10 ਦਿਨ ਨਹੀਂ ਬੋਲਾਂਗਾ : ਨਵਜੋਤ ਸਿੱਧੂ ਨੇ ਨਵਰਾਤਰੇ 'ਚ ਰੱਖਿਆ ਮੌਨ ਵਰਤ

ਨਵਜੋਤ ਸਿੰਘ ਸਿੱਧੂ ਨੇ ਨਵਰਾਤਰੇ ਦੌਰਾਨ ਮੌਨ ਵਰਤ ਰੱਖਣ ਦਾ ਫੈਸਲਾ ਕੀਤਾ ਹੈ, ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।
10 ਦਿਨ ਨਹੀਂ ਬੋਲਾਂਗਾ : ਨਵਜੋਤ ਸਿੱਧੂ ਨੇ ਨਵਰਾਤਰੇ  'ਚ ਰੱਖਿਆ ਮੌਨ ਵਰਤ

ਰੋਡ ਰੇਜ ਮਾਮਲੇ 'ਚ ਪਟਿਆਲਾ ਜੇਲ 'ਚ ਬੰਦ ਨਵਜੋਤ ਸਿੰਘ ਸਿੱਧੂ ਨੇ ਨਵਰਾਤਰੇ ਕਾਰਨ ਮੌਨ ਵਰਤ ਰੱਖਿਆ ਹੈ। ਉਹ ਅਗਲੇ 10 ਦਿਨਾਂ ਤੱਕ ਚੁੱਪ ਰਹਿਣ ਵਾਲਾ ਹੈ। ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਨੇ ਖੁਦ ਨਵਜੋਤ ਸਿੰਘ ਸਿੱਧੂ ਦੇ ਟਵਿੱਟਰ ਅਕਾਊਂਟ 'ਤੇ ਟਵੀਟ ਕਰਕੇ ਦਿੱਤੀ ਹੈ।

ਨਵਜੋਤ ਸਿੰਘ ਸਿੱਧੂ ਆਉਣ ਵਾਲੀ 5 ਅਕਤੂਬਰ ਤੱਕ ਬਿਲਕੁਲ ਚੁੱਪ ਰਹਿਣਗੇ। ਡਾਕਟਰ ਨਵਜੋਤ ਕੌਰ ਨੇ ਨਵਜੋਤ ਸਿੰਘ ਸਿੱਧੂ ਦੇ ਟਵਿੱਟਰ ਅਕਾਊਂਟ 'ਤੇ ਇਕ ਪੋਸਟ ਲਿਖਿਆ ਕਿ ਨਵਜੋਤ ਨਵਰਾਤਰੀ ਦੌਰਾਨ ਪੂਰੇ 10 ਦਿਨ ਚੁੱਪ ਰਹਿਣ ਵਾਲੇ ਹਨ। ਇਹ ਮੌਨ 5 ਅਕਤੂਬਰ ਯਾਨੀ ਵਿਜੇ ਦਸ਼ਮੀ ਤੱਕ ਰਹੇਗਾ। ਹੁਣ ਉਹ 5 ਅਕਤੂਬਰ ਤੋਂ ਬਾਅਦ ਹੀ ਲੋਕਾਂ ਨੂੰ ਮਿਲਣਗੇ ਅਤੇ ਬੋਲਣਗੇ । ਇਸ ਲਈ ਮਿਲਣ ਵਾਲਿਆਂ ਨੂੰ ਅਪੀਲ ਹੈ ਕਿ ਉਹ ਨਵਰਾਤਰੀ ਤੋਂ ਬਾਅਦ ਹੀ ਮਿਲਣ ਬਾਰੇ ਸੋਚਣ।

ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਨੇ 19 ਮਈ ਨੂੰ ਸਜ਼ਾ ਸੁਣਾਈ ਸੀ। ਉਸ ਨੂੰ ਸੁਪਰੀਮ ਕੋਰਟ ਨੇ 2018 ਦੇ ਫੈਸਲੇ ਨੂੰ ਬਦਲਦੇ ਹੋਏ ਇੱਕ ਸਾਲ ਦੀ ਸਜ਼ਾ ਸੁਣਾਈ ਸੀ। 20 ਮਈ ਨੂੰ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। 34 ਸਾਲ ਪਹਿਲਾ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਬਜ਼ੁਰਗ ਨਾਲ ਲੜਾਈ ਹੋ ਗਈ ਅਤੇ ਝਗੜੇ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ ਸੀ ।

2018 'ਚ ਸੁਪਰੀਮ ਕੋਰਟ ਨੇ ਨਵਜੋਤ ਨੂੰ 1000 ਰੁਪਏ ਦਾ ਜੁਰਮਾਨਾ ਭਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਸੀ, ਪਰ ਪੀੜਤ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ 19 ਮਈ 2022 ਨੂੰ ਖਤਮ ਹੋਈ ਅਤੇ ਉਸ ਨੂੰ 1 ਸਾਲ ਦੀ ਸਜ਼ਾ ਸੁਣਾਈ ਗਈ। ਨਵਜੋਤ ਸਿੰਘ ਸਿੱਧੂ ਨੇ ਨਵਰਾਤਰੀ ਦੌਰਾਨ ਮੌਨ ਵਰਤ ਰੱਖਣ ਦਾ ਫੈਸਲਾ ਕੀਤਾ ਹੈ, ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਨਵਜੋਤ ਸਿੱਧੂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।

ਸਿੱਧੂ ਨੇ ਪਹਿਲਾਂ ਡਾਕਟਰੀ ਸਥਿਤੀਆਂ ਦਾ ਹਵਾਲਾ ਦਿੰਦੇ ਹੋਏ ਜੇਲ੍ਹ ਵਿੱਚ ਦਿੱਤੇ ਜਾਣ ਵਾਲੇ ਨਿਯਮਤ ਭੋਜਨ ਦੀ ਬਜਾਏ ਵਿਸ਼ੇਸ਼ ਖੁਰਾਕ 'ਤੇ ਪਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਦੀ ਬੇਨਤੀ 'ਤੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਜਾਇਆ ਗਿਆ ਸੀ।

Related Stories

No stories found.
Punjab Today
www.punjabtoday.com