ਮਾਨ ਚੰਡੀਗੜ੍ਹ ਲਈ ਦਿੱਲੀ ਤੱਕ ਅੰਦੋਲਨ ਕਰੇ, ਸਾਡਾ ਸਾਥ ਮਿਲੇਗਾ : ਕਾਂਗਰਸ

ਪਰਗਟ ਸਿੰਘ ਨੇ ਭਗਵੰਤ ਮਾਨ ਦੀ ਤਜਵੀਜ਼ ਤੇ ਹਾਮੀ ਭਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ਤੇ ਅੰਦੋਲਨ ਦੀ ਅਗਵਾਈ ਦਿੱਲੀ ਤੱਕ ਕਰਨੀ ਚਾਹੀਦੀ ਹੈ।
ਮਾਨ ਚੰਡੀਗੜ੍ਹ ਲਈ ਦਿੱਲੀ ਤੱਕ ਅੰਦੋਲਨ ਕਰੇ, ਸਾਡਾ ਸਾਥ ਮਿਲੇਗਾ : ਕਾਂਗਰਸ

ਪੰਜਾਬ ਵਿੱਚ ਸਾਰੀ ਸਿਆਸੀ ਪਾਰਟੀਆਂ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਮੰਗ ਦਾ ਭਗਵੰਤ ਮਾਨ ਦਾ ਸਾਥ ਦਿੰਦੀ ਹੋਈ ਨਜ਼ਰ ਆ ਰਹੀ ਹੈ। ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਨੂੰ ਲੈ ਕੇ ਚੱਲ ਰਹੇ ਸਿਆਸੀ ਹੰਗਾਮੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ਤੇ ਦਿੱਲੀ ਤੱਕ ਅੰਦੋਲਨ ਦੀ ਅਗਵਾਈ ਕਰਨੀ ਚਾਹੀਦੀ ਹੈ।

ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ। ਪਰਗਟ ਸਿੰਘ ਨੇ ਕਿਹਾ ਹੈ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਕੇਂਦਰ ਦੀ ਦਖਲ ਅੰਦਾਜ਼ੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਦੌਰਾਨ ਚੰਡੀਗੜ੍ਹ ਨੂੰ ਪੰਜਾਬ ਵਿੱਚ ਮਿਲਾਣ ਦਾ ਪ੍ਰਸਤਾਵ ਸਦਨ ਦੇ ਟੇਬਲ 'ਤੇ ਰੱਖਿਆ। ਉਨ੍ਹਾਂ ਕਿਹਾ ਕਿ ਮੈਂ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਵਿੱਚ ਸ਼ਾਮਲ ਕਰਨ ਦੀ ਤਜਵੀਜ਼ ਰੱਖਦਾ ਹਾਂ, ਜਿਸ ’ਤੇ ਸਦਨ ਨੇ ਮੇਜ਼ ਵਜਾ ਕੇ ਆਪਣੀ ਸਹਿਮਤੀ ਦੇ ਦਿੱਤੀ।

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਇਸ ਦੀ ਹਾਮੀ ਭਰੀ ਹੈ। ਪਰਗਟ ਸਿੰਘ ਨੇ ਭਗਵੰਤ ਮਾਨ ਦੀ ਤਜਵੀਜ਼ 'ਤੇ ਹਾਮੀ ਭਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ 'ਤੇ ਅੰਦੋਲਨ ਦੀ ਅਗਵਾਈ ਦਿੱਲੀ ਤੱਕ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ, "ਅਸੀਂ ਚੰਡੀਗੜ੍ਹ ਤੇ ਪੰਜਾਬ ਦੇ ਹੱਕਾਂ ਨੂੰ ਖੋਹਣ ਦੀਆਂ ਕੇਂਦਰ ਦੀਆਂ ਸਾਜ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ। ਪਰ ਸਾਨੂੰ ਸਿਰਫ਼ ਮਤਾ ਪਾਸ ਕਰਨ ਤੋਂ ਅੱਗੇ ਜਾਣਾ ਪਵੇਗਾ, ਅਤੇ ਆਪਣੇ ਹਕਾ ਲਈ ਲੜਨਾ ਪਵੇਗਾ।

ਮੁੱਖ ਮੰਤਰੀ ਨੂੰ ਦਿੱਲੀ ਤੱਕ ਅੰਦੋਲਨ ਕਰਨਾ ਚਾਹੀਦਾ ਹੈ, ਅਸੀਂ ਉਨ੍ਹਾਂ ਨੂੰ ਪੂਰਾ ਸਮਰਥਨ ਦੇਵਾਂਗੇ।" ਦਰਅਸਲ ਚੰਡੀਗੜ੍ਹ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਘੋਸ਼ਿਤ ਕਰਦੇ ਹੋਏ ਇਸ ਨੂੰ ਪੰਜਾਬ ਅਤੇ ਹਰਿਆਣਾ ਦੋਵਾਂ ਦੀ ਸਾਂਝੀ ਰਾਜਧਾਨੀ ਐਲਾਨਿਆ ਗਿਆ ਸੀ। ਚੰਡੀਗੜ੍ਹ ਵਿੱਚ 60 ਫੀਸਦੀ ਸਰਕਾਰੀ ਮੁਲਾਜ਼ਮ ਪੰਜਾਬ ਸਰਕਾਰ ਦੇ ਨਿਯਮਾਂ ਅਧੀਨ ਆਉਂਦੇ ਹਨ, ਜਦਕਿ 40 ਫੀਸਦੀ ਮੁਲਾਜ਼ਮ ਹਰਿਆਣਾ ਸਰਕਾਰ ਦੇ ਨਿਯਮਾਂ ਅਧੀਨ ਆਉਂਦੇ ਹਨ।

ਹਾਲਾਂਕਿ, ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਸੀ, ਕਿ ਕੇਂਦਰ ਦੇ ਨਿਯਮ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕੰਮ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਤੇ ਲਾਗੂ ਹੋਣਗੇ, ਨਾ ਕਿ ਪੰਜਾਬ ਦੇ ਨਿਯਮ। ਇਸ ਤੇ ਭਗਵੰਤ ਮਾਨ ਸਰਕਾਰ ਇਤਰਾਜ਼ ਕਰ ਰਹੇ ਹਨ, ਇਸ ਲਈ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ ।

Related Stories

No stories found.
logo
Punjab Today
www.punjabtoday.com