
ਨਵਜੋਤ ਸਿੰਘ ਸਿੱਧੂ ਲਗਾਤਾਰ ਆਪਣੀ ਹੀ ਪਾਰਟੀ ਤੇ ਹਮਲੇ ਕਰ ਰਹੇ ਹਨ। ਪੰਜਾਬ ਵਿਚ ਵਿਧਾਨਸਭਾ ਚੋਣਾਂ ਨੇੜੇ ਹਨ, ਪਰ ਨਵਜੋਤ ਸਿੰਘ ਸਿੱਧੂ ਦੇ ਹਮਲੇ ਖਤਮ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੁਣ ਬੈਕਫੁੱਟ 'ਤੇ ਨਜ਼ਰ ਆਏ।
ਮੁੱਖ ਮੰਤਰੀ ਦੇ ਚਿਹਰੇ ਬਾਰੇ ਦਿੱਤੇ ਬਿਆਨ 'ਤੇ ਸਿੱਧੂ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਅਹੁਦੇ ਲਈ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਦੀ ਲੜਾਈ ਸੂਬੇ ਦੇ ਸ਼ਰਾਰਤੀ ਲੀਡਰਾਂ ਨਾਲ ਹੈ, ਜੋ ਪੰਜਾਬ ਨੂੰ ਤਬਾਹ ਕਰਨ ਵਾਲੇ ਮਾਫੀਆ ਨੂੰ ਚਲਾ ਰਹੇ ਹਨ।ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ 'ਤੇ ਸਿੱਧੂ ਨੇ ਆਪਣੀ ਹੀ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਗੁਰੂ ਸਾਹਿਬ ਨੂੰ ਇਨਸਾਫ਼ ਨਹੀਂ ਮਿਲਿਆ।
ਸਿੱਧੂ ਨੇ ਇੱਕ ਵਾਰ ਫਿਰ ਆਪਣਾ ਪੱਦ ਛੱਡਣ ਦੀ ਗੱਲ ਕਹੀ ਹੈ।ਸਿੱਧੂ ਨੇ ਕਿਹਾ ਕਿ ਮੇਰੀ ਲੜਾਈ ਮਾਫੀਆ ਸਿਸਟਮ ਨੂੰ ਬਦਲਣ ਦੀ ਹੈ, ਜਿਸਨੇ ਦੀਮਕ ਬਣ ਕੇ ਪੰਜਾਬ ਦਾ ਸਫਾਇਆ ਕਰ ਦਿੱਤਾ ਹੈ। ਲੜਾਈ ਇਸ ਸਿਸਟਮ ਨੂੰ ਬਦਲਣ ਦੀ ਹੈ। ਇੱਕ ਟਵੀਟ ਵਿੱਚ, ਸਿੱਧੂ ਨੇ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੀ ਕਥਿਤ ਤੋੜ-ਫੋੜ ਦੀ ਕੋਸ਼ਿਸ਼ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ਦੀ ਆਲੋਚਨਾ ਕੀਤੀ।
ਸਿੱਧੂ ਨੇ ਇੱਕ ਵਾਰ ਫਿਰ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਸਿਸਟਮ ਸਾਡੇ ਗੁਰੂ ਸਾਹਿਬ ਨੂੰ ਇਨਸਾਫ਼ ਨਹੀਂ ਦੇ ਸਕਦਾ, ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾ ਨਹੀਂ ਦੇ ਸਕਦਾ, ਉਸ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਜੇਕਰ ਇਹ ਵਿਵਸਥਾ ਨਾ ਬਦਲੀ ਗਈ ਤਾਂ ਉਹ ਆਪਣੀਆਂ ਜ਼ਿੰਮੇਵਾਰੀਆਂ ਛੱਡ ਦੇਣਗੇ।