ਪੰਜਾਬ 'ਚ NIA ਦਾ ਛਾਪਾ, ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ

NIA ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਕੁੱਲ 8 ਰਾਜਾਂ ਵਿੱਚ ਇਹ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਵਿੱਚ 72 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ।
ਪੰਜਾਬ 'ਚ NIA ਦਾ ਛਾਪਾ, ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ
Updated on
2 min read

ਐਨ.ਆਈ.ਏ. ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਪੰਜਾਬ 'ਚ ਛਾਪੇਮਾਰੀ ਕਰ ਰਹੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪੰਜਾਬ ਸਮੇਤ ਉੱਤਰੀ ਅਤੇ ਮੱਧ ਭਾਰਤ ਵਿੱਚ ਗੈਂਗਸਟਰਾਂ ਖ਼ਿਲਾਫ਼ ਦਰਜ ਕੇਸਾਂ ਤਹਿਤ ਛਾਪੇਮਾਰੀ ਕੀਤੀ ਹੈ। NIA ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਕੁੱਲ 8 ਰਾਜਾਂ ਵਿੱਚ ਇਹ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਵਿੱਚ 72 ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ NIA ਅਧਿਕਾਰੀ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ।

ਇਸ ਛਾਪੇਮਾਰੀ ਤੋਂ ਪਹਿਲਾਂ ਵੀ ਐਨਆਈਏ ਦੋ ਵਾਰ ਗੈਂਗਸਟਰ ਸਿੰਡੀਕੇਟ ਖ਼ਿਲਾਫ਼ ਕਾਰਵਾਈ ਕਰ ਚੁੱਕੀ ਹੈ। ਇਹ ਛਾਪੇਮਾਰੀ ਦੇਸ਼ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਆਵਾਜਾਈ ਦੇ ਖਿਲਾਫ ਹੈ। ਇਹੀ ਕਾਰਨ ਹੈ ਕਿ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਇਲਾਵਾ ਐਨਆਈਏ ਇਸ ਵਾਰ ਯੂਪੀ ਅਤੇ ਮੱਧ ਪ੍ਰਦੇਸ਼ ਤੱਕ ਵੀ ਪਹੁੰਚ ਗਈ ਹੈ। ਜਿੱਥੋਂ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਦੇ ਹਨ। NIA ਨੇ ਕੈਨੇਡਾ ਤੋਂ ਦਹਿਸ਼ਤ ਫੈਲਾਉਣ ਵਾਲੇ ਲਖਬੀਰ ਲੰਡਾ ਤੋਂ ਇਲਾਵਾ ਪੰਜਾਬ 'ਚ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।

ਕੁਝ ਦਿਨ ਪਹਿਲਾਂ ਲਖਬੀਰ ਲੰਡਾ ਨੂੰ NIA ਵੱਲੋਂ ਅੱਤਵਾਦੀ ਐਲਾਨਿਆ ਜਾ ਚੁੱਕਾ ਹੈ ਅਤੇ ਉਸਦੇ ਕਰੀਬੀਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ। ਜਿਸ ਤੋਂ ਬਾਅਦ NIA ਨੇ ਤਰਨਤਾਰਨ, ਫਿਰੋਜ਼ਪੁਰ ਅਤੇ ਮਾਲਵੇ ਦੇ ਕੁਝ ਸ਼ਹਿਰਾਂ 'ਚ ਛਾਪੇਮਾਰੀ ਕੀਤੀ ਹੈ। NIA ਦੀਆਂ ਟੀਮਾਂ ਜਾਂਚ ਲਈ ਪੰਜਾਬ ਦੇ ਗਿੱਦੜਬਾਹਾ ਪਹੁੰਚ ਗਈਆਂ ਹਨ। ਗਿੱਦੜਬਾਹਾ ਦੇ ਕਿੰਗਰਾ ਫਾਰਮ ਦੀ ਜਾਂਚ ਚੱਲ ਰਹੀ ਹੈ। ਦੂਜੇ ਪਾਸੇ ਟੀਮ ਨੇ ਬਠਿੰਡਾ ਵਿੱਚ ਗੈਂਗਸਟਰ ਰੰਮੀ ਦੇ ਘਰ ਛਾਪਾ ਮਾਰਿਆ। ਫਿਲਹਾਲ ਜਾਂਚ ਜਾਰੀ ਹੈ ਅਤੇ ਅਧਿਕਾਰੀ ਇਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ।

ਪੰਜਾਬ ਦੇ ਨਾਲ-ਨਾਲ ਐਨਆਈਏ ਵੱਲੋਂ ਹਰਿਆਣਾ, ਰਾਜਸਥਾਨ, ਦਿੱਲੀ-ਐਨਸੀਆਰ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ ਗਈ ਹੈ। ਦਰਅਸਲ, ਪਿਛਲੇ ਸਾਲ ਐਨਆਈਏ ਨੇ ਗੈਂਗਸਟਰਾਂ ਵੱਲੋਂ ਬਣਾਈ ਸਿੰਡੀਕੇਟ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ NIA ਉੱਤਰੀ ਭਾਰਤ ਦੇ ਰਾਜਾਂ 'ਚ ਕਰੀਬ 3 ਵਾਰ ਛਾਪੇਮਾਰੀ ਕਰ ਚੁੱਕੀ ਹੈ। ਸੂਤਰਾਂ ਮੁਤਾਬਕ ਜਾਂਚ ਏਜੰਸੀ ਇਹ ਕਾਰਵਾਈ ਅੱਤਵਾਦੀ ਫੰਡਿੰਗ 'ਚ ਵੱਖ-ਵੱਖ ਸੂਬਿਆਂ 'ਚ ਫੈਲੇ ਲਾਰੈਂਸ ਅਤੇ ਉਸ ਦੇ ਸਿੰਡੀਕੇਟ ਦੀ ਸ਼ਮੂਲੀਅਤ ਦੇ ਸਬੂਤ ਮਿਲਣ ਤੋਂ ਬਾਅਦ ਕਰ ਰਹੀ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਲਾਰੈਂਸ ਅਤੇ ਨੀਰਜ ਬਵਾਨਾ ਨੇ ਪੁੱਛਗਿੱਛ ਦੌਰਾਨ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗੈਂਗ ਅਤੇ ਟੈਰਰ ਫੰਡਿੰਗ ਦੀ ਗੱਲ ਕਬੂਲੀ ਹੈ। ਖ਼ਬਰ ਇਹ ਵੀ ਹੈ ਕਿ ਛਾਪੇਮਾਰੀ ਦੌਰਾਨ ਐਨਆਈਏ ਨੂੰ ਕਈ ਥਾਵਾਂ ਤੋਂ ਹਥਿਆਰ ਮਿਲੇ ਹਨ।

Related Stories

No stories found.
logo
Punjab Today
www.punjabtoday.com