
ਪੰਜਾਬ 'ਚ ਇਸ ਸਾਲ ਛੋਟੀਆਂ ਤੇ ਵੱਡੀਆਂ ਕਈ ਘਟਨਾਵਾਂ ਹੋਇਆ, ਜੋ ਚਰਚਾ ਦਾ ਮੁੱਖ ਕੇਂਦਰ ਬਣਿਆ। ਸਾਲ 2022 ਵਿੱਚ ਪੰਜਾਬ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ । ਇੱਕ ਹਿੰਦੂ ਨੇਤਾ ਅਤੇ ਡੇਰਾ ਪ੍ਰੇਮੀ ਦੇ ਕਤਲ ਨੇ ਲੋਕਾਂ 'ਚ ਡਰ ਫੈਲਾਇਆ।
ਮੋਦੀ ਦੀ ਸੁਰੱਖਿਆ ਵਿਚ ਚੁਕ : ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਵਿੱਚ ਆਪਣੀ ਪਹਿਲੀ ਰੈਲੀ ਕਰਨੀ ਸੀ। ਕਿਸਾਨ ਪ੍ਰਦਰਸ਼ਨਕਾਰੀਆਂ ਨੇ ਹੁਸੈਨੀਵਾਲਾ ਵਿੱਚ ਸ਼ਹੀਦੀ ਸਮਾਰਕ ਅੱਗੇ ਕਰੀਬ 30 ਕਿਲੋਮੀਟਰ ਸੜਕ ਜਾਮ ਕਰ ਦਿੱਤੀ। ਇਸ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ 15-20 ਮਿੰਟ ਤੱਕ ਫਲਾਈਓਵਰ 'ਤੇ ਫਸ ਗਿਆ ਸੀ। ਪ੍ਰਧਾਨ ਮੰਤਰੀ ਰੈਲੀ ਰੱਦ ਕਰਕੇ ਬਠਿੰਡਾ ਹਵਾਈ ਅੱਡੇ ਵਾਪਸ ਪਰਤੇ ਗਏ ਸਨ।
ਸਿੱਧੂ ਮੂਸੇਵਾਲਾ ਦਾ ਕਤਲ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਪੂਰੀ ਦੁਨੀਆ ਸਦਮੇ 'ਚ ਹੈ। ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦੇ ਕਤਲ 'ਚ 8 ਸ਼ਾਰਪ ਸ਼ੂਟਰ ਸ਼ਾਮਿਲ ਸਨ।
ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ : ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਹੋਈ। ਰੋਡ ਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। 1988 ਵਿੱਚ ਪੰਜਾਬ ਵਿੱਚ ਰੋਡ ਰੇਜ ਦੀ ਇੱਕ ਘਟਨਾ ਵਿੱਚ ਸਿੱਧੂ ਦੇ ਪੰਚ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਰੀਵਿਊ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ।
ਪੰਜਾਬ 'ਚ 'ਆਪ' ਦੀ ਵਡੀ ਜਿੱਤ : ਵਿਧਾਨ ਸਭਾ ਚੋਣਾਂ 'ਚ 'ਆਪ' ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ । ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ-2022 ਦੀਆਂ ਚੋਣਾਂ ਪੇਸ਼ੇ ਤੋਂ ਕਾਮੇਡੀਅਨ ਭਗਵੰਤ ਮਾਨ ਦੇ ਸੀ.ਐਮ ਚਿਹਰੇ 'ਤੇ ਲੜੀਆਂ ਸਨ। ਇਹ ਫੈਸਲਾ ਸਹੀ ਸਾਬਤ ਹੋਇਆ ਅਤੇ 'ਆਪ' ਨੇ ਪੰਜਾਬ 'ਚ 117 'ਚੋਂ 92 ਸੀਟਾਂ ਜਿੱਤ ਕੇ ਬਹੁਮਤ ਨਾਲ ਸਰਕਾਰ ਬਣਾਈ।
CM ਭਗਵੰਤ ਮਾਨ ਦਾ ਵਿਆਹ : ਭਗਵੰਤ ਮਾਨ ਸੀਐਮ ਬਣਨ ਤੋਂ ਬਾਅਦ ਵਿਆਹ ਦੇ ਰੰਗ ਵਿੱਚ ਸਜੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ 7 ਜੁਲਾਈ ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ ਸੀ। ਮਾਨ ਦੇ ਪਹਿਲੀ ਪਤਨੀ ਤੋਂ ਬੇਟੇ ਦਿਲਸ਼ਾਨ ਮਾਨ ਅਤੇ ਸੀਰਤ ਕੌਰ ਹਨ। ਉਹ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ । ਉਹ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਆਏ ਸਨ। ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ 2015 ਵਿੱਚ ਤਲਾਕ ਹੋ ਗਿਆ ਸੀ।