ਵਿਧਾਨਸਭਾ ਨੇ ਪੰਜਾਬ ਦੇ ਇਸ ਵਿਧਾਇਕ ਦੀ ਮੈਂਬਰਸ਼ਿਪ ਕੀਤੀ ਰੱਦ,ਜਾਣੋ ਵਜਾਹ !

ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ
ਵਿਧਾਨਸਭਾ ਨੇ ਪੰਜਾਬ ਦੇ ਇਸ ਵਿਧਾਇਕ ਦੀ ਮੈਂਬਰਸ਼ਿਪ ਕੀਤੀ ਰੱਦ,ਜਾਣੋ ਵਜਾਹ !

26 ਅਕਤੁਬਰ 2021

ਪੰਜਾਬ ਵਿਧਾਨਸਭਾ ਚੋਣਾਂ ਜਿਵੇਂ ਜਿਵੇਂ ਨਜ਼ਦੀਕ ਆ ਰਹੀਆਂ ਹਨ,ਉਵੇਂ ਉਵੇਂ ਪੰਜਾਬ ਦੀ ਸਿਆਸਤ 'ਚ ਕਈ ਰੰਗ ਵੇਖਣ ਨੂੰ ਮਿਲ ਰਹੇ ਹਨ ਤੇ ਇਕ ਦੂਜੇ ਵਲੋਂ ਵਿਰੋਧੀ ਧਿਰਾਂ ਤੇ ਤਰ੍ਹਾਂ-ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਉੱਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਲਦੇਵ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮਾਸਟਰ ਬਲਦੇਵ ਸਿੰਘ 2017 ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਉਮੀਦਵਾਰ ਖੜੇ ਹੋਏ ਸਨ ਅਤੇ ਜੈਤੋ ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਸਨ।

ਪਰ ਤੁਹਾਨੂੰ ਦੱਸ ਦੇਈਏ ਕਿ ਜੈਤੋ ਵਿਧਾਨ ਸਭਾ ਦੀ ਸੀਟ ਇਸ ਵਾਰ ਰਿਜ਼ਰਵ ਸੀਟ ਹੈ। ਜਿਸ ਕਰਕੇ ਸਪੀਕਰ ਵੱਲੋਂ ਪੱਤਰ ਦੀ ਕਾਪੀ ਜਾਰੀ ਕਰਦਿਆਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਆਦੇਸ਼ ਵਿੱਚ ਸਪੀਕਰ ਨੇ ਕਿਹਾ ਕਿ 26 ਅਕਤੂਬਰ ਤੋਂ ਮਾਸਟਰ ਬਲਦੇਵ ਸਿੰਘ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।

ਦੱਸਣਾ ਬਣਦਾ ਹੈ ਕਿ 2017 ਵਿੱਚ ਆਪ ਵੱਲੋਂ ਜਿੱਤ ਉਪਰੰਤ ਉਹ ਪਾਰਟੀ ਛੱਡ ਕੇ ਬਾਗੀ ਹੋ ਗਏ ਸਨ ਅਤੇ ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਵਿੱਚ ਚਲੇ ਗਏ ਸਨ ਅਤੇ 2019 ਵਿੱਚ ਉਨ੍ਹਾਂ ਨੇ ਇਸ ਪਾਰਟੀ ਵੱਲੋਂ ਫਰੀਦਕੋਟ ਸੰਸਦੀ ਖੇਤਰ ਤੋਂ ਚੋਣ ਲੜੀ ਸੀ। ਪਰ ਹਾਰ ਦਾ ਮੁੰਹ ਵੇਖਣ ਪਿੱਛੋਂ ਉਹ ਮੁੜ ਆਪ ਵਿੱਚ ਸ਼ਾਮਲ ਹੋ ਗਏ ਸਨ।

Related Stories

No stories found.
logo
Punjab Today
www.punjabtoday.com