ਬੇਅਦਬੀ ਮਾਮਲੇ 'ਚ ਆਰੋਪੀ ਦਾ ਗੋਲੀਆਂ ਮਾਰ ਕੇ ਕਤਲ

ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਅੱਜ ਸ਼ਾਮ ਸਮੇਂ ਇਕ ਵਿਅਕਤੀ ਦਾ ਪਿੰਡ 'ਚ ਹੀ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕੀਤਾ ਕਤਲ
ਬੇਅਦਬੀ ਮਾਮਲੇ 'ਚ ਆਰੋਪੀ ਦਾ ਗੋਲੀਆਂ ਮਾਰ ਕੇ ਕਤਲ

ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਅੱਜ ਸ਼ਾਮ ਸਮੇਂ ਇਕ ਵਿਅਕਤੀ ਦਾ ਪਿੰਡ 'ਚ ਹੀ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਚਰਨਦਾਸ ਨਾਂ ਦਾ ਇਹ ਵਿਅਕਤੀ ਡੇਰਾ ਸਿਰਸਾ ਨਾਲ ਸਬੰਧਿਤ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸ਼ਾਮ ਜਦ ਇਹ ਵਿਅਕਤੀ ਪਿੰਡ 'ਚ ਕਰਿਆਨਾ ਦੀ ਦੁਕਾਨ 'ਤੇ ਬੈਠਾ ਸੀ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਸ ਨੂੰ ਗੋਲੀਆਂ ਮਾਰ ਦਿੱਤੀਆਂ। ਉਸ ਨੂੰ ਗੰਭੀਰ ਜ਼ਖਮੀ ਹਾਲਤ 'ਚ ਇਲਾਜ ਲਈ ਬਠਿੰਡਾ ਲਿਜਾਇਆ ਗਿਆ ਪਰ ਰਸਤੇ 'ਚ ਉਸ ਦੀ ਮੌਤ ਹੋ ਗਈ।

ਸੂਤਰਾਂ ਮੁਤਾਬਕ ਬੀਤੇ ਸਮੇਂ ਦੌਰਾਨ ਪਿੰਡ ਭੂੰਦੜ 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਚ ਵੀ ਇਸ ਵਿਅਕਤੀ ਦੀ ਸ਼ਮੂਲੀਅਤ ਸੀ। 2018 'ਚ ਪਿੰਡ ਭੂੰਦੜ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਹੋਈ ਸੀ। ਜਦ ਕਥਿਤ ਤੌਰ 'ਤੇ ਚਰਨਦਾਸ ਅਤੇ ਉਸ ਦੀ ਭਰਜਾਈ ਗੁਰਦੁਆਰਾ ਸਾਹਿਬ 'ਚੋਂ ਸਰੂਪ ਚੁੱਕ ਕੇ ਲਿਜਾ ਰਹੇ ਸਨ ਅਤੇ ਇਨ੍ਹਾਂ ਨੂੰ ਗ੍ਰੰਥੀ ਸਿੰਘ ਨੇ ਦੇਖ ਲਿਆ ਸੀ।

ਦੋਵਾਂ 'ਤੇ ਬੇਅਦਬੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਚਰਨਦਾਸ ਹੁਣ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਸੀ। ਪੁਲਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related Stories

No stories found.
logo
Punjab Today
www.punjabtoday.com