ਹਰਨਾਜ਼ 6 ਅਕਤੂਬਰ ਨੂੰ ਦੇਵੇਗੀ ਜਵਾਬ, ਉਪਾਸਨਾ ਨੇ ਦਾਇਰ ਕੀਤਾ ਹੈ ਕੇਸ

ਉਪਾਸਨਾ ਸਿੰਘ ਦਾ ਦੋਸ਼ ਹੈ, ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ, ਜਿਸ ਵਿੱਚ ਹਰਨਾਜ਼ ਨੇ ਕੰਮ ਕਰਨ ਲਈ ਸਹਿਮਤੀ ਦਿੱਤੀ ਸੀ। ਫਿਲਮ ਬਣਨ ਤੋਂ ਬਾਅਦ ਉਹ ਪ੍ਰਮੋਸ਼ਨ ਲਈ ਅੱਗੇ ਨਹੀਂ ਆਈ ਅਤੇ ਹੁਣ ਉਸ ਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ ਹੈ।
ਹਰਨਾਜ਼ 6 ਅਕਤੂਬਰ ਨੂੰ ਦੇਵੇਗੀ ਜਵਾਬ, ਉਪਾਸਨਾ ਨੇ ਦਾਇਰ ਕੀਤਾ ਹੈ ਕੇਸ

ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਸਮੇਤ 14 ਹੋਰਾਂ ਨੂੰ ਅਦਾਕਾਰਾ ਉਪਾਸਨਾ ਸਿੰਘ ਵੱਲੋਂ ਦਾਇਰ ਸਿਵਲ ਕੇਸ ਵਿੱਚ 6 ਅਕਤੂਬਰ ਨੂੰ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰਨਾ ਹੈ। ਮਾਮਲੇ ਦੀ ਸੁਣਵਾਈ 'ਤੇ ਜਵਾਬ ਪੇਸ਼ ਨਾ ਹੋਣ 'ਤੇ ਅਦਾਲਤ ਨੇ ਹੁਣ ਇਕ ਮਹੀਨੇ ਬਾਅਦ ਦੀ ਤਰੀਕ ਤੈਅ ਕਰ ਦਿੱਤੀ ਹੈ।

ਇੱਕ ਮਹੀਨਾ ਪਹਿਲਾਂ ਉਪਾਸਨਾ ਸਿੰਘ ਨੇ ਪੰਜਾਬੀ ਫਿਲਮ 'ਬਾਈ ਜੀ ਕੁਟਣਗੇ ' ਨਾਲ ਜੁੜੇ ਵਿਵਾਦ ਨੂੰ ਲੈ ਕੇ ਕੋਰਟ 'ਚ ਇਹ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਵਿੱਚ ਮਾਮਲਾ ਨੋਟਿਸ ਅਤੇ ਰਿਕਾਰਡ ਪੇਸ਼ ਕਰਨ ਲਈ ਲੱਗਾ ਹੋਇਆ ਹੈ। ਮਾਮਲੇ 'ਚ ਮੁਆਵਜ਼ੇ ਵਜੋਂ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਹਰਨਾਜ਼ ਸੰਧੂ ਤੋਂ ਇਲਾਵਾ ਜਿਨ੍ਹਾਂ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸ਼ੈਰੀ ਗਿੱਲ, ਐਮਾ ਸਾਵਲ, ਦਿ ਮਿਸ ਯੂਨੀਵਰਸ ਆਰਗੇਨਾਈਜ਼ੇਸ਼ਨ, ਸਿਟੀ ਆਫ ਦਾ ਹਾਲੀਵੁੱਡ ਫਲੋਰੀਡਾ, ਟਾਈਮਜ਼ ਗਰੁੱਪ ਸੀਆਰਐਮ ਆਦਿ ਸ਼ਾਮਲ ਹਨ।

