ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ ਖਿਲਾਫ ਦਰਜ FIR ਰੱਦ

ਕੁਮਾਰ ਵਿਸ਼ਵਾਸ ਖ਼ਿਲਾਫ਼ ਰੋਪੜ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ, ਕਿ ਕੁਮਾਰ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਕਿਹਾ ਹੈ।
ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ ਖਿਲਾਫ ਦਰਜ FIR ਰੱਦ
Updated on
2 min read

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਬਾਅਦ ਤੋਂ ਪਾਰਟੀ ਨੂੰ ਝਟਕੇ ਤੇ ਝਟਕਾ ਲਗ ਰਿਹਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਇਕ ਵਾਰ ਫੇਰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ।

ਬੁੱਧਵਾਰ ਨੂੰ ਹਾਈਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ। ਬੱਗਾ ਮਾਮਲੇ 'ਚ ਹਾਈਕੋਰਟ ਨੇ ਕਿਹਾ ਕਿ ਇਹ ਟਵੀਟ ਪੰਜਾਬ 'ਚ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਟਵੀਟ ਭੜਕਾਊ ਨਹੀਂ ਹੈ। ਜਿਸ ਤਰ੍ਹਾਂ ਸਿਆਸੀ ਲੋਕ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੇ ਹਨ, ਇਸ ਨਾਲ ਕੋਈ ਊਚ-ਨੀਚ ਨਹੀਂ ਫੈਲਦੀ।

ਕੁਮਾਰ ਵਿਸ਼ਵਾਸ ਖ਼ਿਲਾਫ਼ ਰੋਪੜ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਕੁਮਾਰ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਕਿਹਾ ਹੈ। ਉਨ੍ਹਾਂ ਦੇ ਇਸ ਬਿਆਨ ਕਾਰਨ ਪਾਰਟੀ ਦਾ ਅਕਸ ਖਰਾਬ ਹੋਇਆ ਹੈ। ਕੇਸ ਦਰਜ ਕਰਵਾਉਣ ਵਾਲੇ ਵਿਅਕਤੀ ਨੇ ਕਿਹਾ ਕਿ ਇਸ ਕਾਰਨ ਜਦੋਂ ਉਹ ਪ੍ਰਚਾਰ ਕਰਨ ਗਿਆ ਤਾਂ ਉਸ ਨੂੰ ਖਾਲਿਸਤਾਨ ਦਾ ਸਮਰਥਕ ਕਿਹਾ ਗਿਆ। ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵੀ ਗਾਜ਼ੀਆਬਾਦ ਸਥਿਤ ਕਵੀ ਦੇ ਘਰ ਪਹੁੰਚੀ।

ਕੁਮਾਰ ਵਿਸ਼ਵਾਸ ਨੂੰ ਨੋਟਿਸ ਭੇਜ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਜਿਸ ਦੇ ਖਿਲਾਫ ਕੁਮਾਰ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਕੇਜਰੀਵਾਲ ਬਾਰੇ ਟਵੀਟ ਕਰਨ 'ਤੇ ਦਿੱਲੀ ਭਾਜਪਾ ਨੇਤਾ ਤਜਿੰਦਰ ਬੱਗਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਵਿਰੋਧ 'ਚ ਬੱਗਾ ਦੇ ਪਰਿਵਾਰ ਨੇ ਦਿੱਲੀ 'ਚ ਅਗਵਾ ਹੋਣ ਦੀ ਸ਼ਿਕਾਇਤ ਕੀਤੀ ਹੈ।

ਦਿੱਲੀ ਪੁਲਿਸ ਨੇ ਪੰਜਾਬ ਪੁਲੀਸ ਖ਼ਿਲਾਫ਼ ਵੀ ਅਗਵਾ ਦਾ ਕੇਸ ਦਰਜ ਕੀਤਾ ਹੈ। ਜਿਸ ਤੋਂ ਬਾਅਦ ਬੱਗਾ ਨੂੰ ਲੈ ਕੇ ਆ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ। ਫਿਰ ਦਿੱਲੀ ਪੁਲਿਸ ਆਈ ਅਤੇ ਬੱਗਾ ਨੂੰ ਵਾਪਸ ਦਿੱਲੀ ਲੈ ਗਈ । ਇਸ ਮਾਮਲੇ ਵਿੱਚ ਬੱਗਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਕਵੀ ਕੁਮਾਰ ਵਿਸ਼ਵਾਸ ਨੇ ਕਿਹਾ ਸੀ ਕਿ ਇਸ ਕੇਸ ਵਿਚ ਉਸਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਸਕਦੀ ਹੈ, ਕਿਉਕਿ ਮੇਰਾ ਕੋਈ ਵੀ ਕਸੂਰ ਨਹੀਂ ਹੈ।

Related Stories

No stories found.
logo
Punjab Today
www.punjabtoday.com