ਪੰਜਾਬ 'ਚ ਪਹਿਲੀ ਵਾਰ ਬਿਨਾਂ ਹਿੰਸਾ ਤੋਂ ਵੱਡਾ ਆਪ੍ਰੇਸ਼ਨ ਸਫਲ ਰਿਹਾ : ਕੰਗ

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਆਮ ਲੋਕਾਂ ਅਤੇ ਨਿਰਦੋਸ਼ਾਂ ਨੂੰ ਕੋਈ ਨੁਕਸਾਨ ਪਹੁੰਚਾਏ ਬਿਨਾਂ ਆਪ੍ਰੇਸ਼ਨ ਅੰਮ੍ਰਿਤਪਾਲ ਦੀ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ।
ਪੰਜਾਬ 'ਚ ਪਹਿਲੀ ਵਾਰ ਬਿਨਾਂ ਹਿੰਸਾ ਤੋਂ ਵੱਡਾ ਆਪ੍ਰੇਸ਼ਨ ਸਫਲ ਰਿਹਾ : ਕੰਗ

ਅੰਮ੍ਰਿਤਪਾਲ ਸਿੰਘ ਦੇ ਫੜੇ ਜਾਣ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਸਲੇ ਬੁਲੰਦ ਹਨ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੁਲਿਸ ਦੀਆਂ ਸਾਰੀਆਂ ਵੱਡੀਆਂ ਕਾਰਵਾਈਆਂ ਵਿੱਚ ਹਿੰਸਾ ਹੁੰਦੀ ਸੀ। ਕਈ ਬੇਕਸੂਰ ਲੋਕ ਇਸ ਕਾਰਵਾਈ ਦਾ ਸ਼ਿਕਾਰ ਹੋ ਜਾਂਦੇ ਸਨ।

ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਇੰਨਾ ਵੱਡਾ ਅਪਰੇਸ਼ਨ ਬਿਨਾਂ ਕਿਸੇ ਖ਼ੂਨ-ਖ਼ਰਾਬੇ ਅਤੇ ਹਿੰਸਾ ਦੇ ਸਫ਼ਲ ਹੋਇਆ ਹੈ। ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਜਦੋਂ ਤੋਂ ਮਾਨ ਦੀ ਸਰਕਾਰ ਪੰਜਾਬ ਵਿਚ ਆਈ ਹੈ, ਉਦੋਂ ਤੋਂ ਪੰਜਾਬ ਪੁਲਿਸ ਦੀ ਕਾਰਵਾਈ ਵਿਚ ਇਕ ਵੀ ਬੇਕਸੂਰ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ। ਪਟਿਆਲੇ ਦਾ ਮਾਹੌਲ ਖਰਾਬ ਕਰਨ ਦੀ ਘਟਨਾ ਹੋਵੇ ਜਾਂ ਅਜਨਾਲਾ ਦੀ ਘਟਨਾ ਕਿਸੇ ਜਗ੍ਹਾ 'ਤੇ ਹਿੰਸਾ ਨਹੀਂ ਹੋਈ ।

ਪੰਜਾਬ ਪੁਲਿਸ ਨੇ ਆਮ ਲੋਕਾਂ ਅਤੇ ਨਿਰਦੋਸ਼ਾਂ ਨੂੰ ਕੋਈ ਨੁਕਸਾਨ ਪਹੁੰਚਾਏ ਬਿਨਾਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਅਜਨਾਲਾ ਕਾਂਡ 'ਚ ਪੁਲਿਸ ਮੁਲਾਜ਼ਮਾਂ ਨੇ ਆਪ ਤਾਂ ਸੱਟਾਂ ਖਾਇਆਂ, ਪਰ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਹੋਣ ਦਿੱਤਾ। ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੁਸਤੈਦੀ ਅਤੇ ਸੰਜੀਦਗੀ ਕਾਰਨ ਇਸ ਅਪਰੇਸ਼ਨ ਦੌਰਾਨ ਪਿਛਲੇ ਡੇਢ ਮਹੀਨੇ ਦੌਰਾਨ ਪੰਜਾਬ ਵਿੱਚ ਨਾ ਤਾਂ ਕੋਈ ਹਿੰਸਾ ਹੋਈ ਹੈ ਅਤੇ ਨਾ ਹੀ ਗੋਲੀਬਾਰੀ ਹੋਈ ਹੈ।

ਮਾਨਯੋਗ ਸਰਕਾਰ ਨੇ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰਨ ਦਿੱਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਾਨੂੰਨ ਅਨੁਸਾਰ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਨਸੀਹਤ ਦਿੱਤੀ ਕਿ ਜਿਹੜੇ ਲੋਕ ਬੇਕਸੂਰ ਹਨ, ਉਨ੍ਹਾਂ ਨੂੰ ਤੰਗ ਨਾ ਕੀਤਾ ਜਾਵੇ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਡਰ ਦਾ ਮਾਹੌਲ ਹੈ ਅਤੇ ਪੰਜਾਬੀਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬੀਆਂ ਨੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਹੈ ਅਤੇ ਵੰਡ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਫੁੱਟ ਪਾਊ ਤਾਕਤਾਂ ਨੂੰ ਨਕਾਰ ਦਿੱਤਾ ਹੈ, ਉਸਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਇਕਜੁੱਟ ਹਨ।

Related Stories

No stories found.
logo
Punjab Today
www.punjabtoday.com