
ਗਿੱਪੀ ਗਰੇਵਾਲ ਦੀ 'ਕੈਰੀ ਆਨ ਜੱਟਾ 3' ਸੀਰੀਜ਼ ਨੂੰ ਦਰਸ਼ਕਾਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਗਾਇਕ ਤੋਂ ਅਭਿਨੇਤਾ ਬਣੇ ਗਿੱਪੀ ਗਰੇਵਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਕਈ ਚਾਰਟਬਸਟਰ ਅਤੇ ਹਿੱਟ ਫਿਲਮਾਂ ਦੇ ਨਾਲ ਇੱਕ ਮਸ਼ਹੂਰ ਨਾਮ ਹੈ।
ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਨੂੰ ਲੈ ਕੇ ਚਰਚਾ 'ਚ ਹੈ। ਹੁਣ ਇਸ ਫਿਲਮ ਦਾ ਫਰਸਟ ਲੁੱਕ ਪੋਸਟਰ ਰਿਲੀਜ਼ ਹੋ ਚੁਕਾ ਹੈ। ਗਿੱਪੀ ਨੇ ਖੁਦ ਆਪਣੀ ਕਾਮੇਡੀ ਫਿਲਮ ਦਾ ਫਰਸਟ ਲੁੱਕ ਮੋਸ਼ਨ ਪੋਸਟਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਮੀਪ ਕੰਗ ਦੇ ਨਿਰਦੇਸ਼ਨ ਵਿੱਚ ਬਣੀ ਇਸ ਫਿਲਮ ਵਿੱਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬਿੰਨੂ ਢਿੱਲੋਂ, ਜਸਵਿੰਦਰ ਭੱਲਾ ਅਤੇ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾਵਾਂ ਵਿੱਚ ਹਨ।
ਗਿੱਪੀ ਗਰੇਵਾਲ ਨੇ ਇਸ ਫਰਸਟ ਲੁੱਕ ਪੋਸਟਰ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ, 'ਅਸੀਂ ਤਿੰਨੋਂ ਵਾਪਸ ਆ ਗਏ ਹਾਂ। 'ਕੈਰੀ ਆਨ ਜੱਟਾ 3' ਦੀ ਪਹਿਲੀ ਝਲਕ ਦਰਸ਼ਕਾਂ ਲਈ ਪੇਸ਼ ਹੈ। ਇਸ ਦੇ ਨਾਲ ਹੀ ਫਿਲਮ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਰਸਟ ਲੁੱਕ ਪੋਸਟਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਯੂਜ਼ਰਸ ਇਸ 'ਤੇ ਕਾਫੀ ਦਿਲਚਸਪ ਟਿੱਪਣੀਆਂ ਕਰ ਰਹੇ ਹਨ।
ਇਕ ਯੂਜ਼ਰ ਨੇ ਲਿਖਿਆ, 'ਓਏ ਹੋਏ, ਸੁਪਰਹਿੱਟ ਫਿਲਮ।' ਇਕ ਹੋਰ ਯੂਜ਼ਰ ਨੇ ਲਿਖਿਆ, 'ਕੈਰੀ ਆਨ ਜੱਟਾ, ਸੁਪਰ ਡੁਪਰ ਬਲਾਕਬਸਟਰ।' ਇਕ ਯੂਜ਼ਰ ਨੇ ਲਿਖਿਆ, 'ਹੈਪੀ ਵੀਰੇ, ਅਸੀਂ ਇਸਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਾਂ।' ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ਦਾ ਨਿਰਮਾਣ ਗਿੱਪੀ ਗਰੇਵਾਲ ਦੇ ਭਰਾ ਸਿੱਪੀ ਗਰੇਵਾਲ ਨੇ ਆਪਣੇ 'ਸਿੱਪੀ ਗਰੇਵਾਲ ਪ੍ਰੋਡਕਸ਼ਨ' ਦੇ ਬੈਨਰ ਹੇਠ ਕੀਤਾ ਹੈ। ਇਸ ਫਿਲਮ ਦੇ ਪਹਿਲੇ ਦੋ ਭਾਗ ਕਾਫੀ ਹਿੱਟ ਹੋਏ ਸਨ। ਹੁਣ ਪ੍ਰਸ਼ੰਸਕ ਤੀਜੇ ਪਾਰਟ ਦਾ ਇੰਤਜ਼ਾਰ ਕਰ ਰਹੇ ਹਨ। 39 ਸਾਲਾ ਅਭਿਨੇਤਾ ਨੂੰ ਹਾਲ ਹੀ ਵਿੱਚ ਫਿਲਮ ਭੂਤ ਅੰਕਲ ਤੁਸੀ ਗ੍ਰੇਟ ਹੋ ਵਿੱਚ ਦੇਖਿਆ ਗਿਆ ਸੀ, ਜਿਸ ਵਿੱਚ ਜਯਾ ਪ੍ਰਦਾ ਅਤੇ ਰਾਜ ਬੱਬਰ ਨੇ ਵੀ ਅਭਿਨੈ ਕੀਤਾ ਸੀ। ਅਭਿਨੇਤਾ ਨੇ ਕਿਹਾ ਕਿ ਕਿਉਂਕਿ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਬਹੁਤ ਸਾਰੇ ਗਾਇਕ ਸਨ, ਇਸ ਲਈ ਉਹ ਫ਼ਿਲਮਾਂ ਵੱਲ ਧਿਆਨ ਦੇ ਰਿਹਾ ਹੈ।