ਉਪਾਸਨਾ ਸਿੰਘ ਦਾ ਦੋਸ਼ ਹੈ, ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ, ਜਿਸ ਵਿੱਚ ਹਰਨਾਜ਼ ਨੇ ਕੰਮ ਕਰਨ ਲਈ ਸਹਿਮਤੀ ਦਿੱਤੀ ਸੀ। ਇਸ ਤੋਂ ਬਾਅਦ ਫਿਲਮ ਬਣਨ ਤੋਂ ਬਾਅਦ ਉਹ ਪ੍ਰਮੋਸ਼ਨ ਲਈ ਅੱਗੇ ਨਹੀਂ ਆਈ ਅਤੇ ਹੁਣ ਉਸ ਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਉਨ੍ਹਾਂ ਕੋਲ ਹਰਨਾਜ਼ ਖ਼ਿਲਾਫ਼ ਸਬੂਤ ਵੀ ਹਨ। ਉਪਾਸਨਾ ਸਿੰਘ ਮੁਤਾਬਕ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ਅਤੇ ਨਿਰਮਾਤਾਵਾਂ ਨੇ ਵੀ ਹਰਨਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਾਰੇ ਅਸਫਲ ਰਹੇ।

ਜਦੋ ਤੋਂ ਹਰਨਾਜ਼ ਕੌਰ ਸੰਧੂ ਮਿਸ ਯੂਨੀਵਰਸ ਬਣੀ, ਇਸ ਤੋਂ ਬਾਅਦ ਉਸ ਨੇ ਇਕ ਵੀ ਮੇਲ ਜਾਂ ਮੈਸੇਜ ਦਾ ਜਵਾਬ ਨਹੀਂ ਦਿੱਤਾ। ਫਿਲਮ ਅਤੇ ਇਸਦੇ ਵਿਤਰਕਾਂ ਨੂੰ ਨੁਕਸਾਨ ਹੋਇਆ ਹੈ। ਫਿਲਮ ਦੀ ਰਿਲੀਜ਼ ਡੇਟ ਵੀ ਟਾਲਣੀ ਪਈ। 27 ਮਈ 2022 ਤੋਂ, ਫਿਲਮ ਦੀ ਰਿਲੀਜ਼ ਨੂੰ 19 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਫਿਲਮ ਦੀ ਦੇਰੀ ਕਾਰਨ ਫਿਲਮ ਦੀ ਕਾਸਟ ਅਤੇ ਕਰੂ ਨੂੰ ਮੀਡੀਆ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਇੱਕ ਗਲਤ ਤਸਵੀਰ ਬਣਾਈ ਗਈ।

ਉਪਾਸਨਾ ਨੇ ਦੋਸ਼ ਲਗਾਇਆ ਸੀ, ਕਿ ਉਹ ਬਤੌਰ ਨਿਰਮਾਤਾ ਆਪਣੀ ਪਹਿਲੀ ਫਿਲਮ ਪੰਜਾਬੀ 'ਚ ਬਣਾਉਣਾ ਚਾਹੁੰਦੀ ਹੈ, ਪਰ ਹਰਨਾਜ਼ ਸੰਧੂ ਨੂੰ ਪੰਜਾਬੀ ਇੰਡਸਟਰੀ 'ਚ ਆਪਣੇ ਆਪ ਨੂੰ ਛੋਟਾ ਲਗਦੀ ਹੈ। ਉਸ ਨੂੰ ਲੱਗਦਾ ਹੈ ਕਿ ਉਹ ਸਿਰਫ ਬਾਲੀਵੁੱਡ ਅਤੇ ਹਾਲੀਵੁੱਡ ਪ੍ਰੋਜੈਕਟਾਂ ਲਈ ਬਣੀ ਹੈ। ਹਰਨਾਜ਼ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਹ ਕਿੱਥੋਂ ਆਈ ਹੈ। ਉਸ ਨੂੰ ਪੰਜਾਬੀ ਫ਼ਿਲਮਾਂ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਹਰਨਾਜ਼ ਨੇ ਆਪਣੀ ਫਿਲਮ ਦੀ ਪੋਸਟ ਵੀ ਨਹੀਂ ਪਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲਮ ਬਾਰੇ ਜਨਤਕ ਤੌਰ 'ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

Related Stories

No stories found.
logo
Punjab Today
www.punjabtoday.com