ਪੰਜਾਬ ਪਾਵਰ ਕਾਰਪੋਰੇਸ਼ਨ ਨੇ ਜਾਰੀ ਕੀਤੇ ਹੁਕਮ, ਟਾਈਮ ਤੇ ਆਵੇ ਸਟਾਫ਼

ਪੰਜਾਬ ਪਾਵਰ ਕਾਰਪੋਰੇਸ਼ਨ ਨੇ ਜਾਰੀ ਕੀਤੇ ਹੁਕਮ, ਟਾਈਮ ਤੇ ਆਵੇ ਸਟਾਫ਼

ਅਧਿਕਾਰੀਆਂ ਨੂੰ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਕਿਹਾ ਗਿਆ ਹੈ ਅਤੇ ਇਸਨੂੰ ਹਾਜ਼ਰੀ ਰਜਿਸਟਰ ਵਿੱਚ ਵੀ ਦਰਜ ਕੀਤਾ ਜਾਵੇਗਾ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਵਿਚ ਸਖਤੀ ਕਰਨੀ ਸ਼ੁਰੂ ਕਰ ਦਿਤੀ ਹੈ। ਪੰਜਾਬ ਪਾਵਰ ਕਾਰਪੋਰੇਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪਿਛਲੇ ਦਿਨੀਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਟਿਆਲਾ ਵਿਖੇ ਇਸ ਮਾਮਲੇ ਸਬੰਧੀ ਚੇਅਰਮੈਨ ਬਲਦੇਵ ਸਿੰਘ ਸਰਾਂ, ਬਿਜਲੀ ਸਕੱਤਰ ਤੇਜਵੀਰ ਸਿੰਘ ਅਤੇ ਹੋਰ ਡਾਇਰੈਕਟਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਸੀ।

ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਅੱਜ ਜਾਰੀ ਪੱਤਰ ਨੰਬਰ 28158/28668 ਵਿੱਚ ਕਿਹਾ ਗਿਆ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜੇਕਰ ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਵਿੱਚ ਨਹੀਂ ਪਹੁੰਚਦੇ ਤਾਂ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਹਰ ਹਾਲਤ ਵਿੱਚ ਸਵੇਰੇ 9 ਵਜੇ ਆਪਣੀ ਸੀਟ 'ਤੇ ਹਾਜ਼ਰ ਹੋਣਾ ਪਵੇਗਾ ਅਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਦਫ਼ਤਰੀ ਕੰਮਕਾਜ ਨੂੰ ਪੂਰਾ ਕਰਨਾ ਹੋਵੇਗਾ।

ਜਿਨ੍ਹਾਂ ਦਫ਼ਤਰਾਂ ਵਿੱਚ ਸ਼ਿਫਟ ਡਿਊਟੀ ਵਿੱਚ ਕੰਮ ਹੁੰਦਾ ਹੈ, ਉੱਥੇ ਸ਼ਿਫਟ ਸ਼ੁਰੂ ਹੋਣ ਤੋਂ ਪਹਿਲਾਂ ਹਾਜ਼ਰੀ ਯਕੀਨੀ ਬਣਾਈ ਜਾਵੇ। ਜੇਕਰ ਕਰਮਚਾਰੀ ਸਵੇਰੇ 9.30 ਵਜੇ ਤੋਂ ਦੇਰੀ ਨਾਲ ਆਉਂਦੇ ਹਨ ਤਾਂ ਉਨ੍ਹਾਂ ਨੂੰ ਅੱਧੇ ਦਿਨ ਦੀ ਛੁੱਟੀ ਦਿੱਤੀ ਜਾਵੇਗੀ, ਜਿਸ ਦਾ ਮਤਲਬ ਹੈ ਕਿ ਅੱਧੇ ਦਿਨ ਦੇ ਪੈਸੇ ਕੱਟ ਲਏ ਜਾਣਗੇ। ਜੇਕਰ ਵਿਭਾਗ ਅਧੀਨ ਵੱਖ-ਵੱਖ ਸ਼ਾਖਾਵਾਂ ਦਾ ਸਿਰਫ਼ ਇੱਕ ਹੀ ਅਧਿਕਾਰੀ ਹੋਵੇ ਅਤੇ ਉਸ ਅਧੀਨ ਸਿਰਫ਼ ਇੱਕ ਹਾਜ਼ਰੀ ਰਜਿਸਟਰ ਹੋਵੇ। ਹਾਜ਼ਰੀ ਰਜਿਸਟਰ ਦੇ ਆਖਰੀ ਕਾਲਮ ਵਿੱਚ ਇਹ ਲਿਖਿਆ ਜਾਵੇ ਕਿ ਮੁਲਾਜ਼ਮ ਵੱਲੋਂ ਮਹੀਨੇ ਵਿੱਚ ਕਿੰਨੀਆਂ ਛੁੱਟੀਆਂ ਲਈਆਂ ਗਈਆਂ ਹਨ ਅਤੇ ਕਿੰਨੀਆਂ ਛੁੱਟੀਆਂ ਬਕਾਇਆ ਹਨ। ਦੁਪਹਿਰ ਦੇ ਖਾਣੇ ਦਾ ਸਮਾਂ ਦੁਪਹਿਰ 1.30 ਤੋਂ 2.00 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

ਉਸ ਤੋਂ ਬਾਅਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਆਪਣੇ ਦਫ਼ਤਰ ਹਾਜ਼ਰ ਹੋਣਾ ਪਵੇਗਾ। ਹਾਜ਼ਰੀ ਰਜਿਸਟਰ ਦੇ ਨਾਲ ਇੱਕ ਬਾਹਰੀ ਯਾਤਰਾ ਰਜਿਸਟਰ ਵੀ ਲਗਾਇਆ ਜਾਵੇਗਾ ਜਿਸ ਵਿੱਚ ਇਹ ਲਿਖਿਆ ਹੋਵੇਗਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੇ ਫੀਲਡ ਵਿੱਚ ਜਾਣਾ ਹੈ ਤਾਂ ਉਸ ਬਾਰੇ ਰਜਿਸਟਰ ਵਿੱਚ ਐਂਟਰੀ ਕੀਤੀ ਜਾਵੇ। ਅਧਿਕਾਰੀਆਂ ਨੂੰ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਕਿਹਾ ਗਿਆ ਹੈ ਅਤੇ ਇਸ ਨੂੰ ਹਾਜ਼ਰੀ ਰਜਿਸਟਰ ਵਿੱਚ ਵੀ ਦਰਜ ਕੀਤਾ ਜਾਵੇਗਾ। ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਪਾਵਰ ਕਾਰਪੋਰੇਸ਼ਨ ਦੇ ਸਾਰੇ ਦਫ਼ਤਰਾਂ ਨੂੰ ਭੇਜ ਦਿੱਤਾ ਗਿਆ ਹੈ।

Related Stories

No stories found.
logo
Punjab Today
www.punjabtoday.com