ਨਵਜੋਤ ਸਿੱਧੂ ਖੌਫਨਾਕ ਜਾਨਵਰ,ਇਸ ਲਈ ਸਰਕਾਰ ਰਿਹਾਅ ਨਹੀਂ ਕਰ ਰਹੀ:ਨਵਜੋਤ ਕੌਰ

ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਉਸ ਸਮੇਂ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟਸ ਤੋਂ ਰੂਟ ਮੈਪ ਸ਼ੇਅਰ ਕੀਤਾ ਗਿਆ।
ਨਵਜੋਤ ਸਿੱਧੂ ਖੌਫਨਾਕ ਜਾਨਵਰ,ਇਸ ਲਈ ਸਰਕਾਰ ਰਿਹਾਅ ਨਹੀਂ ਕਰ ਰਹੀ:ਨਵਜੋਤ ਕੌਰ

ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਸਿੱਧੂ ਦੀ ਰਿਹਾਈ ਨੂੰ ਲੈ ਕੇ 'ਆਪ' ਸਰਕਾਰ 'ਤੇ ਹਮਲਾ ਬੋਲਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਸਪੈਂਸ ਜਾਰੀ ਹੈ। ਹੁਣ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ।

ਨਵਜੋਤ ਕੌਰ ਨੇ ਸੋਸ਼ਲ ਮੀਡੀਆ 'ਤੇ ਲਿਖਿਆ 'ਨਵਜੋਤ ਸਿੱਧੂ ਇਕ ਖੌਫਨਾਕ ਜਾਨਵਰ ਦੀ ਸ਼੍ਰੇਣੀ 'ਚ ਆਉਂਦਾ ਹੈ'। ਇਸੇ ਕਰਕੇ ਉਨ੍ਹਾਂ ਨੂੰ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ ਵੀ ਰਿਹਾਈ ਦੀ ਰਾਹਤ ਨਹੀਂ ਦਿੱਤੀ ਜਾ ਰਹੀ। ਸਾਰਿਆਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ। ਸੂਤਰਾਂ ਮੁਤਾਬਕ ਸਿੱਧੂ ਸਮੇਤ ਹੋਰ ਕੈਦੀਆਂ ਦੀ ਰਿਹਾਈ ਲਈ ਕੈਬਨਿਟ ਮੀਟਿੰਗ ਹੋਣੀ ਸੀ, ਪਰ ਇਹ ਮੀਟਿੰਗ ਨਹੀਂ ਹੋ ਸਕੀ। ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਜੇਕਰ ਸਿੱਧੂ ਨੂੰ 1 ਸਾਲ ਦੀ ਸਜ਼ਾ ਹੋਈ ਹੈ ਤਾਂ ਉਸ ਦੀ ਵੱਧ ਤੋਂ ਵੱਧ 1 ਮਹੀਨੇ ਦੀ ਸਜ਼ਾ ਮੁਆਫ਼ ਹੋ ਸਕਦੀ ਹੈ, ਪਰ ਹੁਣ ਉਹ ਇਸ ਦਾਇਰੇ ਵਿੱਚ ਨਹੀਂ ਆ ਰਹੇ।

ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਉਸ ਸਮੇਂ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟਸ ਤੋਂ ਰੂਟ ਮੈਪ ਸ਼ੇਅਰ ਕੀਤਾ ਗਿਆ। ਜਿਸ 'ਚ ਕਿਹਾ ਗਿਆ ਸੀ ਕਿ ਸਿੱਧੂ ਪਟਿਆਲਾ ਸੈਂਟਰਲ ਜੇਲ 'ਚੋ ਰਿਹਾ ਹੋ ਕੇ ਕੁਝ ਥਾਵਾਂ 'ਤੇ ਰੁਕਣਗੇ। ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇ ਸਮਰਥਕਾਂ ਨੂੰ ਵੀ ਉਥੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ।

ਸਮਰਥਕਾਂ ਨੇ ਨਵਜੋਤ ਸਿੱਧੂ ਦੇ ਸਵਾਗਤ ਲਈ ਪਟਿਆਲਾ 'ਚ ਕਈ ਥਾਵਾਂ 'ਤੇ ਬੋਰਡ ਲਗਾਏ ਹੋਏ ਸਨ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪਟਿਆਲਾ ਨਗਰ ਨਿਗਮ ਨੇ ਇਨ੍ਹਾਂ ਬੋਰਡਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ 'ਚ ਵੀ ਉਨ੍ਹਾਂ ਦੇ ਸਮਰਥਕਾਂ ਨੇ ਬੋਰਡ ਲਗਾ ਦਿੱਤੇ ਸਨ, ਜਿਨ੍ਹਾਂ ਰਾਹੀਂ ਇਹ ਚਰਚਾ ਸੀ ਕਿ ਸਿੱਧੂ ਸਾਹਮਣੇ ਆ ਸਕਦੇ ਹਨ। ਜੇਕਰ ਨਵਜੋਤ ਸਿੱਧੂ ਨੂੰ ਅੱਜ ਰਿਹਾਅ ਨਾ ਕੀਤਾ ਗਿਆ ਤਾਂ ਉਹ ਅਪ੍ਰੈਲ 'ਚ ਸਾਹਮਣੇ ਆ ਜਾਣਗੇ।

ਰੋਡ ਰੇਜ ਮਾਮਲੇ 'ਚ 19 ਮਈ ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਉਸਨੇ 20 ਮਈ ਨੂੰ ਆਤਮ ਸਮਰਪਣ ਕਰ ਦਿੱਤਾ। ਉਦੋਂ ਤੋਂ ਉਹ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਹਾਲਾਂਕਿ ਇਸ ਦੌਰਾਨ ਉਸਨੇ ਕੋਈ ਪੈਰੋਲ ਨਹੀਂ ਲਈ ਸੀ। ਨਵਜੋਤ ਸਿੱਧੂ ਨੂੰ 30 ਜਨਵਰੀ ਨੂੰ ਰਾਹੁਲ ਗਾਂਧੀ ਦੀ ਸ੍ਰੀਨਗਰ ਰੈਲੀ ਲਈ ਸੱਦਾ ਦਿੱਤਾ ਗਿਆ ਹੈ। ਜੇਕਰ ਉਹ ਅੱਜ ਜੇਲ੍ਹ ਤੋਂ ਬਾਹਰ ਆ ਜਾਂਦੇ ਤਾਂ ਰੈਲੀ ਵਿੱਚ ਵੀ ਸ਼ਾਮਲ ਹੋ ਸਕਦੇ ਸਨ। ਜੇਲ੍ਹ ਹੋਣ ਕਾਰਨ ਉਹ 'ਭਾਰਤ ਜੋੜੋ ਯਾਤਰਾ' ਵਿੱਚ ਸ਼ਾਮਲ ਨਹੀਂ ਹੋ ਸਕੇ ਪਰ ਸਿੱਧੂ ਪਰਿਵਾਰ 'ਭਾਰਤ ਜੋੜੋ ਯਾਤਰਾ' ਵਿੱਚ ਸ਼ਾਮਲ ਹੋ ਗਿਆ ਸੀ।

Related Stories

No stories found.
logo
Punjab Today
www.punjabtoday.com