ਨੰਗਲ 'ਚ ਗੈਸ ਲੀਕ : 25 ਸਕੂਲ ਸਟੂਡੈਂਟਸ ਸਮੇਤ ਕਈ ਲੋਕ ਹਸਪਤਾਲ ਪਹੁੰਚੇ

ਮੁੱਢਲੀ ਜਾਣਕਾਰੀ ਅਨੁਸਾਰ ਛੋਟੇ ਬੱਚਿਆਂ ਅਤੇ ਕੁਝ ਲੋਕਾਂ ਨੇ ਗੈਸ ਲੀਕ ਹੋਣ ਕਾਰਨ ਗਲੇ ਅਤੇ ਸਿਰ ਦਰਦ ਦੀ ਸ਼ਿਕਾਇਤ ਕੀਤੀ ਹੈ। ਇਨ੍ਹਾਂ ਸਾਰਿਆਂ ਨੂੰ ਨਜ਼ਦੀਕੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ।
ਨੰਗਲ 'ਚ ਗੈਸ ਲੀਕ : 25 ਸਕੂਲ ਸਟੂਡੈਂਟਸ ਸਮੇਤ ਕਈ ਲੋਕ ਹਸਪਤਾਲ ਪਹੁੰਚੇ

ਪੰਜਾਬ ਦੇ ਲੁਧਿਆਣਾ ਤੋਂ ਬਾਅਦ ਹੁਣ ਨੰਗਲ ਤੋਂ ਗੈਸ ਲੀਕ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ ਵਿੱਚ ਵੀਰਵਾਰ ਸਵੇਰੇ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਫੈਕਟਰੀ ਨੇੜੇ ਬਣੇ ਸੈਂਟ ਸੋਲਜਰ ਪ੍ਰਾਈਵੇਟ ਸਕੂਲ ਦੇ 24-25 ਬੱਚਿਆਂ ਸਮੇਤ ਕਈ ਲੋਕ ਇਸ ਦੀ ਲਪੇਟ ਵਿੱਚ ਆ ਗਏ।

ਗਲੇ ਅਤੇ ਸਿਰ ਦਰਦ ਦੀ ਸ਼ਿਕਾਇਤ ਤੋਂ ਬਾਅਦ ਸਾਰਿਆਂ ਨੂੰ ਤੁਰੰਤ ਨੰਗਲ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਬਦਤਰ ਸੀ। ਇਕ ਲੜਕੀ ਦੀ ਹਾਲਤ ਜ਼ਿਆਦਾ ਗੰਭੀਰ ਹੋਣ 'ਤੇ ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿਤਾ ਗਿਆ। ਘਟਨਾ ਦੇ ਸਮੇਂ ਸਕੂਲ 'ਚ ਕਰੀਬ 2400 ਬੱਚੇ ਮੌਜੂਦ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ-ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਗਏ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ, ਰੋਪੜ ਦੀ ਡੀਸੀ ਅਤੇ ਐਸਐਸਪੀ ਤੋਂ ਇਲਾਵਾ ਸਾਰੇ ਸੀਨੀਅਰ ਅਧਿਕਾਰੀ ਮੌਕੇ 'ਤੇ ਪੁੱਜੇ। ਸਾਵਧਾਨੀ ਵਜੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ। ਐਂਬੂਲੈਂਸ ਸਮੇਤ ਸਿਹਤ ਵਿਭਾਗ ਦੀਆਂ ਕਈ ਟੀਮਾਂ ਮੌਕੇ 'ਤੇ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ 'ਤੇ ਗੈਸ ਲੀਕ ਹੋਈ, ਉੱਥੇ ਹਰ ਸਮੇਂ 300 ਤੋਂ 400 ਲੋਕ ਮੌਜੂਦ ਰਹਿੰਦੇ ਹਨ। ਫਿਲਹਾਲ ਮੌਕੇ 'ਤੇ ਰਾਹਤ ਕਾਰਜ ਜਾਰੀ ਹਨ।

ਰੋਪੜ ਦੀ ਡੀਸੀ ਨੇ ਦੁਪਹਿਰ ਪੌਣੇ ਦੋ ਵਜੇ ਦੇ ਕਰੀਬ ਇੱਕ ਵੀਡੀਓ ਜਾਰੀ ਕਰਕੇ ਦੱਸਿਆ ਕਿ ਸੇਂਟ ਸੋਲਜਰ ਸਕੂਲ ਦੇ ਕੁਝ ਬੱਚਿਆਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਕੁਝ ਹੋਰ ਸ਼ਿਕਾਇਤਾਂ ਹਨ। ਅਜਿਹੇ ਲੱਛਣਾਂ ਵਾਲੇ ਲਗਭਗ 24 ਬੱਚਿਆਂ ਅਤੇ ਇੱਕ ਅਧਿਆਪਕ ਨੂੰ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ 18-19 ਬੱਚਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਚਾਰ-ਪੰਜ ਬੱਚਿਆਂ ਨੂੰ ਹਸਪਤਾਲ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਟਵੀਟ ਕਰਕੇ ਗੈਸ ਲੀਕ ਹੋਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਸਥਿਤੀ ਨੂੰ ਦੇਖਦੇ ਹੋਏ ਇਲਾਕੇ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ 'ਤੇ ਭੇਜ ਦਿੱਤਾ ਗਿਆ ਹੈ। ਮੈਂ ਖੁਦ ਉਥੇ ਪਹੁੰਚ ਰਿਹਾ ਹਾਂ। ਮੁੱਢਲੀ ਜਾਣਕਾਰੀ ਅਨੁਸਾਰ ਛੋਟੇ ਬੱਚਿਆਂ ਅਤੇ ਕੁਝ ਲੋਕਾਂ ਨੇ ਗੈਸ ਲੀਕ ਹੋਣ ਕਾਰਨ ਗਲੇ ਅਤੇ ਸਿਰ ਦਰਦ ਦੀ ਸ਼ਿਕਾਇਤ ਕੀਤੀ ਹੈ। ਇਨ੍ਹਾਂ ਸਾਰਿਆਂ ਨੂੰ ਨਜ਼ਦੀਕੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ।

Related Stories

No stories found.
logo
Punjab Today
www.punjabtoday.com