ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਤਾਰੀਫ਼

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਰਾਹੁਲ ਗਾਂਧੀ ਦਾ ਆਸ਼ੀਰਵਾਦ ਲਿਆ
ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਤਾਰੀਫ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਸਿੱਧੂ ਮੂਸੇਵਾਲਾ ਰਾਹੁਲ ਗਾਂਧੀ ਤੋਂ ਅਸ਼ੀਰਵਾਦ ਲੈਣ ਆਏ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਸਿੱਧੂ ਮੂਸੇਵਾਲਾ ਦੀ ਤਾਰੀਫ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਰਾਹੁਲ ਗਾਂਧੀ ਨਾਲ ਤਸਵੀਰ ਸਾਂਝੀ ਕੀਤੀ ਗਈ ਹੈ।

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਲੱਖਾਂ ਦਿਲਾਂ ਦੀ ਧੜਕਣ ਸ਼ੁਭਦੀਪ ਸਿੰਘ ਉਰਫ਼ 'ਸਿੱਧੂ ਮੂਸੇਵਾਲਾ' ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ, ਪ੍ਰਧਾਨ ਨਵਜੋਤ ਸਿੱਧੂ ਅਤੇ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਿਲ ਕੀਤਾ । ਸਿੱਧੂ ਮੂਸੇਵਾਲਾ ਦੀ ਨੌਜਵਾਨ ਪੀੜ੍ਹੀ ਵਿੱਚ ਚੰਗੀ ਮਸਹੂਰੀ ਹੈ, ਜਿਸ ਦਾ ਫਾਇਦਾ ਉਠਾਉਣ ਲਈ ਮੂਸੇਵਾਲਾ ਨੂੰ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਰਾਹੀਂ ਕਾਂਗਰਸ ਵਿੱਚ ਲਿਆਂਦਾ ਗਿਆ ਹੈ।

ਪਰ ਵੱਡਾ ਸਵਾਲ ਸਿਆਸੀ ਪਾਰਟੀਆਂ ਵਲੋਂ ਇਹ ਉਠਾਇਆ ਜਾ ਰਿਹਾ ਕਿ ਚੰਨੀ ਨੇ ਇਕ ਐਸੇ ਵਿਅਕਤੀ ਨੂੰ ਪਾਰਟੀ ਚ ਸ਼ਾਮਿਲ ਕੀਤਾ ਹੈ ਜਿਸ 'ਤੇ ਪਹਿਲਾਂ ਹੀ ਕਈ ਕੇਸ ਚਲ ਰਹੇ ਹਨ। ਲੋਕਾਂ ਨੂੰ ਭੜਕਾਉਣ ਵਾਲੇ ਗਾਣੇ ਗਾ ਚੁੱਕੇ ਆਪਣੇ ਗੀਤਾਂ ਚ ਰਾਜਨੀਤੀ ਨੂੰ ਮਾੜਾ ਕਹਿਣ ਵਾਲਾ ਖੁਦ ਰਾਜਨੀਤੀ 'ਚ ਸ਼ਾਮਿਲ ਹੋ ਗਿਆ।

Related Stories

No stories found.
logo
Punjab Today
www.punjabtoday.com