ਝੋਨੇ ਦੀ ਬਿਜਾਈ ਨੂੰ ਲੈ ਕੇ ਕਿਸਾਨ ਹੋਏ ਸਰਕਾਰ ਤੋਂ ਖਫ਼ਾ

ਪੰਜਾਬ ਸੂਬੇ ਦੀ ਨਵੀਂ ਬਣੀ ਸਰਕਾਰ ਝੋਨੇ ਦੀ ਬਿਜਾਈ ਦੀ ਤਾਰੀਖ 26 ਜੂਨ ਕਰਨ ਤੋਂ ਬਾਅਦ ਘਿਰਦੀ ਦਿਖਾਈ ਦੇ ਰਹੀ ਹੈ।
ਝੋਨੇ ਦੀ ਬਿਜਾਈ ਨੂੰ ਲੈ ਕੇ ਕਿਸਾਨ ਹੋਏ ਸਰਕਾਰ ਤੋਂ ਖਫ਼ਾ

ਪੰਜਾਬ ਸੂਬੇ ਦੀ ਨਵੀਂ ਬਣੀ ਸਰਕਾਰ ਝੋਨੇ ਦੀ ਬਿਜਾਈ ਦੀ ਤਾਰੀਖ ਹੋਰ ਅੱਗੇ ਵਧਾਉਣ ਤੋਂ ਬਾਅਦ ਘਿਰਦੀ ਦਿਖਾਈ ਦੇ ਰਹੀ ਹੈ। ਇਸ ਫੈਸਲੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਸਰਕਾਰ ਨੂੰ ਕੋਸਦੀਆਂ ਨਜ਼ਰ ਆ ਰਹੀਆਂ ਹਨ। ਪਹਿਲਾਂ ਸਰਕਾਰ ਵੱਲੋਂ ਝੋਨੇ ਦੀ ਤਾਰੀਖ 20 ਜੂਨ ਤੈਅ ਕੀਤੀ ਗਈ ਸੀ ਅਤੇ ਹੁਣ ਇਸ ਵਿੱਚ ਫੇਰਬਦਲ ਕਰਨ ਤੋਂ ਬਾਅਦ ਕਿਸਾਨ ਆਗੂ ਕਾਫੀ ਖਫ਼ਾ ਦਿਖਾਈ ਦੇ ਰਹੇ ਹਨ।

ਦਰਅਸਲ ਹਮੇਸ਼ਾ ਹੀ ਪੰਜਾਬ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰ ਦਿੱਤੀ ਜਾਂਦੀ ਹੈ। ਇਸ ਮਸਲੇ ਨੂੰ ਲੈ ਕੇ ਮੌਜੂਦਾ ਸਰਕਾਰ ਨਾਲ ਕਿਸਾਨ ਆਗੂਆਂ ਦੀ ਇੱਕ ਮੀਟਿੰਗ ਵੀ ਹੋਈ ਸੀ, ਜਿਸ ਵਿੱਚ ਕਿਸਾਨ ਆਗੂਆਂ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੋਈ ਮੀਟਿੰਗ ਵਿੱਚ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਕਿਸਾਨਾਂ ਦਾ ਇਹ ਐਲਾਨ ਹੈ ਕਿ ਝੋਨਾ 10 ਜੂਨ ਤੋਂ ਹੀ ਲਗਾਇਆ ਜਾਵੇਗਾ ਅਤੇ ਕਿਸਾਨਾਂ ਨੂੰ ਬਿਜਲੀ ਵੀ 8 ਘੰਟੇ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕੋਈ ਰੁਕਾਵਟ ਨਾਂ ਆਵੇ।

