ਨਵਜੋਤ ਸਿੰਘ ਸਿੱਧੂ ਲਗਾਤਾਰ ਵਧਾ ਰਹੇ ਹਨ, ਕਾਂਗਰਸ ਦੀਆਂ ਮੁਸ਼ਕਿਲਾਂ

ਚੰਨੀ ਅਤੇ ਸਿੱਧੂ ਵਿਚਾਲੇ ਤਕਰਾਰ ਲਗਾਤਾਰ ਵੱਧਦੀ ਜਾ ਰਹੀ ਹੈ
ਨਵਜੋਤ ਸਿੰਘ ਸਿੱਧੂ ਲਗਾਤਾਰ ਵਧਾ ਰਹੇ ਹਨ, ਕਾਂਗਰਸ ਦੀਆਂ ਮੁਸ਼ਕਿਲਾਂ
Updated on
2 min read

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਨੇ ਪ੍ਰਧਾਨ ਇਸ ਲਈ ਬਣਾਇਆ ਸੀ,ਕਿ ਉਹ ਕਾਂਗਰਸ ਨੂੰ 2022 ਦੀਆਂ ਚੋਣਾਂ 'ਚ ਜਿੱਤ ਦਵਾਉਣਗੇ। ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਵੀ ਇਹ ਭਰੋਸਾ ਦਿੱਤਾ ਸੀ ਕਿ ਜੇਕਰ, ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਂਦਾ ਹੈ ਤਾਂ ਉਹ, 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਵੱਡੀ ਜਿੱਤ ਦਵਾਉਣਗੇ। ਪੰਜਾਬ ਵਿਧਾਨਸਭਾ ਚੋਣਾਂ 'ਚ ਬਹੁਤ ਘੱਟ ਸਮਾਂ ਰਹਿ ਗਿਆ ਹੈ ਅਤੇ ਨਵਜੋਤ ਸਿੰਘ ਸਿੱਧੂ ਹਜੇ ਤੱਕ ਆਪਣੇ ਕੀਤੇ ਵਾਅਦੇ ਤੇ ਖਰੇ ਉਤਰਦੇ ਹੋਏ ਨਜ਼ਰ ਨਹੀਂ ਆ ਰਹੇ ਹਨ। ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਆਪਣਾ ਸਟਾਰ ਪ੍ਰਚਾਰਕ ਮੰਨਦੀ ਹੈ। ਇਸ ਲਈ ਸਾਰੇ ਵੱਡੇ ਨੇਤਾਵਾਂ, ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਸੀਐਮ, ਕੈਪਟਨ ਅਮਰਿੰਦਰ ਸਿੰਘ ਵੀ ਸੀ, ਨੂੰ ਦਰਕਿਨਾਰ ਕਰਕੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਬਣਾਇਆ ਗਿਆ ਸੀ।

ਨਵਜੋਤ ਸਿੰਘ ਸਿੱਧੂ ਲਗਾਤਾਰ ਆਪਣੀ ਹੀ ਪਾਰਟੀ ਦੀ ਅਲੋਚਨਾ ਕਰਦੇ ਹੋਏ ਨਜ਼ਰ ਆ ਰਹੇ ਹਨ, ਅਤੇ ਪਾਰਟੀ ਦੇ ਸੰਗਠਨ ਨੂੰ ਕਿਸੇ ਵੀ ਤਰ੍ਹਾਂ ਮਜ਼ਬੂਤ ਕਰਦੇ ਹੋਏ ਨਜ਼ਰ ਨਹੀਂ ਆ ਰਹੇ ਹਨ। ਨਵਜੋਤ ਸਿੰਘ ਸਿੱਧੂ ਦੇ ਨਾਲ ਹੀ ਉਹਨਾਂ ਦੀ ਪਤਨੀ ਨਵਜੋਤ ਕੌਰ ਨੇ ਵੀ ਆਪਣੀ ਹੀ ਪਾਰਟੀ ਦੀ ਅਲੋਚਨਾ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਉਹਨਾਂ ਦਾ ਇੱਕ ਬਿਆਨ ਸਾਹਮਣੇ ਆਇਆ ਹੈ , ਜਿਸ 'ਚ ਉਹ ਕਹਿ ਰਹੇ ਹਨ ਕਿ ਪੰਜਾਬ 'ਚ ਹਜੇ ਤੱਕ ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋਇਆ। ਇਹਨਾਂ ਗੱਲਾਂ ਦਾ ਕਾਂਗਰਸ ਪਾਰਟੀ ਨੂੰ ਬਹੁਤ ਹੀ ਨੁਕਸਾਨ ਹੋ ਰਿਹਾ ਹੈ।

ਪੰਜਾਬ ਵਿਧਾਨਸਭਾ ਚੋਣਾਂ ਵਿੱਚ ਹੁਣ ਬਹੁਤ ਘੱਟ ਸਮਾਂ ਰਹਿ ਗਿਆ ਹੈ, ਸੋ ਨਵਜੋਤ ਸਿੱਧੂ ਨੂੰ ਆਪਣੇ ਬਿਆਨਾਂ ਨੂੰ ਬੰਦ ਕਰਕੇ, ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਚਾਹੀਦਾ ਹੈ। ਨਵਜੋਤ ਸਿੰਘ ਸਿੱਧੂ ਇੱਕ ਅਜਿਹਾ ਨੇਤਾ ਹੈ, ਜਿਸਨੂੰ ਸੁਨਣ ਲਈ ਲੱਖਾਂ ਦੀ ਭੀੜ ਇਕੱਠੀ ਹੋ ਜਾਂਦੀ ਹੈ। ਇਸ ਲਈ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਵਿਰੋਧੀਆਂ ਦੀ ਅਲੋਚਨਾ ਕਰਨੀ ਚਾਹੀਦੀ ਹੈ। ਜੇਕਰ ਨਵਜੋਤ ਸਿੰਘ ਸਿੱਧੂ ਆਪਣੀ ਪਾਰਟੀ ਦੇ ਖਿਲਾਫ ਬਿਆਨ ਦੇਣ ਤੋਂ ਹਜੇ ਵੀ ਬਾਜ ਨਹੀਂ ਆਉਂਦੇ ਤਾਂ ਕਾਂਗਰਸ ਪਾਰਟੀ ਨੂੰ ਇਸਦਾ ਨੁਕਸਾਨ 2022 ਦੀਆਂ ਚੋਣਾਂ 'ਚ ਭੁਗਤਣਾ ਪਵੇਗਾ।

Related Stories

No stories found.
logo
Punjab Today
www.punjabtoday.com