ਬੂਥ ਲੈਵਲ ਤੇ ਫੀਲਡਿੰਗ ਕਰਨਗੇ ਸਿੱਧੂ,ਵਰਕਰਾਂ ਨਾਲ ਹੋਵੇਗੀ ਸਿੱਧੀ ਗੱਲਬਾਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚਾਰ ਮਹੀਨਿਆਂ ਬਾਅਦ ਲੁਧਿਆਣਾ ਵਿਚ ਵਰਕਰਾਂ ਨਾਲ ਸਿੱਧੇ ਤੌਰ 'ਤੇ ਜੁੜਨਗੇ
ਬੂਥ ਲੈਵਲ ਤੇ ਫੀਲਡਿੰਗ ਕਰਨਗੇ ਸਿੱਧੂ,ਵਰਕਰਾਂ ਨਾਲ ਹੋਵੇਗੀ ਸਿੱਧੀ ਗੱਲਬਾਤ

ਨਵਜੋਤ ਸਿੰਘ ਸਿੱਧੂ ਨੇ 2022 ਚੋਣਾਂ ਨੇੜੇ ਆਉਂਦੇ ਹੀ, ਆਮ ਲੋਕਾਂ ਨਾਲ ਜੁੜਨਾ ਸ਼ੁਰੂ ਕਰ ਦਿਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚਾਰ ਮਹੀਨਿਆਂ ਬਾਅਦ ਵਰਕਰਾਂ ਨਾਲ ਸਿੱਧੇ ਤੌਰ 'ਤੇ ਜੁੜਨਗੇ। ਸਿੱਧੂ ਨੇ ਪੰਜਾਬ ਵਿੱਚ ਪਹਿਲੀ ਵਾਰ ਬੂਥ ਲੇਬਲ ਵਰਕਰਾਂ ਨਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਸ ਸਿਲਸਿਲੇ ਨੂੰ ਅੱਗੇ ਵਧਾਉਣ ਲਈ ਸਿੱਧੂ ਲੁਧਿਆਣਾ ਸਰਕਟ ਹਾਊਸ ਪੁੱਜ ਰਹੇ ਹਨ, ਜਿੱਥੇ ਉਹ ਸਮੂਹ ਕਾਂਗਰਸੀ ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ ਕਰਨਗੇ।

ਸਿੱਧੂ ਇਸ ਮੀਟਿੰਗ ਵਿੱਚ ਲੁਧਿਆਣਾ ਦੀਆਂ ਵਿਧਾਨ ਸਭਾ ਸੀਟਾਂ ਬਾਰੇ ਉਨ੍ਹਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਕੌਂਸਲਰਾਂ ਤੋਂ ਵਾਰਡ ਇੰਚਾਰਜਾਂ ਨਾਲ ਮੀਟਿੰਗ ਕਰਕੇ ਫੀਡਬੈਕ ਲੈਣ ਦੇ ਨਾਲ-ਨਾਲ ਪਾਰਟੀ ਦੀ ਵਿਚਾਰਧਾਰਾ ਅਤੇ ਐਲਾਨਾਂ ਨੂੰ ਵਾਰਡ ਪੱਧਰ ’ਤੇ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਵੀ ਦੇਣਗੇ। ਨਵਜੋਤ ਸਿੰਘ ਸਿੱਧੂ ਨੂੰ ਜੁਲਾਈ ਵਿੱਚ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉਦੋਂ ਤੋਂ ਉਨ੍ਹਾਂ ਦਾ ਕੈਪਟਨ ਅਮਰਿੰਦਰ ਸਿੰਘ ਅਤੇ ਬਾਅਦ ਵਿੱਚ ਚਰਨਜੀਤ ਸਿੰਘ ਚੰਨੀ ਸਰਕਾਰ ਨਾਲ ਟਕਰਾਅ ਚੱਲ ਰਿਹਾ ਹੈ।

ਉਨ੍ਹਾਂ ਵੱਲੋਂ ਐਡਵੋਕੇਟ ਜਨਰਲ ਨੂੰ ਹਟਾਉਣ ਦੀ ਮੰਗ ਨੂੰ ਲੈਕੇ ਅਸਤੀਫ਼ਾ ਦਿੱਤਾ ਗਿਆ ਸੀ।ਪਰ ਹੁਣ ਜਦੋਂ ਨਵੇਂ ਐਡਵੋਕੇਟ ਜਨਰਲਾਂ ਦੀ ਨਿਯੁਕਤੀ ਹੋਈ ਹੈ, ਤਾਂ ਉਹ ਮੁੜ ਸਰਗਰਮ ਹੋ ਗਏ ਹਨ ਅਤੇ ਪਹਿਲੀ ਵਾਰ ਕਿਸੇ ਖੇਤਰ ਵਿੱਚ ਜਾ ਕੇ ਹੇਠਲੇ ਪੱਧਰ ਦੇ ਵਰਕਰਾਂ ਨਾਲ ਗੱਲਬਾਤ ਕਰ ਰਹੇ ਹਨ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਹਾਲ ਹੀ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਰਕਾਰ ਨਾਲ ਟਕਰਾਅ ਛੱਡਣ ਦੀ ਸਲਾਹ ਦਿੱਤੀ ਸੀ।

ਇਸ ਦੇ ਨਾਲ ਹੀ ਆਪਣੇ ਕੰਮ ਅਨੁਸਾਰ ਫੀਲਡ ਵਿੱਚ ਜਾ ਕੇ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਵੀ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦਿਤੀ ਸੀ । ਨਵਜੋਤ ਸਿੰਘ ਸਿੱਧੂ ਦੇ ਭਾਸਣ ਨੂੰ ਪੰਜਾਬ ਦੇ ਲੋਕ ਬਹੁਤ ਧਿਆਨ ਨਾਲ ਸੁਣਦੇ ਹਨ, ਜੇਕਰ ਉਹ ਪਾਰਟੀ ਵਰਕਰਾਂ ਨਾਲ ਸਿਧੇ ਤੌਰ ਤੇ ਜੁੜਦੇ ਹਣ ਤਾਂ ਇਸਦਾ ਲਾਭ ਪਾਰਟੀ ਨੂੰ 2022 ਵਿਧਾਨਸਭਾ ਚੋਣਾਂ ਵਿਚ ਜਰੂਰ ਹੋਵੇਗਾ।

Related Stories

No stories found.
logo
Punjab Today
www.punjabtoday.com