NSA ਤਹਿਤ ਗਠਿਤ ਬੋਰਡ ਡਿਬਰੂਗੜ੍ਹ ਜੇਲ੍ਹ 'ਚ ਅੰਮ੍ਰਿਤਪਾਲ ਨੂੰ ਮਿਲੀਆਂ

ਬੋਰਡ ਦੇ ਮੈਂਬਰਾਂ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਵੱਖਰੇ ਤੌਰ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਕੁਝ ਸਵਾਲ ਪੁੱਛੇ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ।
NSA ਤਹਿਤ ਗਠਿਤ ਬੋਰਡ ਡਿਬਰੂਗੜ੍ਹ ਜੇਲ੍ਹ 'ਚ  ਅੰਮ੍ਰਿਤਪਾਲ ਨੂੰ ਮਿਲੀਆਂ
Updated on
2 min read

ਪੰਜਾਬ ਪੁਲਿਸ ਨੇ ਅਮ੍ਰਿਤਪਾਲ ਸਿੰਘ ਨੂੰ ਗਿਰਫ਼ਤਾਰ ਕਰਕੇ ਆਸਾਮ ਦੀ ਡਿਬਰੂਗੜ੍ਹ ਜੇਲ 'ਚ ਭੇਜ ਦਿਤਾ ਸੀ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਪਪਲਪ੍ਰੀਤ ਅਤੇ ਹੋਰ ਪਾਬੰਦੀਸ਼ੁਦਾ ਪੰਜਾਬ ਦੇ ਨੌਜਵਾਨਾਂ ਨੂੰ ਮਿਲਣ ਲਈ ਐਨਐਸਏ ਤਹਿਤ ਗਠਿਤ ਬੋਰਡ ਦੇ ਮੈਂਬਰ ਉਨ੍ਹਾਂ ਨੂੰ ਮਿਲਣ ਪਹੁੰਚੇ।

ਬੋਰਡ ਦੇ ਮੈਂਬਰਾਂ ਨੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਵੱਖਰੇ ਤੌਰ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਕੁਝ ਸਵਾਲ ਪੁੱਛੇ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ। ਹਾਲਾਂਕਿ ਬੋਰਡ ਦੇ ਮੈਂਬਰਾਂ ਵੱਲੋਂ ਕਿਹੜੇ ਸਵਾਲ ਪੁੱਛੇ ਗਏ ਅਤੇ ਬਿਆਨ ਕਿਵੇਂ ਦਰਜ ਕੀਤੇ ਗਏ, ਇਸ ਦੀ ਜਾਣਕਾਰੀ ਅਜੇ ਜਨਤਕ ਨਹੀਂ ਕੀਤੀ ਗਈ ਹੈ। ਉਨ੍ਹਾਂ ਨੂੰ ਗੁਪਤ ਰੱਖਿਆ ਗਿਆ ਹੈ। ਪੰਜਾਬ ਦੇ ਅਜਨਾਲਾ ਥਾਣੇ 'ਤੇ ਹਮਲਾ ਕਰਨ ਅਤੇ ਖਾਲਿਸਤਾਨੀ ਸਰਗਰਮੀਆਂ ਦੇ ਦੋਸ਼ ਹੇਠ 9 ਪੰਜਾਬੀ ਨੌਜਵਾਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਸਮੇਤ 9 ਪੰਜਾਬੀ ਨੌਜਵਾਨ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

ਪਪਲਪ੍ਰੀਤ ਨੂੰ 10 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 11 ਅਪ੍ਰੈਲ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਹਾਲ ਹੀ ਵਿੱਚ ਉਸ ਦੀ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਖਾਲਿਸਤਾਨ ਪੱਖੀ ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪੁੱਜੇ ਸਨ। ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਦੇ ਮਾਤਾ-ਪਿਤਾ ਨੇ ਕਿਹਾ ਸੀ ਕਿ ਉਨ੍ਹਾਂ ਦਾ ਬੇਟਾ ਜੇਲ 'ਚ ਚੜ੍ਹਦੀਕਲਾ 'ਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।

ਅੰਮ੍ਰਿਤਪਾਲ ਦੀ ਮਾਂ ਨੇ ਵੀ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਪਿਤਾ ਨੇ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਇੱਥੇ ਜੇਲ੍ਹ ਵਿੱਚ ਬੰਦ ਹੈ, ਘਰੋਂ ਕੋਈ ਨਾ ਕੋਈ ਵਿਅਕਤੀ ਉਸ ਨੂੰ ਮਿਲਣ ਆਉਂਦਾ ਰਹੇਗਾ। ਮਾਪੇ ਆਪਣੇ ਨਾਲ ਖਾਣ ਪੀਣ ਦਾ ਸਮਾਨ ਵੀ ਲੈ ਕੇ ਆਏ ਸਨ। ਪਰ ਜੇਲ ਪ੍ਰਸ਼ਾਸਨ ਨੇ ਸਾਰਾ ਸਮਾਨ ਆਪਣੇ ਕੋਲ ਰੱਖ ਲਿਆ ਸੀ ਅਤੇ ਜਾਂਚ ਕਰਕੇ ਅੱਗੇ ਭੇਜ ਦਿੱਤਾ ਸੀ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਹ 36 ਦਿਨਾਂ ਤੋਂ ਫਰਾਰ ਸੀ। ਉਸਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਦੀ ਮੰਗ ਨੂੰ ਲੈ ਕੇ 23 ਫਰਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। ਉਦੋਂ ਤੋਂ ਹੀ ਉਹ ਪੁਲਿਸ ਦੇ ਰਡਾਰ 'ਤੇ ਆ ਗਿਆ ਸੀ।

Related Stories

No stories found.
logo
Punjab Today
www.punjabtoday.com