ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ 'ਆਪ' ਵਰਕਰ ਮਨਦੀਪ ਸਿੰਘ ਨਾਲ ਕਰੇਗੀ ਵਿਆਹ

2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਵੇਲੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਆਪਣੇ ਪਿੰਡ ਵਿੱਚ ਇੱਕੋ-ਇੱਕ ਪੋਲਿੰਗ ਬੂਥ ਬਣਾ ਕੇ ਚਰਚਾ ਵਿੱਚ ਆਈ ਸੀ।
ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ 'ਆਪ' ਵਰਕਰ ਮਨਦੀਪ ਸਿੰਘ ਨਾਲ ਕਰੇਗੀ ਵਿਆਹ

ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ (28) ਸ਼ੁੱਕਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵਲੰਟੀਅਰ ਮਨਦੀਪ ਸਿੰਘ (28) ਉਨ੍ਹਾਂ ਦਾ ਜੀਵਨ ਸਾਥੀ ਬਣੇਗਾ। ਥੋੜ੍ਹੇ ਸਮੇਂ ਵਿੱਚ ਹੀ ਦੋਵਾਂ ਦੇ ਕਾਰਜ਼ ਪਟਿਆਲਾ ਦੇ ਪਿੰਡ ਰੋਡੇਵਾਲ ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਰਸਮਾਂ ਨਾਲ ਹੋਵੇਗਾ।

ਮਨਦੀਪ ਸਿੰਘ 'ਆਪ' ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਹਿ ਚੁੱਕੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨਰਿੰਦਰ ਕੌਰ ਭਰਾਜ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਵੀ ਸੰਭਾਲੀ ਸੀ। ਦੋਵੇਂ ਪਰਿਵਾਰ ਵੀ ਲੰਬੇ ਸਮੇਂ ਤੋਂ ਨੇੜੇ ਹਨ। ਵਿਆਹ ਦੀਆਂ ਤਿਆਰੀਆਂ ਲਈ ਪਰਿਵਾਰਕ ਮੈਂਬਰ ਪਟਿਆਲਾ ਵਿੱਚ ਹੀ ਮੌਜੂਦ ਰਹੇ। ਪਿੰਡ ਦੇ ਬਹੁਤੇ ਲੋਕਾਂ ਨੂੰ ਵਿਆਹ ਬਾਰੇ ਕੋਈ ਪਤਾ ਨਹੀਂ ਸੀ।

ਦੋਵਾਂ ਦੇ ਵਿਆਹ ਬਾਰੇ ਪਿੰਡ ਵਾਸੀਆਂ ਨੂੰ ਮੀਡੀਆ ਰਾਹੀਂ ਪਤਾ ਲੱਗਾ। ਨਰਿੰਦਰ ਕੌਰ ਭਰਾਜ ਦੇ ਪਿੰਡ ਅਤੇ ਮਨਦੀਪ ਸਿੰਘ ਦੇ ਪਿੰਡ ਲੱਖੇਵਾਲ ਵਿਚਕਾਰ ਸਿਰਫ਼ ਪੌਣੇ ਕੁ ਕਿਲੋਮੀਟਰ ਦੀ ਦੂਰੀ ਹੈ। ਪਿੰਡ ਲੱਖੇਵਾਲ ਦੇ ਲੋਕ ਇਸ ਗੱਲੋਂ ਖੁਸ਼ ਹਨ ਕਿ ਸੰਗਰੂਰ ਦਾ ਵਿਧਾਇਕ ਉਨ੍ਹਾਂ ਦੇ ਪਿੰਡ ਦੀ ਨੂੰਹ ਬਣਨ ਜਾ ਰਿਹਾ ਹੈ।

ਨਰਿੰਦਰ ਕੌਰ ਭਰਾਜ ਸਭ ਤੋਂ ਛੋਟੀ ਉਮਰ ਦੇ ਵਿਧਾਇਕ ਹਨ। ਨਰਿੰਦਰ ਕੌਰ ਭਰਾਜ ਪੰਜਾਬ ਦੇ ਸਮੂਹ ਵਿਧਾਇਕਾਂ ਵਿੱਚੋਂ ਸਭ ਤੋਂ ਨੌਜਵਾਨ ਹਨ। ਉਹ ਪਹਿਲੀ ਵਾਰ ਵਿਧਾਇਕ ਬਣੀ ਹੈ । 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਵੇਲੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਆਪਣੇ ਪਿੰਡ ਵਿੱਚ ਇੱਕੋ-ਇੱਕ ਪੋਲਿੰਗ ਬੂਥ ਬਣਾ ਕੇ ਚਰਚਾ ਵਿੱਚ ਆਈ ਸੀ।

ਇਸ ਤੋਂ ਬਾਅਦ ਉਹ ਭਗਵੰਤ ਮਾਨ ਰਾਹੀਂ ਸਿਆਸਤ ਵਿੱਚ ਆਈ। ਨਰਿੰਦਰ ਕੌਰ ਭਰਾਜ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਜੋਂ ਕੰਮ ਸ਼ੁਰੂ ਕੀਤਾ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਵਿਜੇਇੰਦਰ ਸਿੰਗਲਾ ਨੇ ਭਾਜਪਾ ਦੇ ਅਰਵਿੰਦ ਖੰਨਾ ਵਰਗੇ ਵੱਡੇ ਆਗੂਆਂ ਨੂੰ ਹਰਾਇਆ ਸੀ। ਜਿਕਰਯੋਗ ਹੈ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਨੇੜਲੇ ਪਿੰਡ ਭਰਾਜ ਦੇ ਇੱਕ ਆਮ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਉਨ੍ਹਾਂ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜੀਆਂ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਅਤੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਅਤੇ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੂੰ ਹਰਾ ਕੇ ਰਿਕਾਰਡ ਤੋੜ ਵੋਟਾਂ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

Related Stories

No stories found.
Punjab Today
www.punjabtoday.com