ਪੰਜਾਬ ਦੇ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਕੰਗਣਾ ਰਣੌਤ ਦੀ ਐਂਟਰੀ

ਕੰਗਣਾ ਰਣੌਤ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਕਿ ਗੈਰ-ਖਾਲਿਸਤਾਨੀ ਸਿੱਖ ਆਪਣੀ ਸਥਿਤੀ ਅਤੇ ਇਰਾਦੇ ਸਾਫ਼ ਕਰਨ।
ਪੰਜਾਬ ਦੇ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਕੰਗਣਾ ਰਣੌਤ ਦੀ ਐਂਟਰੀ

ਪੰਜਾਬ ਵਿਚ ਪਿੱਛਲੇ ਦਿਨੀ ਅਜਨਾਲਾ ਵਿਚ ਹੋਏ ਹਮਲੇ 'ਤੇ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਅਜਨਾਲਾ ਥਾਣੇ 'ਚ ਖਾਲਿਸਤਾਨ ਸਮਰਥਕਾਂ ਦੀ ਰੈਲੀ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਐਂਟਰੀ ਹੋਈ ਹੈ। ਕੰਗਨਾ ਨੇ ਸੋਸ਼ਲ ਮੀਡੀਆ ਰਾਹੀਂ ਪੰਜਾਬ 'ਤੇ ਨਿਸ਼ਾਨਾ ਸਾਧਿਆ ਹੈ।

ਕੰਗਨਾ ਨੇ ਲਿਖਿਆ- ਮੈਂ 2 ਸਾਲ ਪਹਿਲਾਂ ਦੱਸ ਦਿੱਤਾ ਸੀ, ਜੋ ਅੱਜ ਪੰਜਾਬ ਵਿੱਚ ਹੋ ਰਿਹਾ ਹੈ। ਮੇਰੇ ਖਿਲਾਫ ਕਈ ਕੇਸ ਦਰਜ ਕੀਤੇ ਗਏ। ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਮੇਰੀ ਕਾਰ 'ਤੇ ਪੰਜਾਬ 'ਚ ਹਮਲਾ ਹੋਇਆ, ਪਰ ਮੈਂ ਜੋ ਕਿਹਾ ਉਹ ਹੋਇਆ, ਮੈਂ ਚੁੱਪ ਰਹੀ । ਹੁਣ ਸਮਾਂ ਆ ਗਿਆ ਹੈ ਕਿ ਗੈਰ-ਖਾਲਿਸਤਾਨੀ ਸਿੱਖ ਆਪਣੀ ਸਥਿਤੀ ਅਤੇ ਇਰਾਦੇ ਸਾਫ਼ ਕਰਨ। 23 ਫਰਵਰੀ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਥਾਣੇ 'ਤੇ ਬੰਦੂਕਾਂ ਅਤੇ ਤਲਵਾਰਾਂ ਨਾਲ ਲੈਸ ਸਮਰਥਕਾਂ ਨੇ ਹਮਲਾ ਕਰ ਦਿੱਤਾ ਸੀ।

ਇਹ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਸਨ। ਅੰਮ੍ਰਿਤਪਾਲ ਖੁਦ ਵੀ ਉਥੇ ਪਹੁੰਚ ਗਿਆ। ਇਹ ਲੋਕ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਉਥੇ ਪੁੱਜੇ ਸਨ। ਜਿਸ ਨੂੰ ਦੇਖ ਕੇ ਪੁਲਿਸ ਪਿੱਛੇ ਹਟ ਗਈ। ਇਸ ਦਾ ਫਾਇਦਾ ਉਠਾਉਂਦੇ ਹੋਏ ਖਾਲਿਸਤਾਨ ਸਮਰਥਕਾਂ ਨੇ ਪੁਲਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਥਾਣੇ ਅੰਦਰ ਦਾਖਲ ਹੋ ਗਏ।

ਕੰਗਨਾ ਰਣੌਤ ਨੇ 2 ਸਾਲ ਪਹਿਲਾਂ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸਖ਼ਤ ਟਿੱਪਣੀ ਕੀਤੀ ਸੀ। ਇਸ 'ਚ ਕੰਗਨਾ ਨੇ ਬਜ਼ੁਰਗ ਔਰਤ ਨੂੰ 100-100 ਰੁਪਏ ਲੈ ਕੇ ਧਰਨੇ 'ਚ ਸ਼ਾਮਲ ਹੋਣ ਵਾਲੀ ਔਰਤ ਕਿਹਾ ਸੀ। ਕੰਗਨਾ ਨੇ ਇਹ ਟਵੀਟ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਦੇ ਸਬੰਧ ਵਿੱਚ ਕੀਤਾ ਸੀ। ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਇਸ ਮਾਮਲੇ 'ਚ ਬਠਿੰਡਾ ਅਦਾਲਤ ਤੋਂ ਕੰਗਨਾ ਰਣੌਤ ਦੇ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਕੰਗਨਾ ਰਣੌਤ ਸ਼ਿਮਲਾ ਤੋਂ ਚੰਡੀਗੜ੍ਹ ਦੇ ਰਸਤੇ ਕੀਰਤਪੁਰ ਸਾਹਿਬ ਜਾ ਰਹੀ ਸੀ। ਪੰਜਾਬ-ਹਿਮਾਚਲ ਸਰਹੱਦ 'ਤੇ ਕਿਸਾਨਾਂ ਨੇ ਉਸ ਨੂੰ ਘੇਰ ਲਿਆ। ਉਸਨੇ ਕੰਗਨਾ ਨੂੰ ਕਿਸਾਨ ਅੰਦੋਲਨ 'ਤੇ ਆਪਣੀ ਟਿੱਪਣੀ ਲਈ ਮੁਆਫੀ ਮੰਗਣ ਲਈ ਕਿਹਾ। ਕਾਫੀ ਦੇਰ ਬਾਅਦ ਪੁਲਿਸ ਨੇ ਬੜੀ ਮੁਸ਼ਕਿਲ ਨਾਲ ਕੰਗਨਾ ਨੂੰ ਉਥੋਂ ਕੱਢਿਆ ਸੀ।

Related Stories

No stories found.
logo
Punjab Today
www.punjabtoday.com