ਪੰਜਾਬੀ ਭਾਸ਼ਾ ਲਈ ਸਪੀਕਰ ਨੇ ਬੁਲਾਈ ਮੀਟਿੰਗ, ਸਾਹਿਤਕਾਰ ਵੀ ਹੋਣਗੇ ਸ਼ਾਮਲ

ਕੁਲਤਾਰ ਸੰਧਵਾਂ ਨੇ ਪੰਜਾਬੀ ਭਾਸ਼ਾ ਨੂੰ ਅਗੇ ਵਧਾਉਣ ਲਈ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੀਟਿੰਗ ਸੱਦੀ ਹੈ। ਇਸ ਵਿੱਚ ਪੰਜਾਬ ਦੇ ਵਿਧਾਇਕ ਅਤੇ ਸਾਹਿਤਕਾਰ ਸ਼ਮੂਲੀਅਤ ਕਰਨਗੇ।
ਪੰਜਾਬੀ ਭਾਸ਼ਾ ਲਈ ਸਪੀਕਰ ਨੇ ਬੁਲਾਈ ਮੀਟਿੰਗ, ਸਾਹਿਤਕਾਰ ਵੀ ਹੋਣਗੇ ਸ਼ਾਮਲ

ਭਗਵੰਤ ਮਾਨ ਸਰਕਾਰ ਨੇ ਪਿੱਛਲੀ ਦਿਨੀ ਕਿਹਾ ਸੀ, ਕਿ ਪੰਜਾਬ ਵਿਚ ਜ਼ਿਆਦਾ ਤੋਂ ਜ਼ਿਆਦਾ ਪੰਜਾਬੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾਵੇਗਾ । ਸੂਬਾ ਸਰਕਾਰ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੀਟਿੰਗ ਕਰਨਗੇ। ਉਨ੍ਹਾਂ ਇਹ ਮੀਟਿੰਗ ਪੰਜਾਬ ਵਿਧਾਨ ਸਭਾ ਵਿੱਚ ਸੱਦੀ ਹੈ। ਇਸ ਵਿੱਚ ਪੰਜਾਬ ਦੇ ਵਿਧਾਇਕ ਅਤੇ ਸਾਹਿਤਕਾਰ ਸ਼ਮੂਲੀਅਤ ਕਰਨਗੇ।

ਕੁਲਤਾਰ ਸੰਧਵਾਂ ਮਾਂ-ਬੋਲੀ ਪੰਜਾਬੀ ਦੀ ਮਜ਼ਬੂਤੀ ਬਾਰੇ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਅੱਜ ਵਿਧਾਨ ਸਭਾ ਕੰਪਲੈਕਸ ਵਿੱਚ ਸ਼ੁਰੂ ਹੋਵੇਗੀ। ਸਾਰੇ ਵਿਧਾਇਕ ਸਪੀਕਰ ਸੰਧਵਾਂ ਨੂੰ ਆਪੋ-ਆਪਣੀ ਸਲਾਹ ਦੇਣਗੇ। ਸੂਬੇ ਵਿੱਚ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਕਿਹੜੇ-ਕਿਹੜੇ ਪਲੇਟਫਾਰਮ ਵਰਤੇ ਜਾ ਸਕਦੇ ਹਨ, ਜਿੱਥੇ ਇਸ ਨੂੰ ਅਮਲੀ ਰੂਪ ਵਿੱਚ ਲਾਜ਼ਮੀ ਬਣਾਇਆ ਜਾਵੇ, ਇਹਨਾਂ ਸਭ 'ਤੇ ਵਿਚਾਰ ਨਾਲ ਚਰਚਾ ਕੀਤੀ ਜਾਵੇਗੀ।

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਵੀ ਇੱਥੇ ਮਿਲੇ ਸੁਝਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਮਾਣਯੋਗ ਪੰਜਾਬ ਸਰਕਾਰ ਨੇ ਸਾਲ 2022 ਵਿੱਚ ਪੰਜਾਬੀ ਭਾਸ਼ਾ ਨੂੰ ਮਜ਼ਬੂਤ ​​ਕਰਨ ਲਈ ਹੁਕਮ ਜਾਰੀ ਕੀਤੇ ਸਨ। ਇਸ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਸਾਰੀਆਂ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ, ਬੋਰਡਾਂ ਅਤੇ ਹੋਰ ਥਾਵਾਂ 'ਤੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਹੀ ਹੋਣ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। 21 ਫਰਵਰੀ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ।

ਇਸ ਤੋਂ ਬਾਅਦ ਮਾਨਯੋਗ ਸਰਕਾਰ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਜੁਰਮਾਨਾ ਲਗਾਉਣ ਦੀ ਤਿਆਰੀ ਕਰ ਰਹੀ ਹੈ। ਸਾਈਨ ਬੋਰਡ 'ਤੇ ਪਹਿਲੀ ਭਾਸ਼ਾ ਸਿਰਫ਼ ਪੰਜਾਬੀ ਹੋਵੇਗੀ ਅਤੇ ਉਸ ਤੋਂ ਬਾਅਦ ਕੋਈ ਹੋਰ ਭਾਸ਼ਾ ਹਿੰਦੀ ਜਾਂ ਅੰਗਰੇਜ਼ੀ ਦੀ ਵਰਤੀ ਕੀਤੀ ਜਾ ਸਕਦੀ ਹੈ। ਇਸਤੋਂ ਪਹਿਲਾ ਪਿੱਛਲੇ ਦਿਨੀ ਮੀਤ ਹੇਅਰ ਨੇ ਦੱਸਿਆ ਕਿ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ 21 ਫਰਵਰੀ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਤੱਕ ਸੂਬੇ ਵਿੱਚ ਸਮੂਹ ਬੋਰਡਾਂ 'ਤੇ ਮਾਂ ਬੋਲੀ ਵਿੱਚ ਕੋਈ ਵੀ ਸੰਦੇਸ਼ ਪਹਿਲਾਂ ਅਤੇ ਫਿਰ ਲਿਖਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ ਅਤੇ ਲੋਕਾਂ ਨੂੰ ਇਸ ਕਾਰਜ ਲਈ ਪ੍ਰੇਰਿਤ ਕੀਤਾ ਜਾਵੇ।

Related Stories

No stories found.
logo
Punjab Today
www.punjabtoday.com