ਪੰਜਾਬ ਵਿਧਾਨਸਭਾ ਚੋਣਾਂ ਚ' ਆਪਣੀ ਪਾਰਟੀ ਬਣਾ ਕੇ ਚੋਣਾਂ ਲੜਨਗੇ ਚੜੂਨੀ

ਕਿਸਾਨ ਅੰਦੋਲਨ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਐਲਾਨ ਕੀਤਾ ਹੈ ਕਿ ਉਹ ਖੇਤੀ ਕਾਨੂੰਨ ਵਾਪਸ ਲੈ ਰਹੀ ਹੈ।
ਪੰਜਾਬ ਵਿਧਾਨਸਭਾ  ਚੋਣਾਂ ਚ' ਆਪਣੀ ਪਾਰਟੀ ਬਣਾ ਕੇ  ਚੋਣਾਂ ਲੜਨਗੇ ਚੜੂਨੀ

ਪੰਜਾਬ ਵਿੱਚ ਵਿਧਾਨਸਭਾ ਚੋਣਾਂ ਨੇੜੇ ਆਉਂਦੇ ਹੀ ਨਵੀਆਂ ਪਾਰਟੀਆਂ ਬੰਨਣ ਦਾ ਕੰਮ ਸ਼ੁਰੂ ਹੋ ਗਿਆ ਹੈ। ਹੁਣ ਬੀਕੇਯੂ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਮਿਸ਼ਨ ਪੰਜਾਬ-2022 ਤਹਿਤ ਉਹ ਪੰਜਾਬ ਵਿੱਚ ਪਾਰਟੀ ਬਣਾ ਕੇ ਚੋਣ ਲੜਨਗੇ। ਉਨ੍ਹਾਂ ਇਹ ਐਲਾਨ ਇਕ ਕਾਨਫਰੰਸ ਦੌਰਾਨ ਕੀਤਾ। ਚੜੂਨੀ ਨੇ ਕਿਹਾ ਕਿ ਉਹ ਪੰਜਾਬ ਵਿਧਾਨਸਭਾ ਵਿਚ ਆਪਣੇ ਉਮੀਦਵਾਰ ਉਤਾਰਾਂਗੇ।

ਇਹ ਕਾਨਫਰੰਸ ਸੰਵਿਧਾਨ ਦਿਵਸ ਅਤੇ ਸਰ ਛੋਟੂ ਰਾਮ ਦੇ ਜਨਮ ਦਿਨ ਮੌਕੇ ਕਰਵਾਈ ਗਈ। ਬੀਕੇਯੂ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਇਸ ਸਮੇਂ ਉਹ ਮਿਸ਼ਨ ਪੰਜਾਬ ਨੂੰ ਲੈ ਕੇ ਚੱਲ ਰਹੇ ਹਨ। ਚੜੂਨੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰਿਆਣਾ ਵਿੱਚ ਜਦੋਂ ਚੋਣਾਂ ਆਉਣਗੀਆਂ ਤਾ ਇਥੋਂ ਵੀ ਆਪਣੇ ਉਮੀਦਵਾਰ ਖੜੇ ਕਰਨਗੇ । ਕਿਸਾਨ ਅੰਦੋਲਨ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਐਲਾਨ ਕੀਤਾ ਹੈ ਕਿ ਉਹ ਖੇਤੀ ਕਾਨੂੰਨ ਵਾਪਸ ਲੈ ਰਹੀ ਹੈ।

ਪਰ ਫਿਲਹਾਲ ਘੱਟੋ-ਘੱਟ ਸਮਰਥਨ (ਐਮ. ਐੱਸ. ਪੀ) ਮੁੱਲ ਗਾਰੰਟੀ ਕਾਨੂੰਨ, ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ ਅਤੇ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਲਟਕ ਰਹੀ ਹੈ। ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਦੌਰਾਨ ਉਨ੍ਹਾਂ ਨੇ ਸਾਂਝੇ ਕਿਸਾਨ ਮੋਰਚਾ ਵੱਲੋਂ ਪਹਿਲਾਂ ਦੀ ਤਰਾਂ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਕੇ ਅੱਗੇ ਵਧਣ ਦਾ ਸੁਨੇਹਾ ਦਿੱਤਾ।

ਇਸ ਤੋਂ ਪਹਿਲਾਂ ਦੇਸ਼ ਬਚਾਓ, ਸੰਵਿਧਾਨ ਬਚਾਓ, ਕਿਸਾਨ ਮਜ਼ਦੂਰ ਬਚਾਓ ਕਾਨਫਰੰਸ ਵਿੱਚ ਕਿਸਾਨ ਮਜ਼ਦੂਰ ਆਗੂ ਕਾਂਤਾ ਆਲਦੀਆ ਅਤੇ ਵਿਧਾਇਕ ਸੋਮਵੀਰ ਸਾਂਗਵਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦੂਜੇ ਪਾਸੇ ਗੁਰਨਾਮ ਸਿੰਘ ਚੜੂਨੀ ਦੇ ਅੰਬਾਲਾ ਪੁੱਜਣ ’ਤੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਦਿਖਾਈ ਦਿੱਤਾ।

ਇਸ ਦੌਰਾਨ ਸੈਂਕੜੇ ਨੌਜਵਾਨਾਂ ਨੇ ਟਰੈਕਟਰ ਚਲਾ ਕੇ ਸਮਾਗਮ ਵਾਲੀ ਥਾਂ 'ਤੇ ਪਹੁੰਚ ਕੇ ਢੋਲ ਵਜਾ ਕੇ ਚੜੂਨੀ ਦਾ ਸਵਾਗਤ ਕੀਤਾ ਅਤੇ ਸਮਰਥਨ 'ਚ ਨਾਅਰੇਬਾਜ਼ੀ ਕੀਤੀ । ਇਸ ਤੋਂ ਬਾਅਦ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਕਰੀਬ ਚਾਰ ਘੰਟੇ ਚੱਲੇ ਇਸ ਪ੍ਰੋਗਰਾਮ ਵਿੱਚ ਆਗੂਆਂ ਨੇ ਆਪਣੇ ਵਿਚਾਰ ਰੱਖਦਿਆਂ ਕਿਸਾਨਾਂ ਨੂੰ ਇਕੱਠੇ ਹੋ ਕੇ ਚੱਲਣ ਅਤੇ ਅੰਦੋਲਨ ਜਾਰੀ ਰੱਖਣ ਦਾ ਸੁਨੇਹਾ ਦਿੱਤਾ।

ਸੰਯੁਕਤ ਕਿਸਾਨ ਮੋਰਚਾ ਦੇ ਐਲਾਨ ਤੋਂ ਬਾਅਦ ਕਿਸਾਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਦਿੱਲੀ ਲਈ ਰਵਾਨਾ ਹੋਣਗੇ। ਬੀ.ਕੇ.ਆਈ.ਯੂ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਅਤੇ ਬਲਾਕ ਇੱਕ ਪ੍ਰਧਾਨ ਸੁਖਵਿੰਦਰ ਸਿੰਘ ਨੇ ਵੀਡੀਓ ਰਾਹੀਂ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ੰਭੂ ਸਰਹੱਦ ਤੱਕ ਪਹੁੰਚਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਹਜ਼ਾਰਾਂ ਕਿਸਾਨ ਦਿੱਲੀ ਲਈ ਰਵਾਨਾ ਹੋਣ ਲਈ ਪਹੁੰਚਣਗੇ।

Related Stories

No stories found.
logo
Punjab Today
www.punjabtoday.com