ਅੰਮ੍ਰਿਤਪਾਲ ਦੀ ਭਾਲ ਤੀਜੇ ਦਿਨ ਵੀ ਜਾਰੀ, ਜਲੰਧਰ 'ਚ ਲੁਕੇ ਹੋਣ ਦੀ ਸੰਭਾਵਨਾ

ਵਾਰਿਸ ਪੰਜਾਬ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਐਤਵਾਰ ਨੂੰ ਹਾਈਕੋਰਟ ਵਿੱਚ ਅਪੀਲ ਕੀਤੀ ਕਿ ਅੰਮ੍ਰਿਤਪਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਅੰਮ੍ਰਿਤਪਾਲ ਦੀ ਭਾਲ ਤੀਜੇ ਦਿਨ ਵੀ ਜਾਰੀ, ਜਲੰਧਰ 'ਚ ਲੁਕੇ ਹੋਣ ਦੀ ਸੰਭਾਵਨਾ

ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਲਈ ਸਿਰਦਰਦੀ ਬਣਿਆ ਹੋਇਆ ਹੈ। ਪੰਜਾਬ ਵਿੱਚ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਸੋਮਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਜ਼ਿਲ੍ਹੇ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਮਾਰਗਾਂ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਵਿੱਚ ਵੀ ਫੋਰਸ ਤਾਇਨਾਤ ਹੈ।

ਪੰਜਾਬ ਦੀਆਂ ਜੰਮੂ-ਕਸ਼ਮੀਰ ਅਤੇ ਹਿਮਾਚਲ ਨਾਲ ਲੱਗਦੀਆਂ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ। ਦੋਵਾਂ ਨੇ ਸਫੇਦ ਰੰਗ ਦੀ ਮਰਸੀਡੀਜ਼ ਕਾਰ ਸਮੇਤ ਆਤਮ ਸਮਰਪਣ ਕਰ ਦਿੱਤਾ ਹੈ, ਜਿਸ ਦੀ ਵਰਤੋਂ ਅੰਮ੍ਰਿਤਪਾਲ ਨੇ ਕੀਤੀ ਸੀ। ਹੁਣ ਤੱਕ 114 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਆਸਾਮ ਦੇ ਡਿਬਰੂਗੜ੍ਹ ਲਿਜਾਇਆ ਗਿਆ ਹੈ। ਇਸ ਵਿੱਚ ਉਸਦਾ ਫਾਈਨਾਂਸਰ ਦਲਜੀਤ ਸਿੰਘ ਕਲਸੀ ਵੀ ਸ਼ਾਮਲ ਹੈ। ਵਾਰਿਸ ਪੰਜਾਬ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਐਤਵਾਰ ਨੂੰ ਹਾਈਕੋਰਟ ਵਿੱਚ ਅਪੀਲ ਕੀਤੀ ਕਿ ਅੰਮ੍ਰਿਤਪਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਜਸਟਿਸ ਨੇ ਪੰਜਾਬ ਸਰਕਾਰ ਤੋਂ 21 ਮਾਰਚ ਤੱਕ ਜਵਾਬ ਮੰਗਿਆ ਗਿਆ ਹੈ।

ਪੰਜਾਬ ਪੁਲਿਸ ਦੇ ਜਲੰਧਰ ਰੇਂਜ ਦੇ ਡੀਆਈਜੀ ਨੇ ਅੰਮ੍ਰਿਤਪਾਲ ਦੇ ਸਬੰਧ ਆਈਐਸਆਈ ਨਾਲ ਜੁੜੇ ਹੋਣ ਦੀ ਗੱਲ ਕਹੀ ਹੈ। ਅੰਮ੍ਰਿਤਪਾਲ ਦਾ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਸਬੰਧ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਅੰਮ੍ਰਿਤਪਾਲ 10 ਸਾਲਾਂ ਤੋਂ ਦੁਬਈ ਵਿੱਚ ਸੀ। ਬੀਕੇਆਈ ਦਾ ਹੈਂਡਲਰ ਬਣ ਕੇ ਹੀ 2022 ਵਿੱਚ ਪੰਜਾਬ ਪਰਤਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਪਾਲ ਪਿੰਡ ਜੱਲੂਖੇੜਾ ਵਿੱਚ ਆਪਣੀ ਨਿੱਜੀ ਫੌਜ ਆਨੰਦਪੁਰ ਖਾਲਸਾ ਫੋਰਸ (ਏਕੇਐਫ) ਬਣਾ ਰਿਹਾ ਸੀ।

ਪੁਲਿਸ ਨੂੰ ਉਸਦੇ ਘਰੋਂ ਏਕੇਐਫ ਲਿਖੀਆਂ ਕਈ ਜੈਕਟਾਂ ਮਿਲੀਆਂ ਹਨ। ਇਹ ਜੈਕਟ ਪੁਲਿਸ ਅਤੇ ਆਰਮੀ ਕਮਾਂਡੋ ਦੀਆਂ ਜੈਕਟਾਂ ਵਰਗੀਆਂ ਹਨ। ਸਾਥੀਆਂ ਕੋਲੋਂ ਬਰਾਮਦ ਹੋਏ ਸਾਰੇ ਹਥਿਆਰਾਂ 'ਤੇ ਏ.ਕੇ.ਐਫ ਲਿਖਿਆ ਹੋਇਆ ਵੀ ਪਾਇਆ ਗਿਆ। ਉਸਦੇ ਕਈ ਨਜ਼ਦੀਕੀਆਂ ਕੋਲੋਂ ਨਜ਼ਦੀਕੀ ਕੋਲੋਂ ਕਈ ਨਾਜਾਇਜ਼ ਹਥਿਆਰ ਅਤੇ 100 ਤੋਂ ਵੱਧ ਕਾਰਤੂਸ ਬਰਾਮਦ ਹੋਏ ਹਨ। ਖਾਲਿਸਤਾਨ ਸਮਰਥਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਪੁਲਿਸ ਨੇ 'ਆਪ੍ਰੇਸ਼ਨ ਅੰਮ੍ਰਿਤਪਾਲ' ਦੀ ਤਿਆਰੀ ਕਰ ਲਈ ਹੈ। ਪੁਲਿਸ ਨੇ 20 ਦਿਨ ਪਹਿਲਾਂ ਫੈਸਲਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਫੜ ਲਿਆ ਜਾਵੇਗਾ। ਫਿਰ ਪੁਲਿਸ ਨੇ 12 ਦਿਨ ਪੂਰੀ ਵਿਉਂਤਬੰਦੀ ਵਿੱਚ ਗੁਜ਼ਾਰੇ।

Related Stories

No stories found.
logo
Punjab Today
www.punjabtoday.com