ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ 4 ਘੰਟੇ ਦਾ ਟਰਾਂਜ਼ਿਟ ਰਿਮਾਂਡ

ਅੰਮ੍ਰਿਤਸਰ ਪੁਲਿਸ ਤੋਂ ਇਲਾਵਾ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਪਹੁੰਚੀ ਸੀ।
ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ 4 ਘੰਟੇ ਦਾ ਟਰਾਂਜ਼ਿਟ ਰਿਮਾਂਡ

ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਟਰਾਂਜ਼ਿਟ ਰਿਮਾਂਡ ’ਤੇ ਹੁਸ਼ਿਆਰਪੁਰ ਪੁਲੀਸ ਹਵਾਲੇ ਕਰ ਦਿੱਤਾ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਸ਼ਿਆਰਪੁਰ ਪੁਲਿਸ ਨੇ ਲਾਰੈਂਸ ਦਾ 4 ਘੰਟੇ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਜਿਸ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ 10 ਵਜੇ ਲਾਰੈਂਸ ਨੂੰ ਲੈ ਕੇ ਅੰਮ੍ਰਿਤਸਰ ਤੋਂ ਰਵਾਨਾ ਹੋਈ। ਪੁਲਿਸ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਤੋਂ ਅੰਮ੍ਰਿਤਸਰ ਪਹੁੰਚੀ ਸੀ ਅਤੇ ਰਾਤ ਨੂੰ ਮਾਲ ਮੰਡੀ ਵਿਖੇ ਐਸ.ਐਸ.ਓ.ਸੀ. ਵਿਚ ਰੱਖਿਆ ਗਿਆ ਸੀ।

ਅੰਮ੍ਰਿਤਸਰ ਪੁਲਿਸ ਤੋਂ ਇਲਾਵਾ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਪਹੁੰਚੀ ਸੀ। ਅੱਜ ਸਵੇਰੇ ਕਰੀਬ 7.30 ਵਜੇ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਪੇਸ਼ੀ ਲਈ ਅੰਮ੍ਰਿਤਸਰ ਅਦਾਲਤ ਵਿੱਚ ਲਿਆਂਦਾ ਗਿਆ। ਅੰਮ੍ਰਿਤਸਰ ਪੁਲਿਸ ਨੇ ਲਾਰੇਂਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਵੀ ਕੀਤੀ।

ਪੁਲਿਸ ਉਸ ਤੋਂ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਪੁੱਛਗਿੱਛ ਕਰਨਾ ਚਾਹੁੰਦੀ ਹੈ। ਪਹਿਲਾਂ ਅੰਮ੍ਰਿਤਸਰ ਪੁਲਿਸ ਨੇ 8 ਦਿਨ ਦਾ ਅਤੇ ਦੂਜਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਪਰ ਇਸ ਵਾਰ ਉਸ ਨੂੰ ਸਫਲਤਾ ਨਹੀਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਕਰੀਬ ਦੋ ਸਾਲ ਪਹਿਲਾਂ ਹੁਸ਼ਿਆਰਪੁਰ ਦੇ ਮਾਡਲ ਟਾਊਨ ਇਲਾਕੇ 'ਚ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਵਿੱਚ ਇੱਕ ਸ਼ਰਾਬ ਵਪਾਰੀ ਜ਼ਖ਼ਮੀ ਹੋ ਗਿਆ। ਉਦੋਂ ਪੁਲੀਸ ਨੇ ਧਾਰਾ 307 ਤਹਿਤ ਕੇਸ ਦਰਜ ਕੀਤਾ ਸੀ।

ਹੁਣ ਜਦੋਂ ਪੰਜਾਬ ਪੁਲਿਸ ਉਸਨੂੰ ਲੈ ਕੇ ਆਈ ਹੈ ਤਾਂ ਹੁਸ਼ਿਆਰਪੁਰ ਪੁਲਿਸ ਉਕਤ ਮਾਮਲੇ ਵਿੱਚ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ। ਅੰਮ੍ਰਿਤਸਰ ਪੁਲਿਸ 9 ਵਜੇ ਤੱਕ ਲਾਰੈਂਸ ਨੂੰ ਭੇਜ ਕੇ ਅਦਾਲਤ ਦੀ ਚਾਰਦੀਵਾਰੀ ਖਾਲੀ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਸੀ,ਪਰ ਅਜਿਹਾ ਨਹੀਂ ਹੋਇਆ। ਟਰਾਂਜ਼ਿਟ ਰਿਮਾਂਡ ਕਾਰਨ ਕਾਗਜ਼ੀ ਕਾਰਵਾਈ ਵਿੱਚ ਹੋਰ ਸਮਾਂ ਲੱਗ ਗਿਆ। 9 ਵਜੇ ਤੋਂ ਬਾਅਦ ਅਦਾਲਤੀ ਕੰਪਲੈਕਸ 'ਚ ਕੰਮ ਕਰਦੇ ਕਰਮਚਾਰੀ, ਜੱਜ ਅਤੇ ਵਕੀਲ ਪੁੱਜਣੇ ਸ਼ੁਰੂ ਹੋ ਗਏ।

ਕੁਝ ਮਿੰਟਾਂ ਲਈ ਸਾਰਿਆਂ ਨੂੰ ਰੋਕ ਦਿੱਤਾ ਗਿਆ। ਪਰ ਜਿਵੇਂ ਹੀ 9.15 ਵਜਦੇ ਹੀ ਸਟਾਫ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੂੰ ਲਾਰੈਂਸ ਦੇ ਅਦਾਲਤੀ ਕੰਪਲੈਕਸ 'ਚ ਹੋਣ ਕਾਰਨ ਬੰਦ ਹੋਏ ਦਰਵਾਜ਼ੇ ਖੋਲ੍ਹਣੇ ਪਏ। ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਲਾਰੈਂਸ ਦਾ 4 ਘੰਟੇ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਹੁਸ਼ਿਆਰਪੁਰ ਪੁਲਸ ਨੂੰ ਅਗਲੇ 4 ਘੰਟਿਆਂ 'ਚ ਲਾਰੈਂਸ ਨੂੰ ਜ਼ਿਲਾ ਅਦਾਲਤ 'ਚ ਪੇਸ਼ ਕਰਨਾ ਹੋਵੇਗਾ।

ਅਦਾਲਤ ਲਾਰੇਂਸ ਦਾ ਕਿੰਨੇ ਦਿਨਾਂ ਦਾ ਰਿਮਾਂਡ ਦੇਵੇਗੀ, ਇਹ ਦੇਖਣਾ ਬਾਕੀ ਹੈ,ਪਰ ਇਹ ਸਪੱਸ਼ਟ ਹੈ ਕਿ ਲਾਰੈਂਸ ਪੰਜਾਬ ਪੁਲਿਸ ਦੇ ਘੇਰੇ 'ਚ ਰਹਿਣ ਵਾਲਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਅੰਮ੍ਰਿਤਸਰ ਪੁਲਿਸ ਮਾਨਸਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਰੇਂਸ ਨੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕੀਤੇ ਹਨ ਪਰ ਪੁਲਸ ਮੀਡੀਆ ਨੂੰ ਇਹ ਜਾਣਕਾਰੀ ਦੇਣ ਤੋਂ ਟਾਲਾ ਵੱਟ ਰਹੀ ਹੈ।

Related Stories

No stories found.
logo
Punjab Today
www.punjabtoday.com