ਕਿਸਾਨਾਂ ਨੇ ਇਹ ਵੀ ਕਿਹਾ ਸੀ ਕਿ ਜੇ ਸਰਕਾਰ ਸਾਡੇ ਪੱਖ ਵਿੱਚ ਨਹੀਂ ਖੜ੍ਹਦੀ ਤਾਂ ਉਹ 17 ਮਈ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣਗੇ। ਦੱਸ ਦਈਏ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਸਾਨ ਧਿਰਾਂ ਨੂੰ ਝੋਨੇ ਦੀ ਪੜਾਅਵਾਰ ਲੁਆਈ ਦੇ ਫ਼ਾਰਮੂਲੇ ਨੂੰ ਅਪਨਾਉਣ ਦੀ ਅਪੀਲ ਕੀਤੀ ਸੀ।

ਉਨ੍ਹਾਂ ਭਰੋਸਾ ਵੀ ਦਿੱਤਾ ਹੈ ਕਿ ਦੇਸ਼ ਵਿੱਚ ਬਿਜਲੀ ਸੰਕਟ ਦੇ ਬਾਵਜੂਦ ਝੋਨੇ ਦੀ ਲੁਆਈ ਲਈ ਸਰਕਾਰ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਤਾ ਜੋ ਕਿਸਾਨਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਤੇ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਸਰਕਾਰੀ ਮਸ਼ਵਰੇ ਨੂੰ ਰੱਦ ਕਰਦਿਆਂ 10 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਸੀ ਤੇ ਮੰਗ ਕੀਤੀ ਕਿ ਸਰਕਾਰ 10 ਜੂਨ ਤੋਂ ਖੇਤੀ ਸੈਕਟਰ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਵੇ। ਕਿਸਾਨ ਝੋਨੇ ਦੀ ਪੜਾਅਵਾਰ ਲੁਆਈ ਦੇ ਨਵੇਂ ਫ਼ਾਰਮੂਲੇ ਤੇ ਸਿੱਧੀ ਬਿਜਾਈ ਲਈ ਐਲਾਨੀ ਵਿੱਤੀ ਮਦਦ ਤੋਂ ਵੀ ਸੰਤੁਸ਼ਟ ਦਿਖਾਈ ਨਹੀ ਦਿੱਤੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਗਿਆ ਕਿ ਝੋਨੇ ਦੀ ਪੜਾਅਵਾਰ ਲੁਆਈ ਦੇ ਫ਼ਾਰਮੂਲੇ ਨੂੰ ਅਪਣਾਉਣ ਨਾਲ ਬਿਜਲੀ ਦੀ ਕਿੱਲਤ ਤੋਂ ਇਲਾਵਾ ਮਜ਼ਦੂਰਾਂ ਤੇ ਖਾਦ ਦੀ ਘਾਟ ਵਰਗੇ ਹੋਰ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਿਕਵੇ ਦੂਰ ਕਰਨ ਲਈ ਸਰਕਾਰ ਕਮੇਟੀ ਬਣਾਉਣ ਵਾਸਤੇ ਵੀ ਤਿਆਰ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਲੁਆਈ ਦੀ ਰਵਾਇਤੀ ਪ੍ਰਣਾਲੀ ਨੂੰ ਛੱਡ ਕੇ ਸਿੱਧੀ ਬਿਜਾਈ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਜੇਕਰ ਕਿਸਾਨ ਖੇਤੀ ਮਾਹਿਰਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨਗੇ ਤਾਂ ਸਿੱਧੀ ਬਿਜਾਈ ਨਾਲ ਝਾੜ ’ਤੇ ਕੋਈ ਅਸਰ ਨਹੀਂ ਪਵੇਗਾ। ਪ੍ਰੰਤੂ ਕਿਸਾਨ ਆਗੂਆ ਨੇ ਇਸ ਨੂੰ ਕਿਸੇ ਪੱਖ ਵਿੱਚ ਨਾ ਰੱਖਦਿਆ ਹੋਇਆ 27 ਮੰਗਾਂ ਸਬੰਧੀ ਪੱਤਰ ਬਿਜਲੀ ਮੰਤਰੀ ਨੂੰ ਦਿੱਤਾ ਸੀ

Related Stories

No stories found.
logo
Punjab Today
www.punjabtoday.com