ਭਾਜਪਾ 2024 'ਚ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ, ਇਕੱਲੇ ਲੜੇਗੀ ਚੋਣ:ਸ਼ਰਮਾ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਹੁਣ ਸਮਝ ਆ ਚੁੱਕੀ ਹੈ ਕਿ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖ ਕੇ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ।
ਭਾਜਪਾ 2024 'ਚ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ, ਇਕੱਲੇ ਲੜੇਗੀ ਚੋਣ:ਸ਼ਰਮਾ
Updated on
2 min read

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਕਾਲੀ ਦਲ ਨਾਲ ਕਿਸੇ ਵੀ ਤਰਾਂ ਦੇ ਗਠਬੰਧਨ ਤੋਂ ਸਾਫ ਇਨਕਾਰ ਕੀਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ 'ਚ ਭਾਜਪਾ ਆਪਣੇ ਦਮ 'ਤੇ ਚੋਣਾਂ ਲੜੇਗੀ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ। ਭਾਜਪਾ ਆਗੂ ਨੇ ਅੱਗੇ ਕਿਹਾ ਕਿ ਭਾਜਪਾ ਸਾਰੀਆਂ ਚੋਣਾਂ ਆਪਣੇ ਦਮ 'ਤੇ ਲੜੇਗੀ ਅਤੇ ਭਾਰੀ ਬਹੁਮਤ ਨਾਲ ਜਿੱਤੇਗੀ। ਉਹ ਕਿਸੇ ਵੀ ਹਾਲਤ ਵਿੱਚ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ।

ਸ਼ਰਮਾ ਮੁਤਾਬਕ ਪ੍ਰਧਾਨ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਜੋ ਸ਼ਰਧਾਂਜਲੀ ਦਿੱਤੀ ਹੈ, ਉਨ੍ਹਾਂ ਲਈ ਲਿਖੇ ਲੇਖ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ। ਪ੍ਰਧਾਨ ਮੰਤਰੀ ਮੋਦੀ ਨੇ ਬਾਦਲ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ। ਇਸ ਵਿੱਚ ਉਨ੍ਹਾਂ ਕਿਹਾ ਕਿ ਬਾਦਲ ਦੀ ਮੌਤ ਨਾਲ ਉਨ੍ਹਾਂ ਨੇ ਦਹਾਕਿਆਂ ਤੱਕ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਾਲੀ ਇੱਕ ਪਿਤਾ ਦੀ ਸ਼ਖਸੀਅਤ ਨੂੰ ਗੁਆ ਦਿੱਤਾ ਹੈ।

ਸਾਬਕਾ ਮੁੱਖ ਮੰਤਰੀ ਬਾਦਲ ਦੀ ਮੌਤ ਤੋਂ ਬਾਅਦ ਪੀਐਮ ਮੋਦੀ ਚੰਡੀਗੜ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਬਾਦਲ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਪੀਐਮ ਮੋਦੀ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਸੀਨੀਅਰ ਆਗੂ ਤਰੁਣ ਚੁੱਘ ਅਤੇ ਪਾਰਟੀ ਦੇ ਹੋਰ ਅਧਿਕਾਰੀ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਵੀਰਵਾਰ ਨੂੰ ਮੁਕਤਸਰ ਪੁੱਜੇ ਸਨ।

ਸ਼ਰਮਾ ਅਨੁਸਾਰ ਭਾਜਪਾ ਨੂੰ ਪਿੰਡਾਂ ਵਿੱਚੋਂ ਭਾਰੀ ਸਮਰਥਨ ਮਿਲ ਰਿਹਾ ਹੈ, ਜਿਸ ਕਾਰਨ ਉਹ ਖੁਸ਼ ਵੀ ਹਨ ਤੇ ਹੈਰਾਨ ਵੀ। ਉਨ੍ਹਾਂ ਮੁਤਾਬਕ ਭਾਜਪਾ 2024 ਦੀਆਂ ਚੋਣਾਂ ਆਪਣੇ ਦਮ 'ਤੇ ਲੜੇਗੀ। ਭਾਜਪਾ ਆਗੂ ਨੇ ਦਾਅਵਾ ਕੀਤਾ ਹੈ ਕਿ ਇਹ ਉਨ੍ਹਾਂ ਦੀ ਪਾਰਟੀ ਹੈ ਜੋ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖ ਸਕਦੀ ਹੈ। ਉਨ੍ਹਾਂ ਮਾਨ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਤੰਗ ਆ ਚੁੱਕੇ ਲੋਕ ਭਾਜਪਾ ਨੂੰ ਵੋਟਾਂ ਪਾਉਣਗੇ।

ਜਿਕਰਯੋਗ ਹੈ ਕਿ 2020 ਵਿੱਚ ਅਕਾਲੀ ਦਲ ਨੇ ਹੁਣ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ। ਅਸ਼ਵਨੀ ਸ਼ਰਮਾ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਪਿੰਡਾਂ ਤੋਂ ਭਾਰੀ ਸਮਰਥਨ ਮਿਲ ਰਿਹਾ ਹੈ, ਜਿਸ ਕਾਰਨ ਉਹ ਖੁਸ਼ ਅਤੇ ਹੈਰਾਨ ਦੋਵੇਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਸਮੇਤ ਆਉਣ ਵਾਲੀਆਂ ਚੋਣਾਂ ਵਿਚ ਇਕੱਲਿਆਂ ਹੀ ਉਤਰੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਸਮਝ ਆ ਚੁੱਕੀ ਹੈ ਕਿ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖ ਕੇ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ। ਸ਼ਰਮਾ ਨੇ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ, ਕਰਦੀ ਹੈ।

Related Stories

No stories found.
logo
Punjab Today
www.punjabtoday.com