ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਸ਼ਿਮਲਾ 'ਚ ਕਰਨਗੇ 'ਆਪ' ਦੇ ਖਿਲਾਫ ਪ੍ਰਦਰਸ਼ਨ

ਮੁਲਾਜ਼ਮਾਂ ਨੇ ਕਿਹਾ ਕਿ 'ਆਪ' ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਹੈ, ਉਹੀ ਕੋਸ਼ਿਸ਼ ਹੁਣ ਹਿਮਾਚਲ ਪ੍ਰਦੇਸ਼ 'ਚ ਵੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਸ਼ਿਮਲਾ 'ਚ ਕਰਨਗੇ 'ਆਪ' ਦੇ ਖਿਲਾਫ ਪ੍ਰਦਰਸ਼ਨ

ਹਿਮਾਚਲ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਪਕੜ ਢਿੱਲੀ ਪੈਂਦੀ ਨਜ਼ਰ ਆ ਰਹੀ ਹੈ। ਹਿਮਾਚਲ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਰਾਜਧਾਨੀ ਸ਼ਿਮਲਾ ਵਿੱਚ ਜਨਤਾ ਦੇ ਨਾਲ-ਨਾਲ ਪਾਰਟੀਆਂ ਵੀ ਐਕਸ਼ਨ ਮੋਡ ਵਿੱਚ ਆ ਗਈਆਂ ਹਨ।

ਆਮ ਆਦਮੀ ਪਾਰਟੀ ਹਿਮਾਚਲ ਵਿੱਚ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰ ਰਹੀ ਹੈ, ਜਿਸ ਦਾ ਹਿਮਾਚਲ ਵਿੱਚ ਪੋਲ ਖੋਲ ਰੈਲੀ ਦੇ ਰੂਪ ਵਿੱਚ ਸਵਾਗਤ ਕੀਤਾ ਜਾਵੇਗਾ। 29 ਅਕਤੂਬਰ ਨੂੰ ਪੰਜਾਬ ਦਾ ਮੁਲਾਜ਼ਮ ਵਰਗ ਕੇਜਰੀਵਾਲ ਨੂੰ ਓਪੀਐਸ ਬਹਾਲੀ ਦਾ ਵਾਅਦਾ ਯਾਦ ਕਰਵਾਉਣ ਲਈ ਧਰਨਾ ਦੇਵੇਗਾ।

ਪੰਜਾਬ ਮੁਲਾਜ਼ਮਾਂ ਦਾ ਕਹਿਣਾ ਹੈ, ਕਿ 'ਆਪ' ਨੇ ਪੰਜਾਬ 'ਚ ਚੋਣਾਂ ਦੌਰਾਨ ਵਾਅਦਾ ਕੀਤਾ ਸੀ, ਕਿ ਪਾਰਟੀ ਦੇ ਸੱਤਾ 'ਚ ਆਉਂਦੇ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਜਾਵੇਗੀ, ਪਰ ਅਜੇ ਤੱਕ ਇਸ ਦਿਸ਼ਾ 'ਚ ਕੋਈ ਕਦਮ ਨਹੀਂ ਚੁੱਕਿਆ ਗਿਆ। 'ਆਪ' ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਹੈ, ਉਹੀ ਕੋਸ਼ਿਸ਼ ਹੁਣ ਹਿਮਾਚਲ ਪ੍ਰਦੇਸ਼ 'ਚ ਵੀ ਕੀਤੀ ਜਾ ਰਹੀ ਹੈ।

ਪੰਜਾਬ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਗੱਲਬਾਤ ਦੌਰਾਨ 'ਆਪ' 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਦੋਂ ਫਰਵਰੀ ਮਹੀਨੇ ਵਿੱਚ ਪੰਜਾਬ ਵਿੱਚ ਚੋਣਾਂ ਦਾ ਐਲਾਨ ਹੋਇਆ ਸੀ ਤਾਂ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਓਪੀਐਸ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਉਹ ਇਸ 'ਤੇ ਮੁਲਾਜ਼ਮਾਂ ਨਾਲ ਗੱਲ ਵੀ ਨਹੀਂ ਕਰਦੇ। ਹੁਣ ਪਾਰਟੀ ਹਿਮਾਚਲ ਵਿੱਚ ਵੀ ਇਹੀ ਵਾਅਦਾ ਕਰ ਰਹੀ ਹੈ। ਇਸ ਲਈ ਪੰਜਾਬ ਦੇ ਮੁਲਾਜ਼ਮ 29 ਅਕਤੂਬਰ ਨੂੰ ਸ਼ਿਮਲਾ ਵਿੱਚ ‘ਆਪ’ ਦੇ ਪਾਰਟੀ ਦਫ਼ਤਰ ਦਾ ਘਿਰਾਓ ਕਰਨਗੇ।

ਇਸ ਰੈਲੀ ਵਿੱਚ ਹਰ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਸ਼ਮੂਲੀਅਤ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਖੋਖਲੇ ਵਾਅਦਿਆਂ ਦਾ ਪਰਦਾਫਾਸ਼ ਕਰਨਗੇ। ਹਿਮਾਚਲ ਪ੍ਰਦੇਸ਼ 'ਚ 'ਆਪ' ਦੀਆਂ ਤਿਆਰੀਆਂ ਕਾਫੀ ਪਹਿਲਾਂ ਤੋਂ ਸ਼ੁਰੂ ਹੋ ਗਈਆਂ ਸਨ। ਮਾਰਚ ਵਿੱਚ ਹੀ 'ਆਪ' ਨੇ ਕੇਜਰੀਵਾਲ ਦੇ ਕਰੀਬੀ ਕਹੇ ਜਾਂਦੇ ਦੁਰਗੇਸ਼ ਪਾਠਕ ਨੂੰ ਸੂਬੇ ਦਾ ਇੰਚਾਰਜ ਬਣਾਇਆ ਸੀ।

'ਆਪ' ਨੇ ਅਜੇ ਤੱਕ ਸੂਬੇ 'ਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ। ਜਦੋਂ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ। ਬੈਂਸ ਦਾ ਕਹਿਣਾ ਹੈ ਕਿ ਪਾਰਟੀ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ 68 ਸੀਟਾਂ 'ਤੇ ਚੋਣ ਲੜੇਗੀ। ਰਿਪੋਰਟ ਮੁਤਾਬਕ ਉਨ੍ਹਾਂ ਦੇ ਇਕ ਕਰੀਬੀ ਨੇ ਦਾਅਵਾ ਕੀਤਾ ਹੈ ਕਿ 'ਆਪ' ਅਜੇ ਵੀ ਲੜਾਈ ਵਿਚ ਹੈ ਅਤੇ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Related Stories

No stories found.
Punjab Today
www.punjabtoday.com