ਖਾਲਿਸਤਾਨ ਸਮਰਥਕਾਂ ਨੇ ਅਮਰੀਕਾ 'ਚ ਭਗਵੰਤ ਮਾਨ ਦੀ ਧੀ ਨੂੰ ਦਿੱਤੀ ਧਮਕੀ

ਭਗਵੰਤ ਮਾਨ ਦੀ ਸਾਬਕਾ ਪਤਨੀ ਆਪਣੇ ਦੋ ਬੱਚਿਆਂ ਨਾਲ ਅਮਰੀਕਾ 'ਚ ਰਹਿੰਦੀ ਹੈ। ਖਾਲਿਸਤਾਨੀ ਸਮਰਥਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਨੂੰ ਫ਼ੋਨ 'ਤੇ ਧਮਕੀਆਂ ਵੀ ਦਿਤੀਆਂ ਹਨ।
ਖਾਲਿਸਤਾਨ ਸਮਰਥਕਾਂ ਨੇ ਅਮਰੀਕਾ 'ਚ ਭਗਵੰਤ ਮਾਨ ਦੀ ਧੀ ਨੂੰ ਦਿੱਤੀ ਧਮਕੀ

ਅਮ੍ਰਿਤਪਾਲ ਦੇ ਮੁੱਦੇ ਨੂੰ ਲੈ ਕੇ ਭਾਰਤ ਖਿਲਾਫ ਪ੍ਰਦਰਸ਼ਨ ਕਰ ਰਹੇ ਖਾਲਿਸਤਾਨ ਸਮਰਥਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚਿਆਂ ਦਾ ਅਮਰੀਕਾ 'ਚ ਘਿਰਾਓ ਕਰਨ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਖੁਲਾਸਾ ਹੋਇਆ ਹੈ ਕਿ ਖਾਲਿਸਤਾਨ ਦੇ ਸਮਰਥਕਾਂ ਨੇ ਹੁਣ ਸ਼ਰਮਨਾਕ ਹਰਕਤਾਂ ਕੀਤੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਨੂੰ ਨਾ ਸਿਰਫ਼ ਫ਼ੋਨ 'ਤੇ ਧਮਕੀਆਂ ਦਿੱਤੀਆਂ ਸਗੋਂ, ਉਸ ਨਾਲ ਦੁਰਵਿਵਹਾਰ ਵੀ ਕੀਤਾ। ਇਹ ਖੁਲਾਸਾ ਭਗਵੰਤ ਮਾਨ ਦੀ ਸਾਬਕਾ ਪਤਨੀ ਇੰਦਰਪ੍ਰੀਤ ਕੌਰ ਨੇ ਫੇਸਬੁੱਕ ਰਾਹੀਂ ਕੀਤਾ ਹੈ। ਪਟਿਆਲਾ ਦੇ ਇੱਕ ਵਕੀਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਸੀਰਤ ਕੌਰ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਧਮਕੀਆਂ ਅਤੇ ਦੁਰਵਿਵਹਾਰ ਬਾਰੇ ਇੱਕ ਪੋਸਟ ਸਾਂਝੀ ਕੀਤੀ ਹੈ।

ਭਗਵੰਤ ਮਾਨ ਦੀ ਸਾਬਕਾ ਪਤਨੀ ਨੇ ਖੁਲਾਸਾ ਕੀਤਾ ਕਿ ਇਸ ਸਬੰਧੀ ਅਮਰੀਕਾ ਵਿੱਚ ਖਾਲਿਸਤਾਨ ਸਮਰਥਕਾ ਵਲੋਂ ਮਤਾ ਵੀ ਪਾਸ ਕੀਤਾ ਗਿਆ ਹੈ। ਮਤੇ ਵਿੱਚ ਭਗਵੰਤ ਮਾਨ ਦੇ ਦੋਵੇਂ ਬੱਚਿਆਂ ਦਾ ਘੇਰਾਓ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਨ ਦੀ ਸਾਬਕਾ ਪਤਨੀ ਆਪਣੇ ਦੋ ਬੱਚਿਆਂ ਨਾਲ ਅਮਰੀਕਾ 'ਚ ਰਹਿੰਦੀ ਹੈ। ਦੱਸ ਦੇਈਏ ਕਿ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਚੁੱਕਾ ਹੈ ਅਤੇ ਉਸ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ- ਬੇਟੀ ਸੀਰਤ ਕੌਰ ਮਾਨ ਅਤੇ ਬੇਟਾ ਦਿਲਸ਼ਾਨ ਮਾਨ।

