ਚੰਡੀਗੜ੍ਹ ਦੇ ਸਕੂਲਾਂ ਵਿੱਚ ਦਾਖਲਾ ਅਨੁਪਾਤ ‘ਚ ਦਰਜ ਕੀਤੀ ਗਈ ਗਿਰਾਵਟ

ਚੰਡੀਗੜ੍ਹ ਦੇ ਸਕੂਲਾਂ ਵਿੱਚ ਸੈਸ਼ਨ 2019-20 ਲਈ ਸਾਰੇ ਪੱਧਰਾਂ 'ਤੇ ਕੁੱਲ ਦਾਖਲਾ ਅਨੁਪਾਤ ਵਿੱਚ ਗਿਰਾਵਟ ਦੇਖੀ ਗਈ।
ਚੰਡੀਗੜ੍ਹ ਦੇ ਸਕੂਲਾਂ ਵਿੱਚ ਦਾਖਲਾ ਅਨੁਪਾਤ ‘ਚ ਦਰਜ ਕੀਤੀ ਗਈ ਗਿਰਾਵਟ

ਸਿੱਖਿਆ ਮੰਤਰਾਲੇ ਨੇ, ਚੰਡੀਗੜ੍ਹ ਸਿੱਖਿਆ ਵਿਭਾਗ ਨੂੰ ਸਾਰੀਆਂ ਜਮਾਤਾਂ ਵਿੱਚ ਕੁੱਲ ਦਾਖਲਾ ਅਨੁਪਾਤ 'ਤੇ ਕੰਮ ਕਰਨ ਅਤੇ ਬੱਚਿਆਂ ਦੇ ਸਕੂਲ ਛੱਡਣ ਦੇ ਕਾਰਨਾਂ ਦਾ ਪਤਾ ਲਾਉਣ ਨੂੰ ਕਿਹਾ ਹੈ। ਰਿਪੋਰਟ ਦੇ ਅਨੁਸਾਰ, ਪੀਏਬੀ ਦੀ ਇਹ ਮੀਟਿੰਗ ਕੇਂਦਰੀ ਸਿੱਖਿਆ ਮੰਤਰਾਲੇ ਤੋਂ ਸਕੱਤਰ ਸਕੂਲ ਸਿੱਖਿਆ ਅਤੇ ਸਾਖਰਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਅਧਿਕਾਰੀਆਂ ਨੇ ਹਿੱਸਾ ਲਿਆ।

ਪੀਏਬੀ ਦੀ ਰਿਪੋਰਟ ਮੁਤਾਬਕ ਸੈਕੰਡਰੀ ਪੱਧਰ 'ਤੇ ਲੜਕਿਆਂ ਦੇ ਸਕੂਲ ਛੱਡਣ ਦੀ ਦਰ 2018-19 ਵਿੱਚ 4.7% ਤੋਂ ਵਧ ਕੇ 2019-20 ਵਿੱਚ 5.9% ਹੋ ਗਈ ਹੈ। ਇਸ ਤੋਂ ਇਲਾਵਾ, ਰਿਪੋਰਟ ਵਿੱਚ ਧਿਆਨ ਵਿੱਚ ਲਿਆਂਦਾ ਗਿਆ ਕਿ ਐਲੀਮੈਂਟਰੀ ਵਿੱਚ 996 ਅਤੇ ਸੈਕੰਡਰੀ ਸਰਕਾਰੀ ਸਕੂਲਾਂ ਵਿੱਚ 274 ਅਸਾਮੀਆਂ ਖਾਲੀ ਹਨ, ਜਿਨ੍ਹਾਂ ਨੂੰ ਤੁਰੰਤ ਭਰਿਆ ਜਾਣਾ ਚਾਹੀਦਾ ਹੈ।

ਰਿਪੋਰਟ ਵਿੱਚ ਦੱਸਿਆ ਗਿਆ ਕਿ, 3-18 ਉਮਰ ਵਰਗ ਵਾਲੇ, ਲਗਭਗ 3,681 ਗਰੀਬ ਬੱਚੇ ਸਕੂਲਾਂ ਵਿੱਚ ਦਾਖਲ ਨਹੀਂ ਹਨ ਅਤੇ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਵਿੱਚ ਸਿਖਿਅਕ ਸਟਾਫ ਦੀਆਂ 45 ਖਾਲੀ ਅਸਾਮੀਆਂ ਵਿੱਚੋਂ, ਸਿਰਫ 21 ਹੀ ਭਰੀਆਂ ਗਈਆਂ ਹਨ। ਇਹਨਾਂ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਪਰ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਿੱਖਿਆ ਮੰਤਰਾਲੇ ਨੂੰ ਸਫਾਈ ਦਿੰਦੇ ਹੋਏ ਕਿਹਾ ਕਿ, 2020-2021 ਸੈਸ਼ਨ ਵਿੱਚ ਸਕੂਲ ਛੱਡਣ ਦੀ ਦਰ ਨੂੰ ਠੀਕ ਕਰਨ ਲਈ, ਸਲਾਨਾ ਡੇਢ ਲੱਖ ਤੋਂ ਘੱਟ ਕਮਾਈ ਕਰਨ ਵਾਲਿਆਂ ਅਤੇ ਹੋਰ ਵਿਸ਼ੇਸ਼ ਸ਼੍ਰੇਣੀਆਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਗਈ। ਵਿਭਾਗ ਨੇ ਇਹ ਵੀ ਕਿਹਾ ਕਿ 412 ਜੇਬੀਟੀ ਅਧਿਆਪਕਾਂ ਅਤੇ 155 ਟੀਜੀਟੀ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।

Related Stories

No stories found.
logo
Punjab Today
www.punjabtoday.com