ਜਿਨ੍ਹਾਂ ਦੇ ਖੂਨ 'ਚ ਕਾਂਗਰਸ ਨਹੀਂ,ਉਨ੍ਹਾਂ ਨੂੰ ਪਾਰਟੀ 'ਚ ਕੱਢੋ:ਰਾਜਾ ਵੜਿੰਗ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਰਾਹੁਲ ਗਾਂਧੀ ਨੂੰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਪੰਜਾਬ ਵਿੱਚ ਦੂਜੀ ਹਰੀ ਕ੍ਰਾਂਤੀ ਲੈ ਕੇ ਆਉਣਗੇ।
ਜਿਨ੍ਹਾਂ ਦੇ ਖੂਨ 'ਚ ਕਾਂਗਰਸ ਨਹੀਂ,ਉਨ੍ਹਾਂ ਨੂੰ ਪਾਰਟੀ 'ਚ ਕੱਢੋ:ਰਾਜਾ ਵੜਿੰਗ

ਮਨਪ੍ਰੀਤ ਬਾਦਲ ਦੇ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਕਾਂਗਰਸ ਦੇ ਨੇਤਾਵਾਂ ਨੇ ਖੁਸ਼ੀ ਜ਼ਾਹਿਰ ਕੀਤੀ ਹੈ। ਪਠਾਨਕੋਟ 'ਚ 'ਭਾਰਤ ਜੋੜੋ ਯਾਤਰਾ' ਰੈਲੀ 'ਚ ਰਾਹੁਲ ਗਾਂਧੀ ਦੇ ਸਾਹਮਣੇ ਸਾਰੇ ਕਾਂਗਰਸੀ ਆਗੂਆਂ ਨੇ ਮਨਪ੍ਰੀਤ ਸਿੰਘ ਬਾਦਲ 'ਤੇ ਵੀ ਅਸਿੱਧੇ ਤੌਰ 'ਤੇ ਵਰ੍ਹਦਿਆਂ ਕਿਹਾ ਕਿ ਤੁਸੀਂ ਚੰਗੇ ਬੰਦਿਆਂ ਨੂੰ ਪਾਰਟੀ 'ਚ ਲਿਆਓ, ਉਨ੍ਹਾਂ ਦਾ ਸਵਾਗਤ ਹੈ, ਪਰ ਉਹ ਲੀਡਰ ਜਿਨ੍ਹਾਂ ਦੇ ਖੂਨ ਵਿੱਚ ਕਾਂਗਰਸ ਨਹੀਂ ਹੈ, ਉਨ੍ਹਾਂ ਨੂੰ ਪਾਰਟੀ 'ਚ ਕੱਢ ਦੇਣਾ ਚਾਹੀਦਾ ਹੈ ।

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਮਨਪ੍ਰੀਤ ਬਾਦਲ ਦਾ ਨਾਂ ਲਏ ਬਿਨਾਂ ਕਿਹਾ ਕਿ ਉਹ ਕਦੇ ਕਾਂਗਰਸ ਦਾ ਨਹੀਂ ਸੀ। ਬਾਜਵਾ ਨੇ ਕਿਹਾ ਕਿ ਮਨਪ੍ਰੀਤ ਬਾਦਲ ਪਹਿਲਾਂ ਅਕਾਲੀ ਦਲ ਦੇ ਵਿੱਤ ਮੰਤਰੀ ਸਨ। ਜਦੋਂ ਅਕਾਲੀ ਦਲ ਤਬਾਹ ਹੋ ਗਿਆ, ਫਿਰ ਜਦੋਂ ਕਾਂਗਰਸ 'ਚ ਆਏ ਤਾਂ ਸਾਡਾ ਭੋਗ ਪਾ ਦਿਤਾ । ਹੁਣ ਭਾਜਪਾ ਦੀ ਅੰਤਿਮ ਅਰਦਾਸ ਕਰਨ ਲਈ ਉਥੇ ਗਏ ਹਨ । ਅਜਿਹੇ ਲੋਕਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਸਾਫ਼ ਅਕਸ ਵਾਲੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਮੌਕਾਪ੍ਰਸਤ ਲੋਕਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦਾ ਇਸ਼ਾਰਾ ਨਵਜੋਤ ਸਿੰਘ ਸਿੱਧੂ ਸਮੇਤ ਉਨ੍ਹਾਂ ਸਾਰੇ ਆਗੂਆਂ ਵੱਲ ਸੀ, ਜੋ ਦੂਜੀਆਂ ਪਾਰਟੀਆਂ ਤੋਂ ਆ ਕੇ ਕਾਂਗਰਸ ਵਿੱਚ ਉੱਚ ਅਹੁਦਿਆਂ 'ਤੇ ਬਿਰਾਜਮਾਨ ਹਨ ਅਤੇ ਫਿਰ ਚਲੇ ਜਾਂਦੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਸਾਨੂੰ ਚੰਗੇ ਲੋਕਾਂ ਦੀ ਲੋੜ ਹੈ, ਪਰ ਮੌਕਾਪ੍ਰਸਤ ਲੋਕਾਂ ਤੋਂ ਦੂਰ ਰਹਿਣਾ ਹੋਵੇਗਾ, ਅਜਿਹੇ ਲੋਕਾਂ ਨੂੰ ਗਲੇ ਨਹੀਂ ਲਗਾਉਣਾ ਚਾਹੀਦਾ।

ਬਾਜਵਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਚਾਹੁੰਦੇ ਹਨ ਨਾ ਕਿ ਕੋਈ ਫਰਜ਼ੀ ਵਿਅਕਤੀ। ਪੰਜਾਬ ਦੇ ਲੋਕ ਤੁਹਾਨੂੰ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ। ਅਜਿਹਾ ਨਾ ਹੋਵੇ ਕਿ ਜਨਤਾ ਤੁਹਾਨੂੰ ਚੁਣੇ ਅਤੇ ਤੁਸੀਂ ਕਿਸੇ ਹੋਰ ਨੂੰ ਪ੍ਰਧਾਨ ਮੰਤਰੀ ਬਣਾ ਦਿਓ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਪੰਜਾਬ ਵਿੱਚ ਦੂਜੀ ਹਰੀ ਕ੍ਰਾਂਤੀ ਲੈ ਕੇ ਆਉਣਗੇ। ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਮੌਕਾਪ੍ਰਸਤ ਲੋਕਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ 2024 ਵਿੱਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ, ਕਾਂਗਰਸ ਉਨ੍ਹਾਂ ਦਾ ਸਵਾਗਤ ਕਰਦੀ ਹੈ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਵਿਚਾਰ ਪ੍ਰਗਟ ਕੀਤੇ।

Related Stories

No stories found.
logo
Punjab Today
www.punjabtoday.com