ਪਿਛਲੇ ਸਾਲ 16 ਮਾਰਚ ਨੂੰ ਦੋਵੇਂ ਆਪਣੇ ਪਿਤਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰਤ ਆਏ ਸਨ। ਸੀਰਤ, ਉਸਦਾ ਭਰਾ ਦਿਲਸ਼ਾਨ ਅਤੇ ਉਨ੍ਹਾਂ ਦੀ ਮਾਂ ਇੰਦਰਪ੍ਰੀਤ ਕੌਰ ਗਰੇਵਾਲ, ਜੋ 2015 ਵਿੱਚ ਮਾਨ ਤੋਂ ਵੱਖ ਹੋ ਗਏ ਸਨ, ਅਮਰੀਕਾ ਦੇ ਸਿਆਟਲ ਵਿੱਚ ਰਹਿੰਦੇ ਹਨ। ਮਾਨ ਅਤੇ ਇੰਦਰਪ੍ਰੀਤ ਨੇ 2015 ਵਿੱਚ ਅਲੱਗ ਰਹਿਣਾ ਸ਼ੁਰੂ ਕਰ ਦਿੱਤਾ ਸੀ ਅਤੇ ਬਾਅਦ ਵਿੱਚ ਤਲਾਕ ਹੋ ਗਿਆ ਸੀ। ਭਗਵੰਤ ਮਾਨ ਦਾ ਵਿਆਹ ਪਿਛਲੇ ਸਾਲ ਡਾਕਟਰ ਗੁਰਪ੍ਰੀਤ ਕੌਰ ਮਾਨ ਨਾਲ ਹੋਇਆ ਸੀ।

ਭਗਵੰਤ ਮਾਨ ਦੇ ਮੁੱਖਮੰਤਰੀ ਬਣਨ ਮੌਕੇ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ (21) ਅਤੇ ਬੇਟਾ ਦਿਲਸ਼ਾਨ (17) ਕਾਫੀ ਖੁਸ਼ ਨਜ਼ਰ ਆਏ ਸਨ। ਇਹ ਰੀ-ਯੂਨੀਅਨ ਭਗਵੰਤ ਮਾਨ ਲਈ ਬਹੁਤ ਭਾਵੁਕ ਸੀ। ਜ਼ਿੰਦਗੀ ਦੇ ਸਭ ਤੋਂ ਖਾਸ ਦਿਨ 'ਤੇ ਉਨ੍ਹਾਂ ਦੇ ਦੋਵੇਂ ਬੱਚੇ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਭਗਵੰਤ ਮਾਨ ਦਾ ਸਾਲ 2015 ਵਿੱਚ ਪਤਨੀ ਇੰਦਰਪ੍ਰੀਤ ਕੌਰ ਤੋਂ ਤਲਾਕ ਹੋ ਗਿਆ ਸੀ। ਇਸ ਤੋਂ ਬਾਅਦ ਦੋਵੇਂ ਬੱਚੇ ਆਪਣੀ ਮਾਂ ਨਾਲ ਅਮਰੀਕਾ ਸ਼ਿਫਟ ਹੋ ਗਏ ਸਨ।

Related Stories

No stories found.
logo
Punjab Today
www.punjabtoday.com