ਪੰਜਾਬ 'ਚ ਨਿਵੇਸ਼ : ਹਿੰਦੂਜਾ ਗਰੁੱਪ ਲਗਾਵੇਗਾ ਇਲੈਕਟ੍ਰਿਕ ਵਾਹਨ ਨਿਰਮਾਣ ਯੂਨਿਟ

ਮੁੱਖ ਮੰਤਰੀ ਨੇ ਦੱਸਿਆ ਕਿ ਜ਼ਮੀਨੀ ਪੱਧਰ 'ਤੇ ਆਉਣ ਵਾਲੇ ਨਿਵੇਸ਼ ਪ੍ਰਸਤਾਵਾਂ ਨਾਲ 50,000 ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਪੰਜਾਬ 'ਚ ਨਿਵੇਸ਼ : ਹਿੰਦੂਜਾ ਗਰੁੱਪ ਲਗਾਵੇਗਾ ਇਲੈਕਟ੍ਰਿਕ ਵਾਹਨ ਨਿਰਮਾਣ ਯੂਨਿਟ

ਪੰਜਾਬ ਵਿਚ ਪਿੱਛਲੇ ਦਿਨੀ ਦੋ ਰੋਜ਼ਾ ਨਿਵੇਸ਼ਕ ਸੰਮੇਲਨ ਦਾ ਸਮਾਪਨ ਹੋਇਆ। ਹਿੰਦੂਜਾ ਗਰੁੱਪ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਯੂਨਿਟ ਸਥਾਪਿਤ ਕਰੇਗਾ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਰ ਤਿੰਨ ਮਹੀਨਿਆਂ ਬਾਅਦ ਇੱਕ ਮਿੰਨੀ ਨਿਵੇਸ਼ਕ ਸੰਮੇਲਨ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਈਜ਼ ਆਫ਼ ਡੂਇੰਗ ਦੀ ਬਜਾਏ ਸਪੀਡ ਆਫ਼ ਡੂਇੰਗ 'ਤੇ ਧਿਆਨ ਕੇਂਦਰਿਤ ਕਰੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਜ਼ਮੀਨੀ ਪੱਧਰ 'ਤੇ ਆਉਣ ਵਾਲੇ ਨਿਵੇਸ਼ ਪ੍ਰਸਤਾਵਾਂ ਨਾਲ 50,000 ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇੰਡੀਅਨ ਸਕੂਲ ਆਫ ਬਿਜ਼ਨਸ (ISB), ਮੋਹਾਲੀ ਵਿਖੇ ਦੋ ਦਿਨਾਂ ਤੱਕ ਚੱਲਿਆ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਸ਼ੁੱਕਰਵਾਰ ਨੂੰ ਸਮਾਪਤ ਹੋ ਗਿਆ।

ਸਮਾਪਤੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਬੱਸਾਂ ਦੇ ਨਿਰਮਾਣ ਵਿੱਚ ਮੋਹਰੀ ਹਿੰਦੂਜਾ ਗਰੁੱਪ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਸ ਦੇ ਲਈ ਢੁਕਵੀਂ ਥਾਂ ਲੱਭ ਕੇ ਦੋ ਮਹੀਨਿਆਂ ਦੇ ਅੰਦਰ-ਅੰਦਰ ਯੂਨਿਟ ਸਥਾਪਿਤ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਗਰੁੱਪ ਦੇ ਨੁਮਾਇੰਦਿਆਂ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਵੱਖਰੇ ਤੌਰ 'ਤੇ ਸੰਮੇਲਨ ਦੌਰਾਨ ਮੁਲਾਕਾਤ ਕੀਤੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਨਿਵੇਸ਼ ਪ੍ਰਸਤਾਵਾਂ ਨੂੰ ਦੋ ਦਿਨਾਂ ਵਿੱਚ ਲਾਗੂ ਕੀਤਾ ਜਾਂਦਾ ਹੈ ਤਾਂ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਤਰਜ਼ 'ਤੇ ਹਰ ਤਿੰਨ ਮਹੀਨਿਆਂ ਬਾਅਦ ਪੰਜਾਬ ਵਿੱਚ ਇੱਕ ਮਿੰਨੀ ਨਿਵੇਸ਼ਕ ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿੱਚ ਸੈਕਟਰ ਪੱਧਰ 'ਤੇ ਵੱਖ-ਵੱਖ ਸੈਕਟਰਾਂ ਦੇ ਉਦਯੋਗਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਦਯੋਗਪਤੀਆਂ ਦੇ ਸੁਝਾਅ ਵੀ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਈਜ਼ ਆਫ ਡੂਇੰਗ ਦੀ ਬਜਾਏ ਸਪੀਡ ਆਫ ਡੂਇੰਗ 'ਤੇ ਧਿਆਨ ਕੇਂਦਰਿਤ ਕਰੇਗੀ ਤਾਂ ਜੋ ਉਦਯੋਗਪਤੀਆਂ ਨੂੰ ਉਦਯੋਗ ਲਗਾਉਣ 'ਚ ਕੋਈ ਦਿੱਕਤ ਨਾ ਆਵੇ। ਮਾਨ ਨੇ ਕਿਹਾ ਕਿ ਇਹ ਕੋਈ ਐਮਓਯੂ ਨਹੀਂ ਬਲਕਿ ਇੱਕ ਐਮਓਡੀਐੱਸ ਹੈ, ਜਿਸ ਤਹਿਤ ਨਿਵੇਸ਼ਕਾਂ ਦਾ ਸਰਕਾਰ ਨਾਲ ਇੱਕ ਪਵਿੱਤਰ ਸਮਝੌਤਾ ਹੋਵੇਗਾ। ਹਿੰਦੂਜਾ ਗਰੁੱਪ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਪੰਜਾਬ ਇਨਵੈਸਟਰਸ ਸਮਿਟ-2023 ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਅਤੇ ਕਈ ਪ੍ਰਸਤਾਵ ਰੱਖੇ। ਭੁੱਲਰ ਨੇ ਕਿਹਾ ਕਿ ਪੰਜਾਬ ਉਦਯੋਗਪਤੀਆਂ ਲਈ ਕੰਪੋਨੈਂਟਸ ਅਤੇ ਬੈਟਰੀਆਂ ਬਣਾਉਣ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉਭਰਿਆ ਹੈ।

Related Stories

No stories found.
logo
Punjab Today
www.punjabtoday.com