ਪੰਜਾਬ ਨੂੰ ਮਿਲ ਸਕਦਾ ਇਕ ਨਵਾਂ ਜਿਲ੍ਹਾ, ਮੁੱਖ ਮੰਤਰੀ ਨੇ ਭਰੀ ਹਾਮੀ

ਬਟਾਲਾ ਨੂੰ ਜਿਲ੍ਹਾ ਬਨਾਉਣ ਦੀ ਮੰਗ ਨੂੰ ਲੈ ਕੇ ਚੰਨੀ ਨੇ ਦਿੱਤਾ ਜਵਾਬ
ਪੰਜਾਬ ਨੂੰ ਮਿਲ ਸਕਦਾ ਇਕ ਨਵਾਂ ਜਿਲ੍ਹਾ, ਮੁੱਖ ਮੰਤਰੀ ਨੇ ਭਰੀ ਹਾਮੀ

ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਪੱਤਰ ਲਿਖ ਕੇ ਬਟਾਲਾ ਨੂੰ ਮੌਜੂਦਾ ਗੁਰਦਾਸਪੁਰ ਜ਼ਿਲ੍ਹੇ ਤੋਂ ਵੱਖਰਾ ਜ਼ਿਲ੍ਹਾ ਬਣਾਉਣ ਦੀ ਬੇਨਤੀ ਕੀਤੀ ਸੀ। ਖ਼ੁਸ਼ੀ ਦੀ ਗੱਲ ਇਹ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਚਿੱਠੀ ਲਿਖ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੰਗ ਦਾ ਜਵਾਬ ਦੇ ਦਿੱਤਾ। ਮੁੱਖ ਮੰਤਰੀ ਚੰਨੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਹਾਂ-ਪੱਖੀ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਵੇਖ ਰਹੇ ਹਨ।

ਦੱਸ ਦੇਈਏ ਕਿ ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਪੰਜਾਬ ਸਰਕਾਰ ਛੇਤੀ ਹੀ ਪ੍ਰਵਾਨ ਕਰ ਸਕਦੀ ਹੈ। ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਦੇ ਇਸ ਜਵਾਬ ‘ਤੇ ਖੁਸ਼ੀ ਜ਼ਾਹਿਰ ਕੀਤੀ ਕਿ ਉਨ੍ਹਾਂ ਨੇ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ‘ਤੇ ਹੁੰਗਾਰਾ ਭਰਿਆ। ਬਾਜਵਾ ਨੇ ਉਮੀਦ ਪ੍ਰਗਟਾਈ ਕਿ ਇਸ ਮਾਮਲੇ ਵਿੱਚ ਛੇਤੀ ਹੀ ਇਨਸਾਫ਼ ਹੋਵੇਗਾ ਅਤੇ ਸਰਕਾਰ ਵੱਲੋਂ ਇਤਿਹਾਸਕ ਗਲਤੀਆਂ ਨੂੰ ਦੂਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬਾਜਵਾ ਇਸ ਸਾਲ ਦੇ ਅਗਸਤ ਮਹੀਨੇ ’ਚ ਵੀ ਤਤਕਾਲੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਮੌਜੂਦਾ ਗੁਰਦਾਸਪੁਰ ਜ਼ਿਲ੍ਹੇ ਤੋਂ ਵੱਖਰਾ ਜ਼ਿਲ੍ਹਾ ਬਣਾਉਣ ਦੀ ਬੇਨਤੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੂੰ ਲਿਖੀ ਹੋਈ ਚਿੱਠੀ ’ਚ ਪ੍ਰਤਾਪ ਸਿੰਘ ਬਾਜਵਾ ਨੇ ਬਟਾਲੇ ਦੀ ਇਤਿਹਾਸਿਕ ਮਹੱਤਤਾ ’ਤੇ ਖ਼ਾਸ ਤੌਰ ’ਤੇ ਚਾਨਣਾ ਪਾਇਆ ਸੀ।

Related Stories

No stories found.
logo
Punjab Today
www.punjabtoday.com