ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ 'ਚ ਫੜ੍ਹਿਆ ਗਿਆ

ਸਿੱਧ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਅਰਦਾਸ ਕੀਤੀ ਹੈ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖ਼ਬਰ ਸੱਚੀ ਹੋਵੇ।
ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ 'ਚ ਫੜ੍ਹਿਆ ਗਿਆ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦਾ ਪਤਾ ਲੱਗ ਗਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲੈ ਲਿਆ ਗਿਆ ਹੈ।

ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ। ਹਾਲਾਂਕਿ ਇਸ ਦੀ ਜਾਣਕਾਰੀ ਭਾਰਤੀ ਖੁਫੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ।

ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ 'ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਸਿਆਸੀ ਸ਼ਰਨ ਲਈ ਕੈਲੀਫੋਰਨੀਆ ਭੱਜ ਗਿਆ ਸੀ। ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ 'ਤੇ ਆ ਗਿਆ ਸੀ। ਉਸਨੂੰ ਡਰ ਸੀ ਕਿ ਕਿਤੇ ਕੋਈ ਉਸਦਾ ਠਿਕਾਣਾ ਨਾ ਦੱਸ ਦੇਵੇ।

ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ। ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਸਿੱਧ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਗੁਰੂਆਂ ਦਾ ਸ਼ੁਕਰਾਨਾ ਕੀਤਾ ਹੈ ਅਤੇ ਅਰਦਾਸ ਕੀਤੀ ਹੈ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਸੱਚੀ ਹੋਵੇ। ਜੇਕਰ ਗੋਲਡੀ ਬਰਾੜ ਨੂੰ ਭਾਰਤ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਇਸ ਪੂਰੇ ਮਾਮਲੇ ਦੇ ਪਿੱਛੇ ਦੇ ਚਿਹਰਿਆਂ ਦਾ ਵੀ ਪਤਾ ਲੱਗ ਜਾਵੇਗਾ।

ਬਲਕੌਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਬਰਾੜ ਤੋਂ ਪੁੱਛਗਿੱਛ ਕਰਕੇ ਲਾਰੈਂਸ ਦਾ ਨਾਰਕੋ ਟੈਸਟ ਕਰਵਾਇਆ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਏਜੰਸੀਆਂ ਲਈ ਹਮੇਸ਼ਾ ਤਿਆਰ ਹਨ। ਜਿੱਥੇ ਵੀ ਉਸ ਦੀ ਲੋੜ ਹੋਵੇਗੀ, ਉਹ ਪਹੁੰਚ ਜਾਵੇਗਾ। ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣਾ ਸਭ ਕੁਝ ਵੇਚਣ ਲਈ ਤਿਆਰ ਹੈ, ਭਾਵੇਂ ਉਸ ਦੀ ਜਾਨ ਦਾਅ 'ਤੇ ਹੋਵੇ। ਉਸਦੇ ਪੁੱਤਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਮੰਨਿਆ ਜਾਂਦਾ ਹੈ।

Related Stories

No stories found.
logo
Punjab Today
www.punjabtoday.com