੀ ਵਿਧਾਨਸਭਾ ਚੋਣਾਂ ’ਚ ਉਨ੍ਹਾਂ ਦੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਡਰੱਗ ਮਾਮਲੇ ਦਾ ਸਹਾਰਾ ਲੈ ਕੇ ਸੱਤਾਧਾਰੀ ਪਾਰਟੀ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ।

ਟਵੀਟਰ ਤੇ ਡਰੱਗ ਰੈਕਟ ਨੂੰ ਲੈ ਕੇ ਸਿੱਧੂ ‘ਤੇ ਰਵਨੀਤ ਬਿੱਟੂ ਵਿਚਾਲੇ ਘਸਾਸਾਨ

ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਨਸ਼ਿਆਂ ਦੇ ਮੁੱਦੇ 'ਤੇ ਟਵੀਟ ਕਰਨ ਤੋਂ ਬਾਅਦ ਰਵਨੀਤ ਬਿੱਟੂ ਸਿੱਧੂ ਨੂੰ ਨਸੀਹਤ ਦਿੰਦੇ ਹੋਏ ਨਜਰ ਆਏ ਹਨ। ਦੱਸ ਦੇਈਏ ਕਿ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਵੱਲੋਂ 17 ਨਵੰਬਰ ਨੂੰ ਇਕ ਟਵੀਟ ਕੀਤਾ ਗਿਆ ਜਿਸ 'ਚ ਉਨ੍ਹਾਂ ਨਸ਼ਿਆਂ ਬਾਰੇ ਗੱਲ ਕਰਦਿਆਂ ਕਿਹਾ ਸੀ ਕਿ 2017 'ਚ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕਰ ਕੇ ਸੱਤਾ 'ਚ ਆਈ ਸੀ ਕਿ ਅਸੀਂ 4 ਹਫ਼ਤਿਆਂ 'ਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿਆਂਗੇ ਪਰ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀਆਂ 2017 ਤੋਂ 2020 ਦੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਪਿੱਛਲੇ 4 ਸਾਲਾਂ ਤੋਂ ਪੰਜਾਬ ਨੇ ਲਗਾਤਾਰ (NDPS) ਅਪਰਾਧ ਦਰ 'ਚ ਚੋਟੀ ਦਾ ਸਥਾਨ ਬਰਕਰਾਰ ਰੱਖਿਆ ਹੈ।

ਰਵਨੀਤ ਬਿੱਟੂ ਦਾ ਸਿੱਧੂ ਦੇ ਟਵੀਟ ‘ਤੇ ਰੀਟਵੀਟ

ਸਿੱਧੂ ਦੇ ਇਸ ਟਵੀਟ ਤੋਂ ਬਾਅਦ ਬਿੱਟੂ ਨੇ ਰੀਟਵੀਟ ਕਰਦਿਆਂ ਨਵਜੋਤ ਸਿੱਧੂ ਨੂੰ ਆਪਣੇ ਪੰਜਾਬ ਕਾਂਗਰਸ ਪ੍ਰਧਾਨ ਦੇ ਇਸ ਅਹੁਦੇ ਦੀ ਬਿਹਤਰ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਕਾਂਗਰਸ ਦੇ ਪ੍ਰਧਾਨ ਹੋ ਤੇ ਤਬਦੀਲੀ ਲਿਆਉਣ ਦੀ ਸਥਿਤੀ ਵਿੱਚ ਹੋ, ਤੁਹਾਨੂੰ ਟਵੀਟ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੈਠਣਾ ਚਾਹੀਦਾ ਹੈ ਅਤੇ ਪੰਜਾਬ ਦੇ ਇਨ੍ਹਾਂ ਮੁੱਦਿਆਂ 'ਤੇ ਕਾਰਵਾਈ ਕਰਨੀ ਚਾਹੀਦੀ ਹੈ।

Related Stories

No stories found.
logo
Punjab Today
www.punjabtoday.com