ਕਾਂਗਰਸ 'ਚ ਮੁੜ ਵਿਵਾਦ,ਮਨੀਸ਼ ਤਿਵਾੜੀ ਨੇ ਕਿਹਾ- ਅਮਰਿੰਦਰ ਦੇ ਨਾਲ ਗਲਤ ਹੋਇਆ

ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਤਿਵਾੜੀ ਨੇ ਕਿਹਾ ਕਿ ਕੈਪਟਨ ਵਰਗੇ ਸੀਨੀਅਰ ਆਗੂ ਨਾਲ ਪਾਰਟੀ ਦਾ ਇਹ ਵਤੀਰਾ ਚੰਗਾ ਨਹੀਂ ਹੈ।
ਕਾਂਗਰਸ 'ਚ ਮੁੜ ਵਿਵਾਦ,ਮਨੀਸ਼ ਤਿਵਾੜੀ ਨੇ ਕਿਹਾ- ਅਮਰਿੰਦਰ ਦੇ ਨਾਲ ਗਲਤ ਹੋਇਆ

ਪੰਜਾਬ ਕਾਂਗਰਸ ਵਿਚ ਰੋਜ਼ ਹੀ ਕਿਸੇ ਨੇਤਾ ਵਲੋਂ ਬਗਾਵਤ ਕੀਤੀ ਜਾ ਰਹੀ ਹੈ, ਹੁਣ ਸਾਂਸਦ ਮਨੀਸ਼ ਤਿਵਾੜੀ ਨੇ ਵੀ ਪੰਜਾਬ ਕਾਂਗਰਸ ਦੀ ਆਲੋਚਨਾ ਕਰਨੀ ਸ਼ੁਰੂ ਕਰ ਦਿਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਨੂੰ ਲੈ ਕੇ ਪਾਰਟੀ ਅੰਦਰ ਟਕਰਾਅ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਜਿੱਥੇ ਸੀਨੀਅਰ ਆਗੂ ਕੈਪਟਨ ਦੇ ਜਾਣ ਨੂੰ ਗਲਤ ਮੰਨ ਰਹੇ ਹਨ, ਉੱਥੇ ਹੀ ਪਾਰਟੀ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਗਈ ਖੁੱਲ੍ਹੀ ਛੋਟ ਤੋਂ ਵੀ ਕੁਝ ਆਗੂ ਨਾਖੁਸ਼ ਹਨ।

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੋਮਵਾਰ ਨੂੰ ਖੁੱਲ੍ਹ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਾਂਗਰਸ 'ਚ ਗਲਤ ਹੋਇਆ ਹੈ। ਉਨ੍ਹਾਂ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਅਤੇ ਪਾਰਟੀ ਤੋਂ ਅਲੱਗ-ਥਲੱਗ ਕੀਤੇ ਜਾਣ ਦੇ ਤਰੀਕੇ 'ਤੇ ਇਤਰਾਜ਼ ਜਤਾਇਆ ਹੈ। ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਤਿਵਾੜੀ ਨੇ ਕਿਹਾ ਕਿ ਕੈਪਟਨ ਵਰਗੇ ਸੀਨੀਅਰ ਆਗੂ ਨਾਲ ਪਾਰਟੀ ਦਾ ਇਹ ਵਤੀਰਾ ਚੰਗਾ ਨਹੀਂ ਹੈ।

ਦੂਜੇ ਪਾਸੇ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਸੂਬੇ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਚੰਨੀ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ 'ਤੇ ਇਤਰਾਜ਼ ਜ਼ਾਹਰ ਕਰਦਿਆਂ ਆਪਣਾ ਅਸਤੀਫਾ ਪਾਰਟੀ ਹਾਈਕਮਾਂਡ ਨੂੰ ਭੇਜ ਦਿੱਤਾ ਹੈ।ਸੋਮਵਾਰ ਨੂੰ, ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ, ਉਸਨੇ ਕਿਹਾ ਕਿ ਉਹ ਨਵਜੋਤ ਸਿੱਧੂ ਦੁਆਰਾ ਪੰਜਾਬ ਵਿੱਚ ਆਪਣੀ ਸਰਕਾਰ ਵਿਰੁੱਧ ਕੀਤੀ ਗਈ ਵਿਵਾਦਤ ਟਿੱਪਣੀ ਦਾ ਬਚਾਅ ਕਰਨ ਵਿੱਚ ਅਸਮਰੱਥ ਹਨ।

ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਕਾਰਜਕਾਲ ਸ਼ਲਾਘਾਯੋਗ ਰਿਹਾ ਹੈ।ਹਾਲ ਹੀ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਨਾਲ ਵਪਾਰ ਸ਼ੁਰੂ ਕਰਨ ਦੀ ਵਕਾਲਤ ਕੀਤੀ ਸੀ। ਮਨੀਸ਼ ਤਿਵਾੜੀ ਨੇ ਸਿੱਧੂ ਤੋਂ ਵੱਖਰੀ ਰਾਏ ਰੱਖੀ ਸੀ। ਤਿਵਾੜੀ ਨੇ ਕਿਹਾ ਸੀ, ਕਿ ਪਾਕਿਸਤਾਨ ਨੂੰ ਪਹਿਲਾਂ ਪੰਜਾਬ 'ਚ ਅੱਤਵਾਦੀਆਂ ਅਤੇ ਨਸ਼ੇ ਭੇਜਣੇ ਬੰਦ ਕਰਨੇ ਚਾਹੀਦੇ ਹਨ। ਜਦੋਂ ਤੱਕ ਇਹ ਨਹੀਂ ਹੁੰਦਾ ਵਪਾਰ ਦੀ ਗੱਲ ਕਰਨਾ ਬੇਕਾਰ ਹੈ।

Related Stories

No stories found.
logo
Punjab Today
www.punjabtoday.com