ਨਵਜੋਤ ਸਿੰਘ ਸਿੱਧੂ ਕਿਸੇ ਵੀ ਪਾਰਟੀ ਵਿਚ ਰਹਿਣ, ਉਹ ਮੀਡਿਆ ਵਿੱਚ ਆਪਣੇ ਬਿਆਨਾਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿੰਦੇ ਹਨ। ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਕਾਟੋ ਕਲੇਸ਼ ਖਤਮ ਹੋਏ ਹਜੇ ਕੁਝ ਹੀ ਸਮਾਂ ਹੋਇਆ ਸੀ, ਕਿ ਪੰਜਾਬ ਕਾਂਗਰਸ ਵਿੱਚ ਹੁਣ ਇਕ ਵਾਰ ਫੇਰ ਜ਼ੁਬਾਨੀ ਜੰਗ ਪੰਜਾਬ ਸੀਐੱਮ ਚਰਨਜੀਤ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਛਿੜ ਗਈ ਹੈ। ਇਸ ਜ਼ੁਬਾਨੀ ਜੰਗ ਲਈ ਇੱਕ ਵਾਰ ਫੇਰ ਤੋਂ ਨਵਜੋਤ ਸਿੰਘ ਸਿੱਧੂ ਨੂੰ ਜਿੰਮੇਵਾਰ ਮੰਨਿਆ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਹੁਣ ਚਰਨਜੀਤ ਸਿੰਘ ਚੰਨੀ ਦੀ ਅਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਅਲੋਚਨਾ ਤਾਂ ਕਰਦੇ ਹਨ, ਪਰ ਜਦੋਂ ਉਹਨਾਂ ਨੂੰ ਕੋਈ ਜਿੰਮੇਵਾਰੀ ਦਿੱਤੀ ਜਾਂਦੀ ਹੈ, ਤਾਂ ਉਹ ਉਸਤੋਂ ਭੱਜਦੇ ਹੋਏ ਵੀ ਨਜ਼ਰ ਆਉਂਦੇ ਹਨ। ਇੱਕ ਬੈਠਕ ਵਿੱਚ ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਹੈ ਕਿ ਜਿਹੜੇ ਮੁੱਦੇ ਨੂੰ ਲੈ ਕੇ ਅਮਰਿੰਦਰ ਸਿੰਘ ਤੋਂ ਅਸਤੀਫਾ ਲਿਆ ਗਿਆ ਸੀ, ਉਹਨਾਂ ਮੁੱਦਿਆਂ ਤੇ ਉਹ ਕੀ ਕੰਮ ਕਰ ਰਹੇ ਹਨ। ਇਸਦੇ ਜਵਾਬ 'ਚ ਚਰਨਜੀਤ ਚੰਨੀ ਨੇ ਕਿਹਾ ਕਿ ਉਹਨਾਂ ਕੋਲ ਕੇਵਲ 60 ਦਿਨ ਦਾ ਸਮਾਂ ਹੈ ਅਤੇ ਉਹ ਇੱਕ-ਇੱਕ ਕਰਕੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਚਰਨਜੀਤ ਚੰਨੀ ਨੇ ਨਵਜੋਤ ਸਿੰਘ ਸਿੱਧੂ ਦਾ ਰਵੱਈਆ ਵੇਖ ਕੇ ਸੀਐਮ ਦੇ ਔਹਦੇ ਤੋਂ ਅਸਤੀਫਾ ਦੇਣ ਦੀ ਵੀ ਪੇਸ਼ਕਸ਼ ਕਰ ਦਿੱਤੀ ਹੈ। ਸਿੱਧੂ ਦੇ ਇਸ ਤਰਾਂ ਦੇ ਰਵੱਈਏ ਨੂੰ ਲੈ ਕੇ ਕਾਂਗਰਸ ਹਾਈਕਮਾਨ ਵੀ ਕਾਫੀ ਚਿੰਤਾ 'ਚ ਹੈ। ਕਾਂਗਰਸ ਹਾਈਕਮਾਨ ਲਗਾਤਾਰ ਨਵਜੋਤ ਸਿੱਧੂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਣ, ਪਰ ਨਵਜੋਤ ਸਿੱਧੂ ਦੇ ਤੇ ਇਸਦਾ ਕੋਈ ਵੀ ਅਸਰ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ ਹੈ। ਚੋਣਾਂ ਵਿਚ ਹੁਣ ਬਹੁਤ ਘੱਟ ਸਮਾਂ ਰਹਿ ਗਿਆ ਹੈ ਅਤੇ ਕਾਂਗਰਸ ਇਸ ਸਮੇ ਪੰਜਾਬ ਦਾ ਪ੍ਰਧਾਨ ਵੀ ਨਹੀਂ ਬਦਲ ਸਕਦੀ। ਇਸ ਲਈ ਨਵਜੋਤ ਸਿੱਧੂ ਨੂੰ ਹੁਣ ਕੰਮ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।