ਹਰਭਜਨ ਦੇ ਕਾਂਗਰਸ 'ਚ ਸ਼ਾਮਲ ਹੋਣ ਦੀ ਚਰਚਾ,ਸਿੱਧੂ ਨੇ ਸਾਂਝੀ ਕੀਤੀ ਫੋਟੋ

ਇਸ ਤੋਂ ਪਹਿਲਾਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰਭਜਨ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਸਨ, ਪਰ ਅਜਿਹਾ ਕੁਝ ਨਹੀਂ ਹੋਇਆ।
ਹਰਭਜਨ ਦੇ ਕਾਂਗਰਸ 'ਚ ਸ਼ਾਮਲ ਹੋਣ ਦੀ ਚਰਚਾ,ਸਿੱਧੂ ਨੇ ਸਾਂਝੀ ਕੀਤੀ ਫੋਟੋ

ਪੰਜਾਬ ਵਿਚ ਚੋਣਾਂ ਨੇੜੇ ਆਉਂਦੇ ਹੀ ਕਈ ਸਿਤਾਰੇ ਰਾਜਨੀਤਿਕ ਪਾਰਟੀਆਂ ਵਿਚ ਸ਼ਾਮਿਲ ਹੋ ਰਹੇ ਹਨ। ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਦੇ ਰਾਜਨੀਤੀ ਵਿੱਚ ਆਉਣ ਦੀ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਇਸ ਵਾਰ ਭੱਜੀ ਦੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਸ ਦਾ ਕਾਰਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਟਵੀਟ ਕੀਤੀ ਗਈ ਤਸਵੀਰ ਹੈ। ਭੱਜੀ ਨਾਲ ਤਸਵੀਰ ਸਾਂਝੀ ਕਰਦੇ ਹੋਏ ਸਿੱਧੂ ਨੇ ਇਸ ਨੂੰ ਸੰਭਾਵਨਾਵਾਂ ਨਾਲ ਭਰਪੂਰ ਤਸਵੀਰ ਦੱਸਿਆ ਹੈ।

ਇਸ ਤੋਂ ਪਹਿਲਾਂ ਕ੍ਰਿਕਟਰ ਹਰਭਜਨ ਸਿੰਘ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਸਨ। ਜਿਸ ਤੋਂ ਬਾਅਦ ਹਰਭਜਨ ਸਿੰਘ ਨੂੰ ਖੁਦ ਅੱਗੇ ਆਉਣਾ ਪਿਆ । ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫਵਾਹਾਂ ਨੂੰ ਝੂਠ ਦੱਸਿਆ ਸੀ। ਇਸ ਤੋਂ ਪਹਿਲਾਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰਭਜਨ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਸਨ ਪਰ ਅਜਿਹਾ ਕੁਝ ਨਹੀਂ ਹੋਇਆ।

ਜਲੰਧਰ ਦੇ ਰਹਿਣ ਵਾਲੇ ਹਰਭਜਨ ਸਿੰਘ ਜਲਦ ਹੀ ਕ੍ਰਿਕਟ ਦੇ ਹਰ ਰੂਪ ਤੋਂ ਸੰਨਿਆਸ ਲੈਣ ਜਾ ਰਹੇ ਹਨ। ਅਜਿਹੇ 'ਚ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਜਲਦ ਹੀ ਰਾਜਨੀਤੀ 'ਚ ਕਦਮ ਰੱਖਣਗੇ। ਇਸ ਸਭ ਦੇ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕ੍ਰਿਕਟਰ ਹਰਭਜਨ ਸਿੰਘ ਨਾਲ ਆਪਣੀ ਇਕ ਫੋਟੋ ਸ਼ੇਅਰ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਕੈਪਸ਼ਨ ਲਿਖਿਆ ਹੈ ਕਿ 'ਸੰਭਾਵਨਾਵਾਂ ਨਾਲ ਭਰੀ ਤਸਵੀਰ, ਦੇਸ਼ ਦੇ ਚਮਕਦੇ ਸਿਤਾਰੇ ਭੱਜੀ ਦੇ ਨਾਲ'।

ਇਸ ਤੋਂ ਬਾਅਦ ਕ੍ਰਿਕਟਰ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਸਿਆਸੀ ਗਲਿਆਰਿਆਂ ਵਿੱਚ ਅਟਕਲਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਹੁਣ ਤੱਕ ਨਾ ਤਾਂ ਕਾਂਗਰਸ ਅਤੇ ਨਾ ਹੀ ਹਰਭਜਨ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।ਹਰਭਜਨ ਸਿੰਘ ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ ਦੀ ਇੱਕ ਪ੍ਰਮੁੱਖ ਫਰੈਂਚਾਈਜ਼ੀ ਦੇ ਸਹਿਯੋਗੀ ਸਟਾਫ ਦੇ ਇੱਕ ਪ੍ਰਮੁੱਖ ਮੈਂਬਰ ਵਜੋਂ ਦੇਖਿਆ ਜਾਵੇਗਾ। 41 ਸਾਲਾ ਹਰਭਜਨ ਨੇ ਪਿਛਲੇ ਆਈਪੀਐਲ ਦੇ ਪਹਿਲੇ ਗੇੜ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਲਈ ਕੁਝ ਮੈਚ ਖੇਡੇ, ਪਰ ਲੀਗ ਦੇ ਯੂਏਈ ਮੈਚਾਂ ਵਿੱਚ ਇੱਕ ਵੀ ਮੈਚ ਨਹੀਂ ਖੇਡਿਆ ਸੀ।

Related Stories

No stories found.
logo
Punjab Today
www.punjabtoday.com