PSTET ਪ੍ਰੀਖਿਆ 30 ਅਪ੍ਰੈਲ ਨੂੰ ਦੁਬਾਰਾ, ਨਹੀਂ ਦੇਣੀ ਪਵੇਗੀ ਵੱਖਰੀ ਫੀਸ

ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਵੱਲੋਂ ਜੀਐਨਡੀਯੂ ਨੂੰ ਪ੍ਰੀਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਵਾਰ ਪ੍ਰੀਖਿਆ ਲਈ ਕੋਈ ਵੱਖਰੀ ਫੀਸ ਨਹੀਂ ਦੇਣੀ ਪਵੇਗੀ।
PSTET ਪ੍ਰੀਖਿਆ 30 ਅਪ੍ਰੈਲ ਨੂੰ ਦੁਬਾਰਾ, ਨਹੀਂ ਦੇਣੀ ਪਵੇਗੀ ਵੱਖਰੀ ਫੀਸ
Updated on
2 min read

ਪੰਜਾਬ ਵਿਚ ਪਿੱਛਲੇ ਦਿਨੀ ਪੀਐਸਟੀਈਟੀ ਪ੍ਰੀਖਿਆ ਨੂੰ ਰੱਦ ਕਰ ਦਿਤਾ ਗਿਆ ਸੀ। ਹੁਣ ਪੰਜਾਬ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਐਸਟੀਈਟੀ) ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ ਹੁਣ 30 ਅਪ੍ਰੈਲ ਨੂੰ ਦੁਬਾਰਾ ਹੋਵੇਗੀ। ਹਾਲਾਂਕਿ ਇਸ ਵਾਰ ਪ੍ਰੀਖਿਆ ਲਈ ਕੋਈ ਵੱਖਰੀ ਫੀਸ ਨਹੀਂ ਦੇਣੀ ਪਵੇਗੀ।

ਜਿਕਰ ਯੋਗ ਹੈ ਕਿ ਪਿਛਲੇ ਦਿਨੀਂ ਹੋਈ ਪੀਐਸਟੀਈਟੀ ਪ੍ਰੀਖਿਆ ਬੇਨਿਯਮੀਆਂ ਕਾਰਨ ਰੱਦ ਕਰ ਦਿੱਤੀ ਗਈ ਸੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੀ.ਐਸ.ਟੀ.ਈ.ਟੀ ਦੀ ਪ੍ਰੀਖਿਆ ਰੱਦ ਕਰ ਦਿੱਤੀ ਸੀ ਅਤੇ ਨਾਲ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਹਰਦੀਪ ਸਿੰਘ ਅਤੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦੇ ਪ੍ਰੋ. ਡਾ. ਰਵਿੰਦਰ ਸਿੰਘ ਸਾਹਨੀ ਨੂੰ ਮੁਅੱਤਲ ਕਰ ਦਿੱਤਾ ਗਿਆ। ਜਦਕਿ ਸੀ.ਐਮ ਮਾਨ ਨੇ ਲਾਪ੍ਰਵਾਹੀ ਅਤੇ ਕੁਤਾਹੀ ਨੂੰ ਬਰਦਾਸ਼ਤ ਨਾ ਕਰਦੇ ਹੋਏ ਜਿੰਮੇਵਾਰਾਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਸਨ।

ਪ੍ਰੀਖਿਆ ਦੀ ਜ਼ਿੰਮੇਵਾਰੀ ਜੀਐਨਡੀ ਯੂਨੀਵਰਸਿਟੀ ਨੂੰ ਸੌਂਪੀ ਗਈ ਸੀ। ਪੀਐਸਟੀਈਟੀ ਪ੍ਰੀਖਿਆ-2 ਦੀ ਸੋਸ਼ਲ ਸਟੱਡੀਜ਼ ਵਿਸ਼ੇ ਦੀ ਪ੍ਰੀਖਿਆ ਲਈ ਲਗਭਗ ਇੱਕ ਲੱਖ ਉਮੀਦਵਾਰਾਂ ਨੇ ਅਪੀਅਰ ਕੀਤਾ ਸੀ। ਪਰ ਪੇਪਰ ਵਿੱਚ 60 ਵਿੱਚੋਂ 57 ਪ੍ਰਸ਼ਨਾਂ ਲਈ, ਚਾਰ ਵਿਕਲਪਾਂ ਵਿੱਚੋਂ ਇੱਕ ਨੂੰ ਹਾਈਲਾਈਟ ਕੀਤਾ ਗਿਆ ਸੀ। ਟੈਸਟ ਵਿੱਚ, ਹਾਈਲਾਈਟ ਕੀਤੇ ਵਿਕਲਪਾਂ ਵਿੱਚੋਂ 60 ਪ੍ਰਤੀਸ਼ਤ ਸਹੀ ਪਾਏ ਗਏ। ਇਸ ਤੋਂ ਇਲਾਵਾ ਪੇਪਰ ਵਿੱਚ ਕਈ ਸ਼ਬਦ ਅਤੇ ਹੋਰ ਗਲਤੀਆਂ ਸਨ।

ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਵੱਲੋਂ ਜੀਐਨਡੀਯੂ ਨੂੰ ਪ੍ਰੀਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। PSTET ਦੀ ਪ੍ਰੀਖਿਆ 12 ਮਾਰਚ ਨੂੰ ਹੋਈ ਸੀ। ਪ੍ਰੀਖਿਆ ਦੋ ਸ਼ਿਫਟਾਂ ਵਿੱਚ ਲਈ ਗਈ ਸੀ ਕਿਉਂਕਿ ਦੋ ਵੱਖ-ਵੱਖ ਪੇਪਰ ਸਨ। ਪਹਿਲੀ ਸ਼ਿਫਟ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਦੂਜੀ ਸ਼ਿਫਟ ਦਾ ਸਮਾਂ ਦੁਪਹਿਰ 2:30 ਵਜੇ ਤੋਂ ਸ਼ਾਮ 5 ਵਜੇ ਤੱਕ ਸੀ। ਇਸ ਪ੍ਰੀਖਿਆ ਤਹਿਤ ਪ੍ਰਾਇਮਰੀ ਟੀਚਰ ਲਈ ਪੇਪਰ-1 ਅਤੇ ਅੱਪਰ ਪ੍ਰਾਇਮਰੀ ਟੀਚਰ ਲਈ ਪੇਪਰ-2 ਦਾ ਆਯੋਜਨ ਕੀਤਾ ਜਾਂਦਾ ਹੈ। ਦੋਵਾਂ ਪੇਪਰਾਂ ਵਿੱਚ 150 ਨੰਬਰਾਂ ਦੇ MCQ ਪ੍ਰਸ਼ਨ ਸ਼ਾਮਲ ਕੀਤੇ ਗਏ ਸਨ। ਹਰੇਕ ਜਵਾਬ ਨੂੰ ਇੱਕ ਨਿਸ਼ਾਨ ਦਿੱਤਾ ਗਿਆ ਸੀ। ਪ੍ਰੀਖਿਆ ਵਿੱਚ ਨੈਗੇਟਿਵ ਮਾਰਕਿੰਗ ਲਾਗੂ ਨਹੀਂ ਕੀਤੀ ਗਈ ਸੀ।

Related Stories

No stories found.
logo
Punjab Today
www.punjabtoday.com