ਕੇਜਰੀਵਾਲ 20 ਨਵੰਬਰ ਨੂੰ ਪਹੁੰਚਣਗੇ ਮੋਗਾ, ਕਰਨਗੇ ਮਿਸ਼ਨ ਪੰਜਾਬ ਦੀ ਸ਼ੁਰੂਆਤ

ਪੰਜਾਬ 'ਆਪ' ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਕੇਜਰੀਵਾਲ ਅਗਲੇ ਮਹੀਨੇ ਤੋਂ ਪੰਜਾਬ ਦੇ ਵੱਖਰੇ-ਵੱਖਰੇ ਸ਼ਹਿਰਾਂ ਤੇ ਪਿੰਡਾਂ ਦਾ ਦੌਰਾ ਕਰਨਗੇ।
ਕੇਜਰੀਵਾਲ 20 ਨਵੰਬਰ ਨੂੰ ਪਹੁੰਚਣਗੇ ਮੋਗਾ, ਕਰਨਗੇ ਮਿਸ਼ਨ ਪੰਜਾਬ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ ਅਤੇ ਜੋਰਾਂ ਸ਼ੋਰਾਂ ਨਾਲ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ ਕੇਜਰੀਵਾਲ ਅਗਲੇ ਮਹੀਨੇ ਪੰਜਾਬ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕਰਨਗੇ। ਇਸਦੇ ਚੱਲਦੇ ਕੇਜਰੀਵਾਲ 20 ਨਵੰਬਰ ਨੂੰ ਮੌਗਾ ਪੁੱਜਣਗੇ ਤੇ ਇਥੋਂ ਹੀ ਮਿਸ਼ਨ ਪੰਜਾਬ ਦੀ ਸ਼ੁਰੂਆਤ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਚ ਤੁਫਾਨੀ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਪੰਜਾਬ ਨੂੰ ਹੱਸਦਾ-ਵੱਸਦਾ ਬਣਾਉਣ ਲਈ ਯਤਨ ਕੀਤੇ ਜਾ ਸਕਣ।

ਭਗਵੰਤ ਮਾਨ ਨੇ ਦੱਸਿਆ ਕਿ ਕੇਜਰੀਵਾਲ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਦੌਰਾ ਕਰਨਗੇ ਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ। ਜ਼ਿਕਰਯੋਗ ਹੈ ਕਿ 'ਦ ਗਰੇਟ ਖਲੀ' ਦੇ ਨਾਮ ਨਾਲ ਮਸ਼ਹੂਰ ਦਲੀਪ ਸਿੰਘ ਰਾਣਾ ਨੇ ਅੱਜ ਸਵੇਰੇ ਦਿੱਲੀ ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਸਬੰਧ ਵਿੱਚ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ, ਭਾਰਤ ਦਾ ਨਾਂ ਪੂਰੀ ਦੁਨੀਆਂ ਚ ਰੋਸ਼ਨ ਕਰਨ ਵਾਲੇ 'ਦ ਗਰੇਟ ਖਲੀ' ਨਾਲ ਅੱਜ ਮੁਲਾਕਾਤ ਹੋਈ। ਦਿੱਲੀ ਚ ਕੀਤੇ ਵਿਕਾਸ ਦੇ ਕੰਮ ਉਨ੍ਹਾਂ ਨੂੰ ਬਹੁਤ ਪਸੰਦ ਆਏ ਹਨ। ਹੁਣ ਇਹ ਸਭ ਕੰਮ ਪੰਜਾਬ ਵਿੱਚ ਵੀ ਕਰਨੇ ਹਨ। ਅਸੀਂ ਸਾਰੇ ਰਲ ਮਿਲ ਕੇ ਪੰਜਾਬ ਨੂੰ ਬਦਲਾਂਗੇ।

Related Stories

No stories found.
logo
Punjab Today
www.punjabtoday.com