ਪਟਿਆਲਾ ਵਿਖੇ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਚਲਾਈ ਗਈ ਨਵੀਂ ਮੁਹਿੰਮ

ਪਟਿਆਲਾ ਦੀ ਮਸ਼ਹੂਰ ਸੰਡੇ ਮਾਰਕੀਟ ਵਿਖੇ DSP ਸਿਟੀ ਵਨ ਸੰਜੀਵ ਸਿੰਗਲਾ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਨਵੀਂ ਮੁਹਿੰਮ ਚਲਾਈ ਗਈ ਹੈ।
ਪਟਿਆਲਾ ਵਿਖੇ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਚਲਾਈ ਗਈ ਨਵੀਂ ਮੁਹਿੰਮ

ਪਟਿਆਲਾ ਦੇ SSP ਦੀਪਕ ਪਾਰਿਕ ਦੀ ਅਗਵਾਈ ਵਿੱਚ ਪਟਿਆਲਾ ਸ਼ਹਿਰ ਵਿੱਚ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ। ਪੁਲਿਸ ਵੱਲੋਂ ਹਰ ਰੋਜ਼ ਜਿੱਥੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਹੀ ਹੁਣ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

DSP ਸਿਟੀ ਵੰਨ ਸੰਜੀਵ ਸਿੰਗਲਾ ਦੀ ਅਗਵਾਈ ਵਿੱਚ ਪਟਿਆਲਾ ਦੀ ਸੰਡੇ ਮਾਰਕੀਟ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਕੇ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਦੇ ਕੱਪੜਿਆਂ ਵਿੱਚ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਭੀੜਭਾੜ ਵਾਲੇ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ ਜਿੱਥੇ ਸਾਦੇ ਕੱਪੜਿਆਂ ਵਿੱਚ ਤਾਇਨਾਤ ਇਹਨਾਂ ਮਹਿਲਾ ਕਰਮਚਾਰੀਆਂ ਵੱਲੋਂ ਔਰਤਾਂ ਨਾਲ ਹੋ ਰਹੀਆਂ ਛੇੜਛਾੜ ਦੀਆਂ ਵਾਰਦਾਤਾਂ ਕਰਨ ਵਾਲੇ ਅਨਸਰਾਂ ਤੇ ਤਿੱਖੀ ਨਿਗ੍ਹਾ ਬਣਾ ਕੇ ਰੱਖੀ ਜਾਵੇਗੀ।

ਇਸ ਮੌਕੇ DSP ਸੰਜੀਵ ਸਿੰਗਲਾ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਰੋਜ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਉਥੇ ਹੀ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਔਰਤਾਂ ਨਾਲ ਹੋ ਰਹੀਆਂ ਛੇੜਛਾੜ ਦੀਆਂ ਘਟਨਾਵਾਂ ਅਤੇ ਸਨੈਚਿੰਗ ਆਦਿ ਨੂੰ ਲੈ ਕੇ ਉਨ੍ਹਾਂ ਵੱਲੋਂ ਪਟਿਆਲਾ ਦੀ ਸੰਡੇ ਮਾਰਕੀਟ ਵਿਖੇ ਇਹ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਵਿੱਚ ਮਹਿਲਾ ਪੁਲਸ ਕਰਮਚਾਰੀਆਂ ਅਤੇ ਪੁਲੀਸ ਜਵਾਨਾਂ ਵੱਲੋਂ ਸਾਦੇ ਕੱਪੜਿਆਂ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਇਹ ਉਪਰਾਲਾ ਕੀਤਾ ਗਿਆ ਹੈ।

Related Stories

No stories found.
logo
Punjab Today
www.punjabtoday.com