ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਸਾਬਕਾ ਮੰਤਰੀ ਧਰਮਸੋਤ 'ਤੇ ਜੰਗਲਾਤ ਘੁਟਾਲੇ ਦਾ ਦੋਸ਼ ਹੈ।
ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
Updated on
1 min read

ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇਹ ਰਾਹਤ ਦਿੱਤੀ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਇਸ ਸਬੰਧੀ ਹਾਈ ਕੋਰਟ ਦਾ ਹੁਕਮ ਆਉਣਾ ਬਾਕੀ ਹੈ। ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਸਰਕਾਰ ਅਤੇ ਸਾਬਕਾ ਮੰਤਰੀ ਦੇ ਵਕੀਲਾਂ ਵਿਚਾਲੇ ਬਹਿਸ ਹੋਈ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਸਾਬਕਾ ਮੰਤਰੀ ਧਰਮਸੋਤ ਅਤੇ ਗਿਲਜੀਆਂ 'ਤੇ ਜੰਗਲ ਘੁਟਾਲੇ ਦੇ ਦੋਸ਼ ਹਨ। ਧਰਮਸੋਤ 'ਤੇ ਦੋਸ਼ ਹੈ ਕਿ ਉਸ ਨੇ ਦਰੱਖਤ ਕੱਟਣ ਲਈ ਹਰ ਦਰੱਖਤ ਪਿੱਛੇ 500 ਰੁਪਏ ਰਿਸ਼ਵਤ ਲਈ ਸੀ। ਅਤੇ ਇਸ ਤਰ੍ਹਾਂ ਕੁੱਲ ਰਿਸ਼ਵਤ ਕਰੀਬ ਸਵਾ ਕਰੋੜ ਰੁਪਏ ਬਣੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਅਮਲੋਹ ਸਥਿਤ ਘਰ ਤੋਂ ਤੜਕੇ ਗ੍ਰਿਫਤਾਰ ਕਰ ਲਿਆ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਸੰਗਤ ਸਿੰਘ ਗਿਲਜੀਆਂ ਵੀ ਇਸੇ ਕੇਸ ਵਿੱਚ ਮੁਲਜ਼ਮ ਹੈ। ਜਿਸ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ ਪਰ ਉਸ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਹ ਵੀ ਜੇਲ੍ਹ ਵਿੱਚ ਬੰਦ ਹੈ।

Related Stories

No stories found.
logo
Punjab Today
www.punjabtoday.com