ਜਲੰਧਰ ਦੇ ਸਾਂਸਦ ਸੰਤੋਖ ਚੌਧਰੀ ਦਾ 'ਭਾਰਤ ਜੋੜੋ ਯਾਤਰਾ' ਦੌਰਾਨ ਦਿਹਾਂਤ

ਸੰਤੋਖ ਚੌਧਰੀ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਨੂੰ ਫਿਲਹਾਲ ਰੋਕ ਦਿੱਤਾ ਹੈ।
ਜਲੰਧਰ ਦੇ ਸਾਂਸਦ ਸੰਤੋਖ ਚੌਧਰੀ ਦਾ 'ਭਾਰਤ ਜੋੜੋ ਯਾਤਰਾ' ਦੌਰਾਨ ਦਿਹਾਂਤ
Updated on
2 min read

ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਹ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਵਿੱਚ ਸ਼ਾਮਲ ਹੋਏ ਸਨ। ਇਸੇ ਦੌਰਾਨ ਉਨ੍ਹਾਂ ਨੂੰ ਫਗਵਾੜਾ ਨੇੜਲੇ ਪਿੰਡ ਭਾਟੀਆ ਨੇੜੇ ਦਿਲ ਦਾ ਦੌਰਾ ਪਿਆ। ਚੌਧਰੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਚੌਧਰੀ ਦੀ ਮੌਤ ਤੋਂ ਬਾਅਦ 'ਭਾਰਤ ਜੋੜੋ ਯਾਤਰਾ' ਰੋਕ ਦਿੱਤੀ ਗਈ। ਰਾਹੁਲ ਗਾਂਧੀ ਦੀ ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ ਹੋ ਗਿਆ। ਉਹ ਰਾਹੁਲ ਗਾਂਧੀ ਨਾਲ ਯਾਤਰਾ 'ਚ ਚੱਲ ਰਹੇ ਸਨ। ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ। ਉਸਨੂੰ ਤੁਰੰਤ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਸੀ। ਉਸ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਨੂੰ ਫਿਲਹਾਲ ਰੋਕ ਦਿੱਤਾ ਹੈ।

ਇਹ ਯਾਤਰਾ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੋਂ ਫਗਵਾੜਾ ਵੱਲ ਜਾ ਰਹੀ ਸੀ। ਜਿਸ ਦੌਰਾਨ ਇਹ ਘਟਨਾ ਵਾਪਰੀ। ਕਰੀਬ 8.45 ਵਜੇ ਸੰਤੋਖ ਸਿੰਘ ਚੌਧਰੀ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਵੀ ਉਨ੍ਹਾਂ ਨੂੰ ਦੇਖਣ ਹਸਪਤਾਲ ਗਏ। ਸੰਤੋਖ ਸਿੰਘ ਚੌਧਰੀ 76 ਸਾਲ ਦੇ ਸਨ। ਸਵੇਰੇ 9 ਵਜੇ ਤੱਕ ਰਾਹੁਲ ਗਾਂਧੀ ਨੇ ਫਿਲੌਰ ਦੇ ਭੱਟੀਆਂ ਤੱਕ ਯਾਤਰਾ ਪੂਰੀ ਕੀਤੀ ਅਤੇ ਯਾਤਰਾ ਨੂੰ ਟੀ-ਬ੍ਰੇਕ ਲਈ ਰੋਕ ਦਿੱਤਾ ਗਿਆ।

ਟੀ-ਬ੍ਰੇਕ 'ਤੇ ਰੁਕੇ ਰਾਹੁਲ ਗਾਂਧੀ ਕੁਝ ਮਿੰਟ ਅੰਦਰ ਬੈਠਣ ਤੋਂ ਬਾਅਦ ਕੁਝ ਕਾਂਗਰਸੀ ਆਗੂਆਂ ਨਾਲ ਕਾਰ 'ਚ ਚਲੇ ਗਏ। ਦੱਸਿਆ ਜਾ ਰਿਹਾ ਹੈ ਕਿ ਉਹ ਸੰਸਦ ਮੈਂਬਰ ਸੰਤੋਸ਼ ਚੌਧਰੀ ਨੂੰ ਮਿਲਣ ਗਏ ਹਨ। ਫਿਲੌਰ ਦੇ ਭੱਟੀਆਂ ਵਿੱਚ ਨੰਬਰਦਾਰ ਪ੍ਰਭਜੋਤ ਸਿੰਘ ਦੇ ਘਰ ਦੇ ਬਾਹਰ ਖੜ੍ਹੀ ਯਾਤਰਾ, ਇਸ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਲਾਡਾਵੋਲੇ 'ਚ ਕੁਝ ਕਾਂਗਰਸੀ ਸਮਰਥਕਾਂ ਨੇ ਰਾਹੁਲ ਗਾਂਧੀ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਨੇ ਉਨ੍ਹਾਂ ਨੂੰ ਧੱਕਾ ਦੇ ਦਿੱਤਾ। ਇਸ ਵੇਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਗੁਰਜੀਤ ਔਜਲਾ, ਅਮਰਿੰਦਰ ਸਿੰਘ ਰਾਜਾ ਵੜਿੰਗ ਵਰਗੇ ਕੁਝ ਸੀਨੀਅਰ ਕਾਂਗਰਸੀ ਆਗੂ ਉਨ੍ਹਾਂ ਦੇ ਆਲੇ-ਦੁਆਲੇ ਦੌੜ ਰਹੇ ਹਨ।

Related Stories

No stories found.
logo
Punjab Today
www.punjabtoday.com